ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ “ਸਿੱਖਣ ਵਾਲਾ”), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ।ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ,
ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ ‘ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ।ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ।
ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
Check Also
ਦੇਖੋ ਕਿਵੇਂ ਪੰਛੀਆਂ ਤੋਂ ਲੈ ਕੇ ਸ਼ੇਰ ਤੱਕ ਹਰ ਤਰ੍ਹਾਂ ਦੇ ਜਾਨਵਰ ਦੀ ਆਵਾਜ ਕੱਢ ਲੈਂਦਾ ਹੈ ਇਹ ਮਾਸੂਮ ਬੱਚਾ,ਵੀਡੀਓ ਦੇਖ ਕੇ ਸ਼ੇਅਰ ਜਰੂਰ ਕਰਿਓ ਜੀ
ਹੁਨਰ ਇੱਕ ਅਜਿਹੀ ਚੀਜ ਹੈ ਜਿਸਨੂੰ ਕਦੇ ਵੀ ਛੁਪਾਇਆ ਨਹੀਂ ਜਾ ਸਕਦਾ ਤੇ ਹਰ ਇੱਕ …