ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ ਅਤੇ ਦੁਨੀਆ ਦੇ ਮਹਾਨ ਅਜੂਬਿਆਂ ‘ਚੋਂ ਇੱਕ ਹੈ। ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ ਨੂੰ ਮਲਟੀਮੀਡੀਆ ਰਾਹੀਂ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੋਈ ਵੀ ਇਨਸਾਨ ਗੁਰੂ ਘਰ ਦੇ ਦਰਸ਼ਨ ਕਰ ਸਕਦਾ ਹੈ।
ਇਹ ਖਾਸ ਪ੍ਰਦਰਸ਼ਨੀ ਸਿੱਖ ਰਿਸਰਚ ਇੰਸਟੀਚਿਊਟ, ਪੰਜਾਬ ਡਿਜੀਟਲ ਲਾਈਬ੍ਰੇਰੀ, ਸਿੱਖੜੀ ਤੇ ਪੀਡੀਏ-ਐਚਏਬੀ ਮੀਡੀਆ ਵੱਲੋਂ ਬਰੈਂਪਟਨ ਦੇ ਬ੍ਰਾਮਾਲੀਆ ਸਿਟੀ ਸੈਂਟਰ ‘ਚ ਲਾਈ ਗਈ ਹੈ। ਇਹ ਪ੍ਰਦਰਸ਼ਨੀ 15 ਜੂਨ ਤਕ ਚੱਲੇਗੀ, ਜਿਸ ‘ਚ ਸਿੱਖ ਇਤਿਹਾਸ ਅਤੇ ਧਰਮ ਦੇ ਬਾਰੇ ਰੌਚਕ ਢੰਗ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਪ੍ਰਦਰਸ਼ਨੀ ਮਾਡਲ ਨੂੰ ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹੂਬਹੂ ਅਸਲ ਵਾਂਗ ਸਿਰਜਿਆ ਦਿਖਾ ਕੇ ਦਰਸ਼ਨ ਕਰਨ ਵਾਲਿਆਂ ਨੂੰ ਅਸਲ ਵਰਗਾ ਅਹਿਸਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਸ਼ਾਨਦਾਰ ਆਧੁਨਿਕ ਮਲਟੀਮੀਡੀਆ ਤਕਨਾਲੋਜੀ ਦਾ ਇਹ ਨਮੂਨਾ 30,000 ਵਰਗ ਫੁੱਟ ਥਾਂ ‘ਤੇ ਤਿਆਰ ਕੀਤਾ ਗਿਆ ਹੈ। ਸਮਾਰਟ ਦੀਵਾਰਾਂ, ਮੋਸ਼ਨ ਸੈਂਸਰ ਕੰਧਾਂ ਅਤੇ 42 ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਨੂੰ ਮੁੜ ਸਿਰਜਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇੱਥੇ ਲੋਕ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਆਧੁਨਿਕ ਅਤੇ ਗਿਆਨਪੂਰਣ ਤਰੀਕੇ ਨਾਲ ਜਾਣ ਸਕਦੇ ਹਨ।
ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਦਰਬਾਰ ਸਾਹਿਬ ਤੋਂ ਉਸੇ ਸਮੇਂ ਲਈਆਂ ਤਸਵੀਰਾਂ ਨਾਲ ਹੀ ਡਿਜੀਟਲ ਮਾਡਲ ਤਿਆਰ ਕੀਤਾ ਜਾਂਦਾ ਹੈ। ਕੈਨੇਡਾ ਵਿੱਚ ਵੱਸਦੇ ਸਿੱਖ ਅਤੇ ਹੋਰ ਸਥਾਨਕ ਲੋਕਾਂ ਨੇ ਇਸ ਪ੍ਰਦਰਸ਼ਨੀ ਪ੍ਰਤੀ ਖਾਸਾ ਉਤਸ਼ਾਹ ਦਿਖਾਇਆ ਹੈ।
Check Also
ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …