ਇਸਨੂੰ ਕਹਿੰਦੇ ਹਨ ‘ਵਾਹਿਗੁਰੂ ਦੀ ਕਿਰਪਾ’ | Sikh Knowledge

ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।

ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ
Image result for sri guru nanak dev ji
ਗੁਰ ਨਾਨਕ ਸਾਹਿਬ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ), ਵਿਖੇ ਹੋਇਆ ਇਹਨਾਂ ਦੇ ਮਾਪੇ, ਕਲਿਆਣ ਚੰਦ ਦਾਸ ਬੇਦੀ, ਮਕਬੂਲ ਨਾਮ ਮਹਿਤਾ ਕਾਲੂ ਅਤੇ ਤ੍ਰਿਪਤਾ ਸਨ। ਪਿਓ ਪਿੰਡ ਤਲਵੰਡੀ ਦੇ ਫ਼ਸਲ ਮਾਮਲੇ ਦੇ ਪਟਵਾਰੀ ਸਨ।ਦੋਵੇਂ ਮਾਪੇ ਹਿੰਦੂ ਖੱਤਰੀ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪੇਸ਼ਾਵਰ ਵਪਾਰੀ ਸੀ।
ਉਹਨਾਂ ਦੀ ਇੱਕ ਭੈਣ, ਬੇਬੇ ਨਾਨਕੀ, ਉਹਨਾਂ ਤੋਂ ਪੰਜ ਸਾਲ ਵੱਡੀ ਸੀ। ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ਼ 1475 ਵਿੱਚ ਸੁਲਤਾਨਪੁਰ ਲੋਧੀ ਵਿਖੇ ਹੋਇਆ, ਜੋ ਲਾਹੌਰ ਦੇ ਗਵਰਨਰ, ਦੌਲਤ ਖ਼ਾਨ ਲੋਧੀ ਦੇ ਮੋਦੀਖਾਨੇ ਵਿੱਚ ਕੰਮ ਕਰਦਾ ਸੀ। ਗੁਰ ਨਾਨਕ ਦਾ ਆਪਣੀ ਭੈਣ ਨਾਲ਼ ਲਾਡ ਹੋਣ ਕਾਰਨ ਉਹ ਵੀ ਮਗਰ ਸੁਲਤਾਨਪੁਰ ਆਪਣੇ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਉੱਥੇ ਉਹ 16 ਸਾਲ ਦੀ ਉਮਰ ਵਿੱਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿੱਚ ਕੰਮ ਕਰਨ ਲੱਗ ਪਏ। ਪੁਰਾਤਨ ਜਨਮ ਸਾਖੀਆਂ ਮਤਾਬਕ ਇਹ ਅਰਸਾ ਗੁਰ ਨਾਨਕ ਲਈ ਇੱਕ ਖ਼ੁਦ ਤੱਰਕੀ ਵਾਲ਼ਾ ਸੀ ਅਤੇ ਸ਼ਾਇਦ ਇਹਨਾਂ ਦੇ ਕਲਾਮ ਵਿੱਚ ਹੁਕਮਰਾਨੀ ਢਾਂਚੇ ਬਾਰੇ ਕੁਝ ਹਵਾਲੇ ਇਥੋਂ ਦੇ ਹੋ ਸਕਦੇ ਹਨ।
Image result for sri guru nanak dev ji
ਸਿੱਖ ਰਿਵਾਜ਼ਾਂ ਮਤਾਬਕ, ਗੁਰ ਨਾਨਕ ਸਾਹਿਬ ਦੇ ਜਨਮ ਅਤੇ ਸ਼ੁਰੂਆਤ ਜ਼ਿੰਦਗੀ ਦੀਆਂ ਕਈ ਘਟਨਾਵਾਂ ਨਾਨਕ ਦੀ ਇਲਾਹੀ ਰਹਿਮਤ ਨੂੰ ਦਰਸਾਉਂਦੀਆਂ ਨੇ। ਉਹਨਾਂ ਦੀ ਜ਼ਿੰਦਗੀ ਬਾਰੇ ਲਿਖਤਾਂ ਉਹਨਾਂ ਦੀ ਛੋਟੀ ਉਮਰ ਵਿੱਚ ਖਿੜਦੀ ਹੋਈ ਸੂਝ ਦਾ ਵੇਰਵਾ ਦਿੰਦੀਆਂ ਹਨ। ਕਿਹਾ ਜਾਂਦਾ ਕਿ ਪੰਜ ਸਾਲ ਦੀ ਉਮਰ ਵਿੱਚ, ਨਾਨਕ ਨੇ ਇਲਾਹੀ ਮਜ਼ਮੂਨਾਂ ਵਿੱਚ ਦਿਲਚਸਪੀ ਵਖਾਈ। ਸੱਤ ਸਾਲ ਦੀ ਉਮਰੇ, ਉਸ ਵਕ਼ਤ ਦੇ ਰਿਵਾਜ਼ ਮਤਾਬਕ ਉਹਨਾਂ ਦੇ ਪਿਓ ਉਹਨਾਂ ਨੂੰ ਪਿੰਡ ਦੇ ਸਕੂਲ ਵਿਚ ਦਾਖ਼ਲ ਕਰਵਾਇਆ। ਇੱਕ ਮਸ਼ਹੂਰ ਵਾਕਿਆ ਕਿਹਾ ਜਾਂਦਾ ਕਿ ਨਿਆਣੇ ਹੁੰਦੇ ਨਾਨਕ ਨੇ ਆਪਣੇ ਟੀਚਰ ਨੂੰ ਨੰਬਰ ਇਕ ਨਾਲ਼ ਗੁਰਮੁਖੀ ਦੇ ਅੱਖਰ, ਓ ਅਤੇ ਅੰਕਾਰ ਦੇ ਸਿਮਬਲ ਨੂੰ ਜੋੜ, ਰੱਬ ਇੱਕ ਹੈ ਦਾ ਦਾਅਵਾ ਕੀਤਾ। ਹੋਰ ਬਚਪਨੀ ਖ਼ਾਤਿਆਂ ਦੀਆਂ ਘਟਨਾਵਾਂ ਨਾਨਕ ਬਾਰੇ ਅਜੀਬ ਅਤੇ ਚਮਤਕਾਰੀ ਗੱਲਾਂ ਦਰਸਾਉਂਦੀਆਂ ਹਨ, ਜਿਵੇਂ ਕਿ ਇੱਕ ਰਾਏ ਬੁਲਾਰ ਵਲੋਂ ਚਸ਼ਮਦੀਦ, ਜਿਸ ਵਿੱਚ ਸੁੱਤੇ ਬੱਚੇ ਦੇ ਸਿਰ ਨੂੰ ਕੜਕਵੀਂ ਧੁੱਪ ਤੋਂ, ਇੱਕ ਖ਼ਾਤੇ ਮਤਾਬਕ, ਦਰਖ਼ਤ ਦੀ ਛਾਂ, ਜਾਂ, ਦੂਜੇ ਵਿੱਚ, ਜ਼ਹਿਰੀਲੇ ਕੋਬਰਾ ਵਲੋਂ ਛਾਂ ਕੀਤੀ ਗਈ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.