ਪੰਜਾਬ ‘ਤੇ ਮਿਹਰਬਾਨ ਹੋਇਆ Monsoon, ਅਗਲੇ 5 ਦਿਨ ਲਗਾਤਾਰ ਮੀਂਹ

ਮਾਨਸੂਨ ਨੇ ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ‘ਚ ਦੇਸ਼ ਦੇ 24 ਸੂਬਿਆਂ ‘ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਸ਼ ਹੋਵੇਗੀ। ਇਸ ਦੌਰਾਨ ਯੂਪੀ, ਉੱਤਰਾਖੰਡ, ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਮਹਾਰਾਸ਼ਟਰ, ਗੋਆ ‘ਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 28, 29 ਤੇ 30 ਜੂਨ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਰਾਜਧਾਨੀ ਦਿੱਲੀ ‘ਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵੀ ਆਈਐਮਡੀ ਨੇ ਇੱਥੇ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮਾਨਸੂਨ ਦੀ ਬਾਰਸ਼ ਹੋਵੇਗੀ।

ਆਸਾਮ ‘ਚ ਬਰਸਾਤ ਦਾ ਦੌਰ ਜਾਰੀ ਹੈ, ਜਿਸ ਕਾਰਨ ਬ੍ਰਹਮਪੁੱਤਰ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸੂਬੇ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਨਦੀਆਂ ਵਿੱਚ ਵੀ ਉਛਾਲ ਹੈ। ਸੈਲਾਨੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਹਿਮਾਚਲ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਵੱਖ-ਵੱਖ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਸੜਕਾਂ ਜਾਮ ਹੋ ਰਹੀਆਂ ਹਨ।

ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 29 ਜੂਨ ਤੋਂ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦਾ ਪ੍ਰਭਾਵ ਆਪਣੇ ਸਿਖਰ ‘ਤੇ ਹੋਵੇਗਾ। ਪੂਰੇ ਸੂਬੇ ਵਿੱਚ 1 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 2 ਅਤੇ 3 ਜੁਲਾਈ ਨੂੰ ਵੀ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਅੱਜ ਮੌਸਮ ਵਿਭਾਗ ਨੇ ਪੱਛਮੀ ਯੂਪੀ ਵਿੱਚ ਆਮ ਮੀਂਹ ਪੈਣ ਦੀ ਉਮੀਦ ਜਤਾਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਇਸ ਹਿੱਸੇ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਆਈਐਮਡੀ ਨੇ ਅੱਜ ਉੱਤਰਾਖੰਡ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਏਜੰਸੀ ਨੇ ਨੈਨੀਤਾਲ, ਚੰਪਾਵਤ, ਟਿਹਰੀ, ਪੌੜੀ, ਦੇਹਰਾਦੂਨ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Check Also

ਪੋਸਟਰ ਤੋਂ ਹੀ ਲੱਗ ਰਿਹਾ ਕਿ ਬੱਬੂ ਮਾਨ ਦੀ ਫਿਲਮ ਹੋਵੇਗੀ ਧਮਾਕੇਦਾਰ | Sucha Soorma

ਬੱਬੂ ਮਾਨ ਦੀ ਫਿਲਮ ਸੁੱਚਾ ਸੂਰਮਾ ਇਸ ਸਾਲ ਦੀ ਸਭ ਤੋਂ ਚਰਚਿਤ ਫ਼ਿਲਮ ਹੈ , …

Leave a Reply

Your email address will not be published. Required fields are marked *