ਤੇ ਹੁਣ ਬਾਦਲ ਜੇਲ੍ਹ ਜਾਣ ਲਈ ਤਿਆਰ-ਬਰ-ਤਿਆਰ, ਕੈਪਟਨ ਨੂੰ ਵੰਗਾਰਿਆ ..

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਕਿਹਾ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਨੂੰ ਜੇਲ੍ਹ ਭੇਜ ਕੇ ਹੀ ਖ਼ੁਸ਼ ਹਨ ਪਰ ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ। ਉਨ੍ਹਾਂ ਫਿਰ ਤੋਂ ਕਿਹਾ ਕਿ ਜਿਨ੍ਹਾਂ ਵੀ ਗੁਰੂ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਦਾ ਕੱਖ ਨਾ ਰਹੇ। Image result for badal punjabਬਾਦਲ ਹਲਕਾ ਬਠਿੰਡਾ ਤੋਂ ਜੇਤੂ ਹਰਸਿਮਰਤ ਬਾਦਲ ਵੱਲੋਂ ਹਲਕਾ ਲੰਬੀ ਦੇ ਪਿੰਡਾਂ ਵਿੱਚ ਧੰਨਵਾਦੀ ਦੌਰਾ ਕਰ ਰਹੇ ਹਨ। ਅੱਜ ਤੀਜੇ ਦਿਨ ਉਹ ਪਿੰਡ ਭੀਟੀਵਾਲਾ, ਭੁੱਲਰਵਾਲਾ, ਹਾਕੂਵਾਲਾ ਪੁੱਜੇ।
ਇਸ ਮੌਕੇ ਬਾਦਲ ਨੇ ਕਾਂਗਰਸ ਉੱਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਧਾਰਮਕ ਤੇ ਆਰਥਕ ਪੱਖੋਂ ਨੁਕਸਾਨ ਹੋਇਆ, ਜਿਹੜੇ ਲੋਕ ਕਾਂਗਰਸ ਦਾ ਸਾਥ ਦਿੰਦੇ ਹਨ, ਉਹ ਵੀ ਪਾਪ ਦੇ ਭਾਗੀਦਾਰ ਬਣ ਰਹੇ ਹਨ। ਇਸ ਮੌਕੇ ਜਦੋਂ ਬਾਦਲ ਨੂੰ ਨਵੀਂ ਸਰਕਾਰ ਬਣਦਿਆਂ ਹੀ ਵਧ ਰਹੇ ਡੀਜ਼ਲ-ਪੈਟਰੋਲ ਦੇ ਭਾਅ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਖ਼ਿਲਾਫ਼ ਝੋਨੇ ਦੀ ਅਗੇਤੀ ਬਿਜਾਈ ‘ਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਰਾਏ ‘ਤੇ ਫੈਸਲਾ ਕਰਨਾ ਚਾਹੀਦਾ ਹੈ।badal is ready to go in jail attacked cm captain amrinder singh
ਲੋਕ ਸਭਾ ਚੋਣਾਂ ਬਾਅਦ ਇਹ ਚਰਚਾਵਾਂ ਹੋ ਰਹੀਆਂ ਹਨ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵਿੱਚੋਂ ਕਿਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕੈਬਨਿਟ ਵਿੱਚ ਥਾਂ ਮਿਲੇਗਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੈਣਗੇ ਕਿ ਦੋਵਾਂ ਵਿੱਚੋਂ ਕੌਣ ਕੇਂਦਰੀ ਮੰਤਰੀ ਬਣੇਗਾ। ਉਨ੍ਹਾਂ ਦੱਸਿਆ ਕਿ ਨੂੰਹ-ਪੁੱਤ ਦੀ ਜਿੱਤ ਨੂੰ ਲੈ ਕੇ ਪਿੰਡ ਬਾਦਲ ਵਿੱਚ ਪਹਿਲੀ ਜੂਨ ਦੀ ਸ਼ਾਮ ਨੂੰ ਧਾਰਮਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.