Sahibzada Fateh Singh ਨਾਲ ਕੀਤੀ ਹਨੀਪ੍ਰੀਤ ਦੀ ਤੁਲਨਾ

ਦੋਵੇਂ ਛੋਟੇ ਸਾਹਿਬਜ਼ਾਦੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੂੰ 26 ਦਿਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤੇ ਗਏ। ਉਸ ਸਮੇਂ ਉਹਨਾਂ ਦੀ ਉਮਰ ਕ੍ਰਮਵਾਰ 8 ਅਤੇ 6 ਸਾਲ ਸੀ। 22 ਦਿਸੰਬਰ ਸੰਨ 1704 ਨੂੰ ਦੋਵੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ ਲਗਭਗ 18 ਅਤੇ 14 ਸਾਲ ਸੀ।

20 ਅਤੇ 21 ਦਿਸੰਬਰ ਸੰਨ 1704 ਦੀ ਰਾਤ ਦਸਵੇਂ ਗੁਰੂ ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।
Image result for ਸਾਹਿਬਜਾਦਾ ਫਤਿਹ ਸਿੰਘ
ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਜੀ(ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿਚ ਸੂਬਾ ਸਰਹੰਦ ਨੂੰ ਇਤਲਾਹ ਦੇ ਦਿੱਤੀ। ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ।
Image result for ਸਾਹਿਬਜਾਦਾ ਫਤਿਹ ਸਿੰਘ
ਮਾਤਾ ਗੁਜਰ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ। ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿਚ ਪਾ ਕੇ ਉਹਨਾਂ ਵਾਸੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ। ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ਼ ਧੱੜਾਂ ਤੋਂ ਜੁੱਦਾ ਕਰ ਦਿੱਤੇ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.