ਪੁਲਵਾਮਾ ਹਮਲੇ ਮਗਰੋਂ ਭਾਰਤ ਪਾਕਿਸਤਾਨ ਵਿਚਕਾਰ ਵਧੀਆ ਤਣਾਅ ਤੇ ਫਿਰ ਸਹਿਜੇ ਸਹਿਜੇ ਇਸ ਤਣਾਅ ਵਿਚ ਲੱਗੀ ਰੋਕ ਕਿਸੇ ਨਾ ਕਿਸੇ ਰੂਪ ਵਿਚ ਅਜੇ ਵੀ ਸੁਲਗ ਰਹੀ ਹੈ। ਹਾਲ ਹੀ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਦਾਅਵਾ ਹੈ ਕਿ ਪਾਕਿਸਤਾਨ ਕੋਲ੍ਹ ਖੂਫੀਆ ਜਾਣਕਾਰੀ ਹੈ ਕਿ ਭਾਰਤ ਅਪ੍ਰੈਲ ਦੇ ਤੀਜੇ ਹਫਤੇ ਵਿੱਚ ਪਾਕਿਸਤਾਨ ਦੇ ਖਿਲਾਫ ਇੱਕ ਹੋਰ ਫੌਜੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਪਾਕਿਸਤਾਨੀ ਪੰਜਾਬ ਦੇ ਸ਼ਹਿਰ ਮੁਲਤਾਨ ਵਿੱਚ ਇੱਕ ਪ੍ਰੈਸ ਕਾਂਨਫਰੰਸ ਦੌਰਾਨ ਉਨ੍ਹਾਂ ਕਿਹਾ, ”ਤਿਆਰੀਆਂ ਹੋ ਰਹੀਆਂ ਹਨ ਤੇ ਪਾਕਿਸਤਾਨ ਖਿਲਾਫ ਇੱਕ ਹੋਰ ਹਮਲਾ ਹੋਣ ਦੀ ਸੰਭਾਵਨਾ ਹੈ। ਸਾਡੀ ਜਾਣਕਾਰੀ ਮੁਤਾਬਕ ਇਹ ਕਾਰਵਾਈ 16 ਤੋਂ 20 ਅਪ੍ਰੈਲ ਵਿਚਾਲੇ ਕੀਤੀ ਜਾ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, ”ਇੱਕ ਨਵਾਂ ਨਾਟਕ ਰਚਾਇਆ ਜਾ ਸਕਦਾ ਹੈ ਤੇ ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਰਗੀ ਇੱਕ ਹੋਰ ਘਟਨਾ ਕਰਾਈ ਜਾ ਸਕਦੀ ਹੈ। ਉਸਦਾ ਮਕਸਦ ਹਮਲੇ ਦੀ ਆੜ ਵਿੱਚ ਪਾਕਿਸਤਾਨ ‘ਤੇ ਦਬਾਅ ਵਧਾਉਣਾ ਹੋ ਸਕਦਾ ਹੈ।” ਕੁਰੈਸ਼ੀ ਨੇ ਕਿਹਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਪਾਕਿਸਤਾਨ ਨੇ ਫੈਸਲਾ ਕੀਤਾ ਕਿ ਇਸ ਵਾਰ ਨਾ ਹੀ ਸਿਰਫ ਕੌਮਾਂਤਰੀ ਭਾਈਚਾਰੇ ਬਲਕਿ ਪਾਕਿਸਤਾਨ ਦੀ ਜਨਤਾ ਨੂੰ ਵੀ ਦੱਸਿਆ ਜਾਏ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਹੀ ਸੰਯੁਕਤ ਰਾਸ਼ਟਰ ਪਰਿਸ਼ਦ ਦੇ ਸਥਾਈ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ, ”ਅੱਜ ਤੋਂ ਦੋ ਦਿਨ ਪਹਿਲਾਂ ਵਿਦੇਸ਼ ਸਕੱਤਰ ਨੇ ਇਸਲਾਮਾਬਦ ਵਿੱਚ ਮੌਜੂਦ ਪੰਜਾਂ ਦੇਸ਼ਾਂ ਦੇ ਰਾਜਦੂਤਾਂ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਇਸ ਜਾਣਕਾਰੀ ਬਾਰੇ ਦੱਸਿਆ।” ”ਅਸੀਂ ਚਾਹੁੰਦੇ ਹਾਂ ਕਿ ਕੌਮਾਂਤਰੀ ਭਾਈਚਾਰਾ ਇਸ ਗੈਰ-ਜ਼ਿੰਮੇਦਾਰ ਵਤੀਰੇ ‘ਤੇ ਗੌਰ ਕਰੇ ਤੇ ਭਾਰਤ ਨੂੰ ਫਟਕਾਰ ਲਗਾਏ।
” ਦੂਜੇ ਪਾਸੇ ਭਾਰਤ ਨੇ ਇਸ ਇਲਜ਼ਾਮ ਨੂੰ ਖਾਰਿਜ ਕਰਦਿਆਂ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਸੱਦਾ ਦੇ ਰਿਹਾ ਹੈ ਕਿ ਉਹ ਭਾਰਤ ‘ਤੇ ਹਮਲਾ ਕਰਨ। ਕੁਰੈਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿਆਸੀ ਮਕਸਦ ਲਈ ਪੂਰੇ ਖੇਤਰ ਦੀ ਸ਼ਾਂਤੀ ਤੇ ਸਥਿਰਤਾ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਉਨ੍ਹਾਂ ਨਾਲ ਹੀ ਕਿਹਾ, ”ਪਾਕਿਸਤਾਨ ਕੱਲ ਵੀ ਅਮਨ ਚਾਹੁੰਦਾ ਸੀ ਤੇ ਅੱਜ ਵੀ, ਪਰ ਕਿਸੇ ਵੀ ਕਿਸਮ ਦੀ ਕਾਰਵਾਈ ਦਾ ਜਵਾਬ ਦੇਣ ਦਾ ਹੱਕ ਕੌਮਾਂਤਰੀ ਕਾਨੂੰਨ ਦੇ ਤਹਿਤ ਸਾਨੂੰ ਵੀ ਹੈ।”
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …