ਗੋਬਿੰਦ ਰਾਇ ਜੀ (ਖਾਲਸਾ ਸਾਜਣ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦਾ ਨਾਂ) ਦਾ ਜਨਮ ਪਟਨਾ ਸ਼ਹਿਰ (ਪੁਰਾਣਾ ਨਾਂ ਪਾਟਲੀ ਪੁੱਤਰ) ਵਿਖੇ ਇੱਕ ਸੋਢੀ ਖੱਤਰੀ ਪਰਿਵਾਰ ਪਿਤਾ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਘਰ ਮਾਤਾ ਗੁਜਰ ਕੌਰ ਜੀ ਦੀ ਕੁੱਖੋਂ ਹੋਇਆ|ਕੁਝ ਇਤਿਹਾਸਕਾਰਾਂ ਨੇ ਉਨ੍ਹਾਂ ਦਾ ਜਨਮ 1723 ਬਿਕਰਮੀ (ਸੰਨ 1666) ਵਿੱਚ ਵੀ ਲਿਖਿਆ ਹੈ। ਉਹਨਾਂ ਦੇ ਪਿਤਾ ਜੀ ਨੂੰ ਗੁਰਗੱਦੀ 30 ਮਾਰਚ 1664 ਵਿੱਚ ਪ੍ਰਾਪਤ ਹੋਈ ਸੀ।
ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ।
ਗੁਰੂ ਤੇਗ਼ ਬਹਾਦਰ ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ ਲਾਹੌਰ ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਸ ਦੀ ਬੇਟੀ ਬੀਬੀ ਜੀਤਾਂ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪ੍ਰੰਤੂ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਹਨਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਹਨਾਂ ਦੇ ਜੀਵਨ ਦਾ ਮਨੋਰਥ ਸੀ।ਇਸ ਮਨੋਰਥ ਦੀ ਪੂਰਤੀ ਲਈ ਉਹਨਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ਤੇ ਤਿਆਰ ਕਰਨਾ।ਇਸ ਕਰਵਾਈ ਕਰ ਕੇ ਗੁਰੂ ਸਾਹਿਬ ਦਾ ਉਹਨਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਹਨਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ। ਇਸ ਦੇ ਸਿੱਟੇ ਵਜੋਂ ਉਹਨਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ।
Check Also
ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …