ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ “ਜਦੋਂ ਵੀ ਦਰਬਾਰ ਸਾਹਿਬ ਦੀ ਗੱਲ ਆਉਦੀ ਹੈ ਤਾਂ ਸਤਿਕਾਰ ਭਾਵਨਾ ਨਾਲ ਸਿਰ ਝੁਕ ਜਾਂਦਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਸਮੁਚੀ ਦੁਨੀਆ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਬਰਾਂਦਿਆਂ ਦੀ ਛੱਤ ‘ਤੇ ਵੀ ਰੂਫ ਗਾਰਡਨ ਬਣਾਇਆ ਜਾ ਰਿਹਾ ਹੈ । ਦੱਸ ਦੇਈਏ ਕਿ ਧਾਰਮਿਕ ਸਥਾਨਾਂ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਦੇ ਪਹਿਲਾ ਰੂਫ ਗਾਰਡਨ ਦੀ ਸ਼ੁਰੁਆਤ ਹੋਈ ਹੈ।ਇਸ ਕਰਕੇ ਲਿਮਕਾ ਬੁਕ ਆਫ ਰਿਕਾਰਡਸ ‘ਚ ਨਾਮ ਦਰਜ ਹੋਵੇਗਾ। ਇਸ ਦੇ ਨਾਲ ਹੀ ਦਰਬਾਰ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਹਰੇਕ ਸੰਗਤ ਦੀ ਇੱਛਾ ਹੁੰਦੀ ਹੈ
ਕਿ ਉਹ ਹੈਰੀਟੇਜ ਸਟ੍ਰੀਟ ਤੇ ਇੱਕ ਵਾਰ ਜਰੂਰ ਜਾਵੇ ਹੁਣ ਹੈਰੀਟੇਜ ਸਟ੍ਰੀਟ ਨੂੰ ਹੋਰ ਸੋਹਣਾ ਬਣਾਉਣ ਲਈ ਪੰਜਾਬ ਸਰਕਾਰ ਵੱਡਾ ਉਪਰਾਲਾ ਕਰਨ ਜਾ ਰਹੀ ਹੈ ਪੰਜਾਬ ਸਰਕਾਰ ਹੈਰੀਟੇਜ ਸਟ੍ਰੀਟ ਨੂੰ ਕਲੀਨ ਸਟ੍ਰੀਟ ਫੂਡ ਹੱਬ ਬਣਾਉਣ ਜਾ ਰਹੀ ਹੈ। ਇਸ ਦੇ ਅਧੀਨ ਖਾਣ-ਪੀਣ ਦੇ ਸਮਾਨ ਵਾਲੀਆਂ ਦੁਕਾਨਾਂ ਦਾ ਆਡਿਟ ਕੀਤਾ ਜਾਵੇਗਾ। ਇਸੇ ਮਕਸਦ ਨਾਲ ਐਫ਼.ਐਸ.ਐਸ.ਆਈ ਦੇ ਨੁਮਾਇੰਦਿਆਂ ‘ਤੇ ਸਹਿਤ ਵਿਭਾਗ ਦੀ ਟੀਮ ਵੱਲੋਂ ਹੈਰੀਟੇਜ ਸਟਰੀਟ ਦਾ ਦੌਰਾ ਕੀਤਾ ਗਿਆ ਅਤੇ ਦੁਕਾਨਾਦਾਰਾਂ ਨਾਲ ਗੱਲਬਾਤ ਕੀਤੀ ਗਈ,
ਤਾਂ ਜੋ ਅਪ੍ਰੈਲ ਤੱਕ ਟਾਰਗੇਟ ਪੂਰਾ ਕੀਤਾ ਜਾ ਸਕੇ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਸਰਕਾਰ ਵੱਲੋਂ ਇਹ ਉਪਰਾਲਾ ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਕੀਤਾ ਜਾ ਰਿਹਾ ਹੈ ਤਾਂ ਜੋ ਦਰਬਾਰ ਸਾਹਿਬ ਆਉਣ ਵਾਲੇ ਸੈਲਾਨੀਆਂ ਨੂੰ ਸਾਫ਼-ਸੁਥਰਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਡਸਟਬਿਨ ਵੀ ਦਿੱਤੇ ਜਾਣਗੇ ਤਾਂ ਜੋ ਵੇਸਟ ਮਟੀਰੀਅਲ ਅਤੇ ਡਿਸਪੋਜ਼ਲ ਭਾਂਡਿਆਂ ਤੋਂ ਵੀ ਹੈਰੀਟੇਜ ਸਟ੍ਰੇਟ ਨੂੰ ਸਾਫ਼ ਰੱਖਿਆ ਜਾ ਸਕੇ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਕਮੇਟੀ ਨੇ ਇਕ ਹੋਰ ਉਪਰਾਲਾ ਕੀਤਾ ਹੈ। ਜਿਸ ਦੀ ਚਰਚਾ ਚਾਰੇ ਪਾਸੇ ਹੋ ਰਹੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉੱਪਰ ਬੂਟੇ ਲਗਾਏ ਹਨ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ ਗਈ ਹੈ। ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਜੀ ਨੇ ਖੁਦ ਕਰਿਆ ਹੈ। ਜਿਸ ਦੀ ਖੁਸ਼ੀ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤੀ ਹੈ।
Check Also
ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …