ਇਹ ਘਟਨਾ ਉੱਤਰ ਪ੍ਰਦੇਸ਼ ਦੇ ਸ਼ਾਮਲੀ ਦੀ ਹੈ ਜਿਥੇ ਪੁਲਿਸ ਵਾਲਿਆਂ ਨੇ ਇਸ ਸਿੱਖ ਟਰੱਕ ਵਾਲੇ ਨਾਲ ਪੰਗਾ ਤਾਂ ਪਾ ਲਿਆ ਪਰ ਮਗਰੋਂ ਪਛਤਾਏ। ਹੋਇਆ ਇੰਝ ਕਿ ਇਹ ਪੁਲਿਸ ਵਾਲੇ ਆਪਣੀ ਗੱਡੀ ਵਿਚ ਇਸ ਟਰੱਕ ਦੇ ਮਗਰ ਸਨ ਤੇ ਇਹਨਾਂ ਨੇ ਸਾਈਡ ਲੈਣ ਲਈ ਹਾਰਨ ਵਜਾਇਆ । ਟਰੱਕ ਲੱਦਿਆ ਹੋਣ ਕਰਕੇ ਉਸਨੂੰ ਸਾਈਡ ਦੇਣ ਵਿਚ ਸਮਾਂ ਲੱਗ ਗਿਆ ਤੇ ਇਸੇ ਗੱਲ ਤੋਂ ਪੁਲਿਸ ਵਾਲਿਆਂ ਨੇ ਟਰੱਕ ਵਾਲੇ ਸਿੰਘਾਂ ਨੂੰ ਰੋਕ ਲਿਆ ਤੇ ਡਰਾਈਵਰ ਦੇ ਗੱਲ ਪੈ ਗਏ। ਜਦੋਂ ਪੁਲਿਸ ਵਾਲੇ ਨੇ ਇਸ ਸਿੰਘ ਦੀ ਦਾਹੜੀ ਨੂੰ ਹੱਥ ਪਾਇਆ ਤਾਂ ਉਹ ਸਿੰਘ ਟਰੱਕ ਚੋਂ ਸ੍ਰੀ ਸਾਹਿਬ ਕੱਢ ਲਿਆਇਆ ਤੇ ਵੰਗਾਰ ਕੇ ਪੁਲਿਸ ਵਾਲਿਆਂ ਨੂੰ ਕਿਹਾ ਕਿ ਆਓ ਹੁਣ ਲਾਓ ਹੱਥ….ਅੱਗੇ ਕੀ ਹੋਇਆ ਤੁਸੀਂ ਖੁਦ ਵੀਡੀਓ ਵਿਚ ਵੇਖ ਲਓ।
ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …