ਰਾਮ ਰਹੀਮ ਦੇ ਰਾਹ ਚਲ ਰਿਹਾ ਹੈ Sukhbir Badal !!

ਐੱਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸੰਮਨ ਜਾਰੀ ਕੀਤੇ ਗਏ।ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਅਕਸ਼ੇ ਕੁਮਾਰ ਤਿੰਨਾ ਨੂੰ ਵੱਖ ਵੱਖ ਤਾਰੀਖਾਂ ਨੂੰ ਸੱਦਿਆ ਗਿਆ ਹੈ ਸੰਮਨ ਮੁਤਾਬਕ, ”ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।”ਇਸ ਤੋਂ ਪਹਿਲਾਂ ਐੱਸਆਈਟੀ ਵੱਲੋਂ ਏਡੀਜੀਪੀ ਜਤਿੰਦਰ ਜੈਨ, ਬਠਿੰਡਾ ਜ਼ੋਨ ਦੇ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਕਈ ਸੀਨੀਅਰ ਤੇ ਜੂਨੀਅਰ ਪੁਲਿਸ ਅਫ਼ਸਰਾਂ ਨਾਲ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ

    • ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਾਰ ਸਿੰਘ ਵਾਲਾ ਤੋਂ ਲਾਪਤਾ।
    • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ।
    • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ।

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ

  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
ਬਰਗਾੜੀ

ਫੋਟੋ ਕੈਪਸ਼ਨ14 ਅਕਤੂਬਰ 2018 ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਬਰਸੀ ਮੌਕੇ ਬਰਗਾੜੀ ਵਿੱਚ ਸਿੱਖ ਸੰਗਤਾਂ ਦਾ ਵੱਡਾ ਇਕੱਠ

  • 30 ਜੂਨ,2016: ਜਸਟਿਸ ਜ਼ੋਰ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.