1947 ਤੋਂ ਬਾਅਦ ਪੰਜਾਬ ਵਿੱਚ ਤਿੰਨ ਮੁੱਖ ਸਿਆਸੀ ਧਿਰਾਂ ਸਾਹਮਣੇ ਆਈਆਂ। ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀਪੀਆਈ)। ਵਰਤਮਾਨ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੁੱਖ ਧਿਰਾਂ ਹਨ ਅਤੇ ਕੁਝ ਹੋਰ ਪਾਰਟੀਆਂ ਦਾ ਥੋੜ੍ਹਾ ਬਹੁਤਾ ਪ੍ਰਭਾਵ ਹੈ। ਪੰਜਾਬ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਦਰਮਿਆਨ ਹੀ ਹੁੰਦਾ ਆਇਆ ਹੈ। ਇਨ੍ਹਾਂ ਵਿਚ ਕੰਮ ਕਰਨ ਦੇ ਤੌਰ-ਤਰੀਕੇ ਦੀ ਸਮਾਨਤਾ, ਪਰਿਵਾਰਵਾਦ ਤੇ ਹੋਰ ਸਮੱਸਿਆਵਾਂ ਕਾਰਨ ਤੀਸਰੇ ਬਦਲ ਦੀ ਸੰਭਾਵਨਾ ਹਮੇਸ਼ਾ ਹੀ ਦੇਖੀ ਜਾਂਦੀ ਰਹੀ ਹੈ।ਪੰਜਾਬ ਦਾ ਸਿਆਸੀ ਧਰਾਤਲ ਬਹੁਤ ਚਿਰਾਂ ਤੋਂ ਲਗਾਤਾਰ ਅਕਾਲੀ-ਭਾਜਪਾ ਤੇ ਕਾਂਗਰਸ ਦੇ ਦੋ-ਪੱਖੀ ਵਿਰੋਧ ਦੇ ਨਾਲ ਨਾਲ ਤੀਸਰੇ ਬਦਲ ਲਈ ਤਿਆਰ ਦਿਖਾਈ ਦੇ ਰਿਹਾ ਹੈ ਪਰ ਇਸ ਵਾਸਤੇ ਯੋਗ ਆਗੂ ਅਤੇ ਸੰਗਠਨ ਦੀ ਘਾਟ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਉਪਰੋਕਤ ਦੇ ਸਿੱਟੇ ਵਜੋਂ ਪੰਜਾਬ ਵਿਚ ਸਿਆਸੀ ਆਪਾ-ਧਾਪੀ ਵਾਲਾ ਮਾਹੌਲ ਬਣ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਪਛਾਣ ਸੰਕਟ ਹੈ ਕਿ ਇਹ ਸਿੱਖਾਂ ਦੀ ਪਾਰਟੀ ਹੈ ਜਾਂ ਧਰਮ ਨਿਰਪੱਖ ਪਾਰਟੀ। ਇਸ ਦੋਚਿਤੀ ਵਿਚੋਂ ਨਿਕਲਣ ਲਈ ਇਸ ਨੇ ਸੁਖਾਲਾ ਰਾਹ ਫੜਿਆ ਹੋਇਆ ਹੈ: ਜਦੋਂ ਇਹ ਸੱਤਾ ਤੋਂ ਬਾਹਰ ਹੁੰਦੀ ਹੈ ਤਾਂ ਇਹ ਸਿੱਖ ਪਾਰਟੀ ਹੁੰਦੀ ਹੈ ਅਤੇ ਜਦੋਂ ਸੱਤਾ ਵਿਚ ਹੁੰਦੀ ਹੈ ਤਾਂ ‘ਧਰਮ ਨਿਰਪੱਖ’ ਪਾਰਟੀ। ਉਂਝ, ਤਬਦੀਲੀਆਂ ਦੀ ਇਹ ਕਵਾਇਦ ਆਖ਼ਿਰਕਾਰ ਇਸ ਨੂੰ ਹਾਸ਼ੀਏ ਉੱਤੇ ਲਿਜਾਂਦੀ ਭਾਸਦੀ ਹੈ। ਰਾਜਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਵਾਂਗ ਹੁਣ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਓਨਾ ਚਿਰ ਤਕ ਹੀ ਪਿਆਰੀ ਲੱਗਦੀ ਹੈ ਜਦ ਤਕ ਉਹ ਸੱਤਾ ਵਿਚ ਹੁੰਦੇ ਹਨ ਅਤੇ ਸੱਤਾ ਤੋਂ ਬਾਹਰ ਹੁੰਦਿਆਂ ਹੀ ਉਹਨਾਂ ਵਿਚਲੇ ਮੱਤਭੇਦ ਸਾਹਮਣੇ ਆਉਣ ਲੱਗ ਪੈਂਦੇ ਹਨ। ਅਕਾਲੀ ਦਲ ਦੀ ਸ਼ੁਰੂਆਤ ਦਾ ਇਤਿਹਾਸ ਬਹੁਤ ਮਾਣਮੱਤਾ ਹੈ ਕਿਉਂਕਿ ਇਸ ਦਾ ਜਨਮ ਗੁਰਦੁਆਰਾ ਸੁਧਾਰ ਲਹਿਰ, ਜਿਹੜੀ ਬ੍ਰਿਟਿਸ਼ ਸਾਮਰਾਜ ਨਾਲ ਟੱਕਰ ਲੈ ਕੇ ਜਿੱਤ ਪ੍ਰਾਪਤ ਕਰਨ ਵਾਲੀ ਲਹਿਰ ਸੀ, ਵਿਚੋਂ ਹੋਇਆ। ਇਸ ਲਹਿਰ ਤੇ ਪਾਰਟੀ ਨੇ ਪੰਜਾਬ ਨੂੰ ਬਾਬਾ ਖੜਕ ਸਿੰਘ, ਸੁਰਮੁਖ ਸਿੰਘ ਝਬਾਲ, ਤੇਜਾ ਸਿੰਘ ਸਮੁੰਦਰੀ, ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ ਤੇ ਹੋਰ ਕੱਦਾਵਰ ਆਗੂ ਦਿੱਤੇ। ਉਸ ਸ਼ਾਨਦਾਰ ਇਤਿਹਾਸਕ ਅਤੀਤ ਵੱਲ ਵੇਖੀਏ ਤਾਂ ਹੁਣ ਦੇ ਅਕਾਲੀ ਦਲ ਦੀ ਲੀਡਰਸ਼ਪਿ ਦੀ ਬੌਧਿਕ ਤੇ ਨੈਤਿਕ ਪੱਖ ਤੋਂ ਹਾਲਤ ਬਹੁਤ ਵਿਚਾਰਗੀ ਵਾਲੀ ਹੈ। 80ਵਿਆਂ ਦੇ ਸੰਕਟਮਈ ਸਮਿਆਂ ਵਿਚ ਤੇ ਉਸ ਤੋਂ ਬਾਅਦ ਕਈ ਅਕਾਲੀ ਦਲ ਬਣੇ ਪਰ ਬਾਦਲ ਤੇ ਟੌਹੜਾ ਦੀ ਅਗਵਾਈ ਵਾਲਾ ਅਕਾਲੀ ਦਲ ਹੀ ਪੰਜਾਬ ਦੀ ਮੁੱਖ ਪਾਰਟੀ ਰਿਹਾ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …