ਗੁਰੂ ਦੀ ਬਖਸ਼ਿਸ਼ ਦਸਤਾਰ ਇਹਨਾਂ ਲੀਡਰਾਂ ਸਿਰ ਨਹੀਂ ਸੋਭਦੀ….

ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ।

ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।
Image result for ਦਸਤਾਰ
ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ।
Image result for ਦਸਤਾਰ
ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.