ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲੇਹ ਫੇਰੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ ਬਦਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਮੂਹ ਸਿੱਖਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਹ ਗੁਰਦੁਆਰਾ ਸਾਹਿਬ 12 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਹੈ। ਗੁਰਦੁਆਰਾ ਸਾਹਿਬ ਦੀ ਕੰਧ ਤੋਂ ਸਿੱਖੀ ਚਿੰਨ੍ਹਾਂ ਨੂੰ ਹਟਾ ਕੇ ਉਸ ਦੀ ਥਾਂ ਹਿੰਦੂ ਅਤੇ ਬੁੱਧ ਧਰਮ ਦੇ ਚਿੰਨ੍ਹ ਅਤੇ ਇਬਾਰਤਾਂ ਨੂੰ ਉਕਾਰਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਕਾਰਜ ਭਾਰਤੀ ਫ਼ੌਜ ਦੀ ਨੇੜੇ ਲਗਦੀ ਯੂਨਿਟ ਵਲੋਂ ਗੁਰਦਵਾਰਾ ਸਾਹਿਬ ਦੇ ਨਵੀਨੀਕਰਨ ਤਹਿਤ ਕੀਤਾ ਜਾ ਰਿਹਾ ਹੈ। ਜੰਮੂ-ਕਸ਼ਮੀਰ ਵਿਚ ਸਿੱਖਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਸੰਸਥਾ ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਗੱਲ ‘ਤੇ ਭਾਰੀ ਰੋਸ ਜਤਾਇਆ ਹੈ। ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਇਸ ਮਾਮਲੇ ‘ਤੇ ਤੁਰਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਉਧਰ ਸੰਸਥਾ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਇਸ ਕੰਮ ਨੂੰ ਧਾਰਮਿਕ ਫੁੱਟ ਪਾਉਣ ਦਾ ਮਾਮਲਾ ਅਤੇ ਗੁਰਦੁਆਰਾ ਸਾਹਿਬ ਦੀ ਬੇਹੁਰਮਤੀ ਦੱਸਿਆ ਹੈ। ਜਗਮੋਹਨ ਸਿੰਘ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਹੈ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸਬੰਧ ਰੱਖਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਕਸ਼ਮੀਰ ਹੁੰਦੇ ਹੋਏ ਲੇਹ ਲੱਦਾਖ, ਤਿੱਬਤ, ਮਾਨਸਰੋਵਰ ਅਤੇ ਹੋਰਨਾਂ ਥਾਵਾਂ ‘ਤੇ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਵੀ ਧਾਰਮਿਕ ਅਸਥਾਨ ਦਾ ਸਰੂਪ ਬਦਲੇ ਜਾਣ ਦਾ ਕਿਸੇ ਨੂੰ ਕੋਈ ਹੱਕ ਨਹੀਂ ਹੈ। ਸਿੱਖਾਂ ਨੇ ਇਸ ਕੰਮ ਨੂੰ ਸਰਾਸਰ ਫੁੱਟ ਪਾਉ ਰਣਨੀਤੀ ਕਰਾਰ ਦਿੱਤਾ ਹੈ ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …