ਖੇਤ ਵਿਚਲੀ ਮੋਟਰ ਤੋਂ ਪਾਣੀ ਪੀਣ ਗਏ 2 ਸਕੇ ਭਰਾਵਾਂ ਦੀ ਹੋਈ ਮੌਤ ਪਰ ਜਦੋਂ ਅਸਲ ਕਾਰਨ ਪਤਾ ਲੱਗਿਆ ਤਾਂ ਉੱਡੇ ਸਭ ਦੇ ਹੋਸ਼..

ਇੱਥੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਡਾਲਾ ਵਿੱਖੇ ਦੋ ਬੱਚਿਆਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਚਿਆਂ ਦੇ ਦਾਦਾ ਨੇ ਦੱਸਿਆ ਕਿ ਉਹ ਆਪਣੇ ਖੇਤਾਂ ’ਚ ਟਰੈਕਟਰ ਚਲਾ ਰਿਹਾ ਸੀ ਤੇ ਐਤਵਾਰ ਦੀ ਛੁੱਟੀ ਹੋਣ ਕਾਰਨ ਮੇਰੇ ਦੋਵੇਂ ਪੋਤਰੇ ਸੁਖਪ੍ਰੀਤ ਸਿੰਘ (10) ਜੋ ਚੌਥੀ ਜਮਾਤ ਅਤੇ ਹਰਪ੍ਰੀਤ ਸਿੰਘ (8) ਜੋ ਪਹਿਲੀ ਜਮਾਤ ਦਾ ਵਿਦਿਆਰਥੀ ਹੈ,
ਆਪਣੇ ਘਰ ਦੇ ਬਾਹਰ ਖੇਡ ਰਹੇ ਸਨ।ਇਸ ਦੌਰਾਨ ਜਦੋਂ ਮੇਰਾ ਛੋਟਾ ਪੋਤਰਾ ਹਰਪ੍ਰੀਤ ਸਿੰਘ ਘਰ ਦੇ ਨਜ਼ਦੀਕ ਚਲਦੀ ਮੋਟਰ ਤੋਂ ਪਾਣੀ ਪੀਣ ਲਈ ਗਿਆ ਤਾਂ ਪਾਣੀ ’ਚ ਆ ਰਹੇ ਕਰੰਟ ਦਾ ਸ਼ਿਕਾਰ ਹੋ ਗਿਆ।ਇਹ ਵੇਖ ਕੇ ਜਦੋਂ ਮੇਰੇ ਵੱਡੇ ਪੋਤਰੇ ਸੁਖਪ੍ਰੀਤ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਕਰੰਟ ਦੀ ਲਪੇਟ ’ਚ ਆ ਗਿਆ।
ਦੋਵਾਂ ਨੂੰ ਜ਼ਮੀਨ ’ਤੇ ਡਿੱਗਿਆ ਵੇਖ ਕੇ ਮੈਂ ਉਨ੍ਹਾਂ ਨੂੰ ਬਚਾਉਣ ਲਈ ਦੋੜਿਆ ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਭਰਾਵਾਂ ਦੀ ਮੌਤ ਹੋ ਚੁਕੀ ਸੀ।ਜੋਗਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਮਾਸਕਟ ਵਿਖੇ ਨੌਕਰੀ ਕਰਦਾ ਹੈ ਤੇ ਉਸ ਨੂੰ ਇਸ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਮਾਤਮ ਫੈਲ ਗਿਆ ਹੈ ਤੇ ਘਰ ਦੀਆਂ ਦਾ ਰੋ -ਰੋ ਕੇ ਬੁਰਾ ਹਾਲ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ Rehmat TV ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.