ਭਾਰਤ ਦੇਸ਼ ਦਾ ਸਭ ਤੋਂ ਮਹਿੰਗਾ ਵਕੀਲ ਜੇਠ ਮਲਾਨੀ ਹੈ ਜੋ ਕਿ ਮੌਜੂਦਾ ਸੁਪਰੀਮ ਕੋਰਟ ਦਾ ਵਕੀਲ ਹੈ। ਜਿਸ ਨੇ ਬਹਿਸ ਦੌਰਾਨ ਅਾਪਣੀ ਹਾਰ ਮੰਨ ਕੇ ਅਖ਼ਬਾਰਾਂ ਵਿਚ ਬਿਆਨ ਦੇ ਦਿੱਤਾ ਸੀ ਕਿ ਸੰਤ ਭਿੰਡਰਾਂਵਾਲੇ ਕੋ ਜੀਤਨਾ ਮੁਸ਼ਕਲ ਹੈ । ਉਸਦੀ ਛੋਟੀ ਜਿਹੀ ਇੰਟਰਵਿਊ ਇਸ ਤਰਾਂ ਹੈ – ਜੇਠ ਮਲਾਨੀ – ਅਾਪ ਸੰਤ ਹੋ ? ਸੰਤ ਭਿੰਡਰਾਂਵਾਲੇ : ਨਹੀਂ । ਜੇਠ ਮਲਾਨੀ – ਲੇਕਿਨ ਅਾਪ ਕੋ ਲੋਗ ਸੰਤ ਕਹਤੇ ਹੈ?
ਸੰਤ ਭਿੰਡਰਾਂਵਾਲੇ – ਲੋਕਾਂ ਕੋਲੋਂ ਪੁੱਛੋ, ਮੇਰਾ ਸਵਾਲ ਨਹੀਂ ਹੈ। ਜਿਹਡ਼ੇ ਕਹਿੰਦੇ ਹਨ ਉਹਨਾਂ ਤੋਂ ਪੁੱਛੋ। ਜੇਠ ਮਲਾਨੀ – ਅਾਪ ਹਥਿਆਰ ਰੱਖਤੇ ਹੋ ਇਸ ਸੇ ਅਸ਼ਾਂਤੀ ਫੈਲਤੀ ਹੈ ? ਸੰਤ ਭਿੰਡਰਾਂਵਾਲੇ – ਹਥਿਆਰ ਰੱਖਣੇ ਸਾਡੇ ਗੁਰੂ ਦਾ ਹੁਕਮ ਹੈ। ਇਹਨਾਂ ਨਾਲ ਸ਼ਾਂਤੀ ਰਹਿੰਦੀ ਹੈ। ਜੇਠ ਮਲਾਨੀ – ਯੇ ਕਿਸੀ ਭੀ ਹਾਲਤ ਮੇਂ ਨਹੀਂ ਹੋ ਸਕਤਾ । ਹਥਿਆਰੋਂ ਸੇ ਅਸ਼ਾਂਤੀ ਅਾਤੀ ਹੈ। ਸੰਤ ਭਿੰਡਰਾਂਵਾਲੇ – ਪਹਿਲਾਂ ਸੋਚ ਲਵੋ ਕਿ ਤੁਸੀਂ ਠੀਕ ਕਹਿ ਰਹੇ ਹੋ। ਜੇਠ ਮਲਾਨੀ – ਬਿਲਕੁਲ , ਹਥਿਆਰੋਂ ਸੇ ਅਸ਼ਾਂਤੀ ਅਾਤੀ ਹੈ। ਸੰਤ ਭਿੰਡਰਾਂਵਾਲੇ – ਜਿਹੜੀਆਂ ਪਾਕਿਸਤਾਨ ਅਤੇ ਚੀਨ ਦੇ ਬਾਰਡਰ ਉਪਰ ਬੀੜੀਆਂ ਤੋਪਾਂ , ਮਸ਼ੀਨਗੰਨਾਂ ਅਤੇ ਟੈਂਕ ਸਾਰੇ ਹਟਾ ਲਵੋ । ਕਿਉਂਕਿ ਚੰਗੀ ਤਰ੍ਹਾਂ ਸ਼ਾਂਤੀ ਕਾਇਮ ਹੋ ਜਾਵੇਗੀ ।
ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ । ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ । ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ ।
ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ । ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ । ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇ, ਹਿੰਦੂਆਂ ਨੂੰ ਮਾਰ ਦੇਣਾ ਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘ ਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ । ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ । ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈ । ਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨ ਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ । ਆਓ ਸਰਕਾਰ ਦੇ ਪਾਏ ਭੁਲੇਖਿਆਂ ਤੇ ਵਿਚਾਰ ਕਰੀਏ ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …