SGPC ਦੇ ਵੱਲੋਂ ਜ਼ਿਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਗਈ ਵੱਡੀ ਸ਼ਰਧਾਂਜਲੀ,ਵੱਧ ਤੋਂ ਵੱਧ ਸ਼ੇਅਰ ਕਰੋ ਜੀ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਅਰਦਾਸ ਸਮਾਗਮ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਅਰਦਾਸ ਸਮਾਗਮ ਕੀਤਾ ਗਿਆ ਹੈ।ਇਹ ਅਰਦਾਸ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ‘ਚ ਹੋਇਆ ਹੈ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਪਹੁੰਚੇ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਟਾਫ਼ ਵੱਲੋਂ ਜਲਿਆਂਵਾਲਾ ਬਾਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕੇ ਜਲਿਆਂਵਾਲਾ ਬਾਗ ਦੇ ਸ਼ਰਮਨਾਕ ਕਾਰੇ ਲਈ ਬ੍ਰਿਟਿਸ਼ ਹੁਕੂਮਤ ਮੁਆਫੀ ਮੰਗੇ।ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਭਾਰਤ ਸਰਕਾਰ ਲਾਲ ਕਿਲ੍ਹੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰੇ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.