ਕੇਜਰੀਵਾਲ ਦੇ ਪਿਆ ਥੱਪੜ੍ਹ | Arvind Kejriwal slapped by man …

ਇਹ ਪਹਿਲੀ ਵਾਰ ਨਹੀਂ ਹੈ ਕਿ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ। ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ‘ਤੇ ਸਿਆਹੀ ਵੀ ਸੁੱਟੀ ਗਈ ਅਤੇ ਕਈ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਕੇਜਰੀਵਾਲ ‘ਤੇ ਮਿਰਚਾਂ ਸੁੱਟੀਆਂ ਗਈਆਂ ਸਨ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫਿਰ ਤੋਂ ਥੱਪੜ ਮਾਰਨ ਦੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਨੇ ਕੇਜਰੀਵਾਲ ਨੂੰ ਉਨ੍ਹਾਂ ਦੇ ਰੋਡ ਸ਼ੋਅ ਦੌਰਾਨ ਥੱਪੜ ਮਾਰਿਆ। ਮੁੱਖ ਮੰਤਰੀ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੁਲਜ਼ਮ ਸਥਾਨਕ ਵਾਸੀ ਨਹੀਂ ਹੈ ਬਲਕਿ ਕਿਤੋਂ ਬਾਹਰੋਂ ਆਇਆ ਸੀ।Image result for kejriwal slap
ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਤੇ ਰੋਡ ਸ਼ੋਅ ਕਰ ਰਹੇ ਸਨ। ਇਸੇ ਦੌਰਾਨ ਲਾਲ ਟੀ-ਸ਼ਰਟ ਪਹਿਨੀ ਇੱਕ ਨੌਜਵਾਨ ਕੇਜਰੀਵਾਲ ਦੀ ਖੁੱਲ੍ਹੀ ਗੱਡੀ ‘ਤੇ ਚੜ੍ਹਦਾ ਹੈ ਤੇ ਬੜੀ ਤੇਜ਼ੀ ਨਾਲ ਕੇਜਰੀਵਾਲ ‘ਤੇ ਹਮਲਾ ਕਰਦਾ ਹੈ। ਬਾਅਦ ਵਿੱਚ ਨੌਜਵਾਨ ਨੂੰ ਕੇਜਰੀਵਾਲ ਦੇ ਸਮਰਥਕਾਂ ਨੇ ਘੇਰ ਲਿਆ ਤੇ ਚੰਗੀ ਭੁਗਤ ਸਵਾਰੀ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਰਾਜ ਵਿੱਚ ਅਜਿਹੀ ਘਟਨਾ ਵਾਪਰਨੀ, ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦਾ ਹੈ।
ਇਹ ਪਹਿਲੀ ਵਾਰ ਨਹੀਂ ਹੈ ਕਿ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ। ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ‘ਤੇ ਸਿਆਹੀ ਵੀ ਸੁੱਟੀ ਗਈ ਅਤੇ ਕਈ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਕੇਜਰੀਵਾਲ ‘ਤੇ ਮਿਰਚਾਂ ਸੁੱਟੀਆਂ ਗਈਆਂ ਸਨ। ਤਾਜ਼ਾ ਹਮਲਾ ਕਰਨ ਵਾਲੇ ਨੌਜਵਾਨ ਦੀ ਸ਼ਨਾਖ਼ਤ ਹੋਣੀ ਹਾਲੇ ਬਾਕੀ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.