ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ ਤਕਰੀਬਨ ਤਿੰਨ ਮਹੀਨੇ ਤਕ ਅੰਤਾਂ ਦਾ ਜਬਰ, ਜ਼ੁਲਮ, ਤਸ਼ੱਦਦ ਅਤੇ ਤਸੀਹੇ ਦੇਣ ਤੋਂ ਬਾਅਦ 9 ਜੂਨ, 1716 ਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ ਤੇ ਜਲੂਸ ਦੀ ਸ਼ਕਲ ਵਿਚ ਕੁਤਬ ਮੀਨਾਰ ਦੇ ਨੇੜੇ ਖਵਾਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜ਼ੇ ਪਾਸ ਪਹੁੰਚਾਇਆ ਗਿਆ।
ਬਹੁਤ ਸਾਰੇ ਚਸ਼ਮਦੀਦ ਗਵਾਹਾਂ ਅਨੁਸਾਰ ਬਾਬਾ ਬੰਦਾ ਸਿੰਘ ਦੀ ਸ਼ਹਾਦਤ ਇਸ ਤਰ੍ਹਾਂ ਹੋਈ: ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜਾਮ ਪਿਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਪੌਣੇ ਚਾਰ ਸਾਲ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰ ਕੇ ਉਸ ਦਾ ਧੜਕਦਾ ਦਿਲ ਬਾਬਾ ਜੀ ਦੇ ਮੂੰਹ ਵਿਚ ਤੁੰਨਿਆ ਗਿਆ। ਉਸ ਦੇ ਪੁੱਤਰ ਦੀਆਂ ਆਂਦਰਾਂ ਕੱਢ ਕੇ ਉਨ੍ਹਾਂ ਦਾ ਹਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਗਲ ਵਿਚ ਪਾਇਆ ਗਿਆ।
ਫਿਰ ਜਲਾਦ ਨੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ, ਹੱਥ ਪੈਰ ਕੱਟੇ ਗਏ, ਲਾਲ ਭਖਦੇ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ ਅਤੇ ਅੰਤ ਵਿਚ ਸਿਰ ਤੇ ਧੜ ਨੂੰ ਅਲੱਗ ਕਰ ਕੇ ਟੁਕੜੇ-ਟੁਕੜੇ ਕਰ ਦਿੱਤੇ ਗਏ।ਸਿੱਖਾਂ ਦਾ ਪਹਿਲਾ ਹੁਕਮਰਾਨ ਇਸ ਤਰ੍ਹਾਂ ਸ਼ਹੀਦ ਹੋ ਗਿਆ। ਇਹ ਸ਼ਹੀਦੀ ਆਪਣੇ-ਆਪ ਵਿਚ ਅਦੁੱਤੀ ਤੇ ਲਾਸਾਨੀ ਸੀ। ਇਹ ਗੌਰਵ, ਮਾਣ ਪਰ ਅਸਰਚਜਤਾ ਵਾਲੀ ਗੱਲ ਹੈ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਇਸ ਸਾਰੇ ਜ਼ੁਲਮ-ਸਿਤਮ ਦੌਰਾਨ ਪੂਰੀ ਤਰ੍ਹਾਂ ਅਹਿੱਲ ਅਤੇ ਅਡੋਲ ਰਹੇ। ਇਸ ਤਰ੍ਹਾਂ ਉਨ੍ਹਾਂ ਸਿੱਖ ਸ਼ਹੀਦੀ ਵਿਰਾਸਤ ਉੱਤੇ ਪੂਰਾ ਪਹਿਰਾ ਦਿੱਤਾ।
ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ |ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ Rehmat TV ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
Check Also
ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …