ਖੜਕੂ ਸਿੱਖ ਭਾਈ ਰਾਜੋਆਣਾ ਨੇ ਇਸ ਕਰਕੇ ਕੀਤੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ..

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ ਚ ਫਾਂਸੀ ਦੀ ਸਜ਼ਾ ਭੁਗਤ ਰਹੇ ਖਾੜਕੂ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ -ਬੀ ਜੇ ਪੀ ਗੱਠਜੋੜ ਨੂੰ ਜਿਤਾਉਣ ਦਾ ਸੱਦਾ ਦਿੱਤਾ ਹੈ . ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਤਰੱਕੀ ਲਈ, ਭਾਈਚਾਰਕ ਸਾਂਝ ਲਈ ਅਤੇ ਅਮਨ- ਸ਼ਾਂਤੀ ਲਈ ਆਪਣੀ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾਉਣ ..
ਪਟਿਆਲਾ ਜੇਲ੍ਹ ਵਿਚੋਂ ਆਪਣੀ ਭੈਣ ਕਮਲਦੀਪ ਕੌਰ ਰਾਜੋਆਣਾ ਰਾਹੀਂ ਭੇਜੇ ਇੱਕ ਲੰਮੇ ਲਿਖਤੀ ਸੰਦੇਸ਼ ਵਿਚ ਭਾਈ ਰਾਜੋਆਨਾ ਨੇ ਕਿਹਾ ਹੈ,..ਖ਼ਾਲਸਾ ਜੀ, ਮੇਰੀ ਸਮੁੱਚੇ ਖ਼ਾਲਸਾ ਪੰਥ ਨੂੰ ਅਤੇ ਇਸ ਧਰਤੀ ਤੇ ਵੱਸਦੇ ਸਭ ਧਰਮਾਂ ਵਰਗਾਂ ਦੇ ਲੋਕਾਂ ਨੂੰ ਇਹ ਅਪੀਲ ਹੈ ਕਿ ਪੰਜਾਬ ਦੀ ਤਰੱਕੀ ਲਈ, ਭਾਈਚਾਰਕ ਸਾਂਝ ਲਈ ਅਤੇ ਅਮਨ- ਸ਼ਾਂਤੀ ਲਈ ਆਪਣੀ ਇੱਕ-ਇੱਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ ।Image result for rajoanaਬੰਦ ਕਮਰੇ ਵਿੱਚ ਵੋਟ ਪਾਉਣ ਦੇ ਮਿਲੇ ਅਧਿਕਾਰ ਨੂੰ ਇੱਕ ਹਥਿਆਰ ਬਣਾ ਕੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਿਰਦੋਸ਼ ਲੋਕਾਂ ਦੇ ਖ਼ੂਨ ਨਾਲ ਰੰਗਣ ਵਾਲੀ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾਵੇ ।ਆਪਣੀ ਇੱਕ-ਇੱਕ ਕੀਮਤੀ ਵੋਟ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾਈ ਜਾਵੇ ।ਇਸ ਦੇ ਵਿੱਚ ਹੀ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਹੈ ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.