ਸ਼੍ਰੀ ਦਰਬਾਰ ਸਾਹਿਬ ਜਾ ਕੇ ਪਾਕਿ ਤੋਂ ਆਏ ਮੁਸਲਮਾਨ ਵੀਰ ਨੇ ਪੜ੍ਹੀ ਨਮਾਜ, ਇਸ ਵੀਰ ਲਈ ਵੱਧ ਤੋਂ ਵੱਧ ਸ਼ੇਅਰ ਕਰੋ

ਪਾਕਿਸਤਾਨ ਤੋਂ ਸ਼੍ਰੀ ਹਰਿਮੰਦਰ ਸਹਾਿਬ ਵਿਖੇ ਦਰਸ਼ਨ ਕਰ ਆਏ Akhter Abbas ਨੇ ਦੱਸੀ ਸਾਰੀ ਦਾਸਤਾਨ .. ਖੁਸ਼ੀ ਦੇ ਹੰਝੂ ਵਹਾ ਰਹੇ Akhter Abbas ਨੇ ਦੱਸਿਆ ਉਸ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਮਾਜ਼ ਅਦਾ ਕੀਤੀ .. ਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਇਸ ਦੀ ਸਜੀਵ ਸੁੰਦਰਤਾ ਅਤੇ ਇਸ ਉੱਪਰ ਸੋਨੇ ਦੀ ਝਾਲ ਦੇ ਕਾਰਨ ਅੰਗਰੇਜ਼ੀ ਬੋਲਣ ਵਾਲਿਆਂ ਵਿਚ ਇਹ ਗੋਲਡਨ ਟੈਂਪਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਦੁਨੀਆਂ ਵਿਚ ਆਪਣੀ ਵਿਲੱਖਣ ਥਾਂ ਰੱਖਦਾ ਹੈ। ਇਹ ਨਾਂ ‘ਹਰਿਮੰਦਰ ਸਾਹਿਬ’ ਹਰੀ/ਪਰਮਾਤਮਾ ਦੇ ਨਾਂ ‘ਤੇ ਹੈ।ਸਾਰੀ ਦੁਨੀਆਂ ਵਿਚ ਸਿੱਖ ਰੋਜ਼ ਹੀ ਆਪਣੀ ਅਰਦਾਸ ਵਿਚ ਸ੍ਰੀ ਅੰਮ੍ਰਿਤਸਰ ਆਉਣ ਅਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਸ਼ਰਧਾ-ਸਤਿਕਾਰ ਅਦਾ ਕਰਨ ਦੀ ਲੋਚਾ ਕਰਦਾ ਹੈ।

ਪੰਚਮ ਪਾਤਸ਼ਾਹ ਗੁਰੂ ਅਰਜਨ ਸਾਹਿਬ ਨੂੰ ਸਿੱਖਾਂ ਵਾਸਤੇ ਇਕ ਕੇਂਦਰੀ ਪੂਜਾ ਅਸਥਾਨ ਰਚਣ ਦਾ ਖਿਆਲ ਆਇਆ ਤੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਨਿਰਮਾਣਕਾਰੀ ਦਾ ਖਾਕਾ ਖੁਦ ਬਣਾਇਆ। ਪੂਰਬਲੇ ਸਮੇਂ ਤੀਸਰੇ ਗੁਰੂ, ਗੁਰੂ ਅਮਰਦਾਸ ਜੀ ਨੇ ਪਵਿੱਤਰ ਸਰੋਵਰ ‘ਅੰਮ੍ਰਿਤਸਰ’ ਜਾਂ ‘ਅੰਮ੍ਰਿਤ ਸਰੋਵਰ, ਨੂੰ ਖੁਦਵਾਉਣ ਦੀ ਯੋਜਨਾ ਬਣਾਈ ਸੀ, ਅਤੇ ਇਸਨੂੰ ਗੁਰੂ ਰਾਮਦਾਸ ਸਾਹਿਬ ਦੁਆਰਾ ਬਾਬਾ ਬੁੱਢਾ ਜੀ ਦੀ ਨਿਗਰਾਨੀ ਵਿਚ ਖੁਦਵਾਇਆ ਗਿਆ ਸੀ। ਸਥਾਨ ਵਾਸਤੇ ਜ਼ਮੀਨ ਪੂਰਬਲੇ ਗੁਰੂ ਸਾਹਿਬਾਨ ਦੁਆਰਾ ਸਥਾਨਕ ਪਿੰਡਾਂ ਦੇ ਜਿੰਮੀਦਾਰਾਂ ਤੋਂ ਨਕਦ ਅਦਾਇਗੀ ਨਾਲ ਪ੍ਰਾਪਤ ਕਰ ਲਈ ਗਈ ਸੀ। ਇਕ ਨਗਰ ਵਸਾਉਣ ਦੀ ਯੋਜਨਾ ਵੀ ਬਣਾਈ ਗਈ। ਇਸ ਲਈ 1570 ਈ: ਵਿਚ ਸਰੋਵਰ ਅਤੇ ਨਗਰ ‘ਤੇ ਕਾਰਜ ਨਾਲ-ਨਾਲ ਸ਼ੁਰੂ ਹੋਇਆ। ਦੋਨਾਂ ‘ਤੇ ਕਾਰਜ 1577 ਈ: ‘ਚ ਪੂਰਾ ਹੋਇਆ।

ਗੁਰੂ ਅਰਜਨ ਸਾਹਿਬ ਨੇ ਇਸ ਦੀ ਨੀਂਹ 1 ਮਾਘ 1645 ਬਿਕਰਮੀ ਸੰਮਤ (ਦਸੰਬਰ 1588) ‘ਚ ਮੁਸਲਮਾਨ ਫਕੀਰ ਹਜ਼ਰਤ ਮੀਆਂ ਮੀਰ ਜੀ ਤੋਂ ਰਖਵਾਈ ਜੋ ਕਿ ਲਾਹੌਰ ਦੇ ਰਹਿਣ ਵਾਲੇ ਸਨ। ਰਚਨਾ-ਕਾਰਜ ਗੁਰੂ ਅਰਜਨ ਸਾਹਿਬ ਦੀ ਪ੍ਰਤੱਖ ਰੂਪ ‘ਚ ਕੀਤੀ ਨਿਗਰਾਨੀ ‘ਚ ਹੋਇਆ ਅਤੇ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਭਾਈ ਸਾਲ੍ਹੋ ਜੀ (ਸਾਰੀਆਂ ਪ੍ਰਸਿੱਧ ਸਿੱਖ ਸ਼ਖਸ਼ੀਅਤਾਂ) ਅਤੇ ਇਸ ਪਵਿੱਤਰ ਕਾਰਜ ਵਿਚ ਕਈ ਹੋਰ ਸਮਰਪਿਤ ਸਿੱਖਾਂ ਦੁਆਰਾ ਵੀ ਮਦਦ ਕੀਤੀ ਗਈ।

ਹਿੰਦੂ ਮੰਦਰ ਉਸਾਰੀ ਕਲਾ ਅਨੁਸਾਰ ਉਸਾਰੀ ਨੂੰ ਜ਼ਮੀਨ ਤੋਂ ਉੱਚਾ ਉਸਾਰਣ ਦੀ ਰੀਤ ਤੋਂ ਵੱਖਰਾ ਰਸਤਾ ਅਪਨਾਉਂਦਿਆਂ ਗੁਰੂ ਅਰਜਨ ਸਾਹਿਬ ਨੇ ਇਸਨੂੰ ਹੇਠਲੀ ਸਤਹ ‘ਤੇ ਰੱਖਕੇ ਬਣਾਇਆ। ਹਿੰਦੂ ਮੰਦਰਾਂ ਅੰਦਰ ਆਉਣ-ਜਾਣ ਵਾਸਤੇ ਜਿਥੇ ਇਕੋ ਦਰਵਾਜ਼ਾ ਹੁੰਦਾ ਹੈ, ਉਥੇ ਗੁਰੂ ਸਾਹਿਬਾਨ ਨੇ ਇਸਨੂੰ ਚਾਰੇ ਪਾਸਿਓ ਖੁੱਲ੍ਹਾ ਰੱਖਿਆ। ਇਉਂ ਆਪ ਜੀ ਨੇ ਸਿੱਖ ਧਰਮ ਦਾ ਇਕ ਨਵਾਂ ਚਿੰਨ੍ਹ ਰਚ ਦਿੱਤਾ। ਗੁਰੂ ਸਾਹਿਬ ਨੇ ਇਸ ਵਿਚ ਜਾਤ, ਨਸਲ, ਲਿੰਗ ਅਤੇ ਮਜ੍ਹਬ ਦੇ ਵਿਤਕਰੇ ਤੋਂ ਬਿਨਾਂ ਹਰੇਕ ਮਨੁੱਖ ਦੇ ਦਾਖਲ ਹੋਣ ਵਾਸਤੇ ਵਿਵਸਥਾ ਕੀਤੀ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.