ਦਰਬਾਰ ਸਾਹਿਬ ‘ਚ ਆ ਕੇ ਪੂਰੀ ਹੋਈ ਸ਼ੁਸ਼ਮਿਤਾ ਸੇਨ ਦੀ ਮੰਨਤ “ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ (ਦੇਖੋ ਕੀ ਕਿਹਾ) ਦਰਬਾਰ ਸਾਹਿਬ ਆਏ ਦਿਨ ਲੱਖਾਂ ਸ਼ਰਧਾਲੂ ਦਰਸ਼ਨ ਕਰਨ ਲਈ ਆਉਦੇ ਹਨ। ਸ਼੍ਰੀ ਗੁਰੂ ਰਾਮਦਾਸ ਜੀ ਦੇ ਘਰ ਹਰ ਨਿਮਾਣੇ ਦੀ ਅਰਦਾਸ ਪੂਰੀ ਹੁੰਦੀ ਹੈ ਜੋ ਸੱਚੇ ਦਿਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਾ ਹੈ ਤੇ ਸੱਚੀ ਸ਼ਰਧਾ ਨਾਲ ਆਉਂਦਾ ਹੈ। ਬਾਲੀਵੁੱਡ ਅਭਿਨੇਤਰੀ ਅਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।
ਅਦਾਕਾਰਾ ਸੁਸ਼ਮਿਤਾ ਸੇਨ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਪਹੁੰਚੀ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਦਰਬਾਰ ਸਾਹਿਬ ਆ ਕੇ ਬਹੁਤ ਸਕੂਨ ਮਿਲਦਾ ਹੈ ਤੇ ਸ਼ਾਤੀ ਮਿਲਦੀ ਹੈ।ਉਨ੍ਹਾਂ ਨੇ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਤੇ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਕੀਰਤਨ ਸੁਣਿਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ “ਸੁਸ਼ਮਿਤਾ ਨੇ ਕਿਹਾ ਕਿ ਦਰਬਾਰ ਸਾਹਿਬ ਸ਼ਰਧਾ ਤੇ ਰੂਹਾਨੀਅਤ ਦਾ ਕੇਂਦਰ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਡੇਢ ਸਾਲ ਪਹਿਲਾਂ ਅਰਦਾਸ ਕਰੀ ਸੀ ਜੋ ਕਿ ਪੂਰੀ ਹੋ ਗਈ ਹੈ ਹੁਣ ਉਹ ਉਸ ਮੰਨਤ ਦਾ ਸ਼ੁਕਰਾਨਾ ਕਰਨ ਆਈ ਹੈ।
ਸ਼ੁਸ਼ਮਿਤਾ ਸੇਨ ਨੇ ਇਸ ਮੌਕੇ ਸਰੋਤਿਆਂ ਨਾਲ ਕੁੱਝ ਫੋਟੋਆਂ ਵੀ ਕਰਵਾਈਆਂ ਤੇ ਮੀਡੀਆ ਨਾਲ ਆਪਣੇ ਦਿਲ ਦੀ ਗੱਲਾਂ ਸ਼ੇਅਰ ਕੀਤੀਆਂ। ਤੁਹਾਨੂੰ ਦੱਸ ਦੇਈਏ ਕਿ ਦਰਬਾਰ ਸਾਹਿਬ ਆਏ ਮਹੀਨੇ ਕੋਈ ਨਾ ਕੋਈ ਵੱਡੀ ਹਸਤੀ ਆਉਦੀ ਰਹਿੰਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਕੇਂਦਰ ਹੋਣ ਕਰਕੇ ਇਥੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਪੁੱਜਦੀਆਂ ਹਨ ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ,
ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ “ਅਮ੍ਰਿਤ ਸਰੋਵਰ” ਅਤੇ “ਸ਼੍ਰੀ ਅਮ੍ਰਿਤਸਰ” ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ।