ਨਵਜੋਤ ਕੌਰ ਸਿੱਧੂ ਨੂੰ ਬਣਾ ਲਿਆ ਭੈਣ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਦੇਖੋ ਕੀ ਕਿਹਾ ..

ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਨੂੰ ਵੱਡੀ ਜਿੱਤ ਲਈ ਵਧਾਈ ਦਿੱਤੀ…
ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ‘ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਸਿੱਧੂ ‘ਤੇ ਕਾਰਵਾਈ ਦਾ ਫੈਸਲਾ ਹਾਈਕਮਾਨ ਨੇ ਲੈਣਾ ਹੈ..
ਰਾਹੁਲ ਗਾਂਧੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ। ਜੇ ਕੋਈ ਹਾਰ ਜਾਂਦਾ ਹੈ ਤਾਂ ਉਹ ਘਰ ਛੱਡ ਕੇ ਨਹੀਂ ਜਾਂਦਾ….
ਦੱਸ ਦੇਈਏ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਨੀਲ ਜਾਖੜ ਤੇ ਰਾਹੁਲ ਗਾਂਧੀ ਨੂੰ ਆਪਣੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ।Image result for sadhu singh dharamsot ਇਸ ‘ਤੇ ਧਰਮਸੋਤ ਨੇ ਹਰਸਿਮਰਤ ਕੌਰ ਬਾਦਲ ‘ਤੇ ਤੰਜ ਕੱਸਦਿਆ ਕਿਹਾ ਕਿ ਬੀਬੀ ਬਾਦਲ ਤੇ ਮਰਦੀ-ਮਰਦੀ ਮਸਾਂ ਹੀ ਬਚੀ ਹੈ। ਅਕਾਲੀਦਲ ਨੂੰ 2 ਸੀਟਾਂ ਆਈਆਂ ਹਨ ਜਦਕਿ ਕਾਂਗਰਸ ਨੂੰ 8 ਸੀਟਾਂ ਮਿਲੀਆਂ ਹਨ…
ਨਵਜੋਤ ਕੌਰ ਸਿੱਧੂ ਬਾਰੇ ਪੁੱਛਣ ‘ਤੇ ਧਰਮਸੋਤ ਨੇ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਸਾਡੀ ਭੈਣ ਹੈ ਤੇ ਉਹ ਉਨ੍ਹਾਂ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ…
ਭਗਵੰਤ ਮਾਨ ‘ਤੇ ਤੰਜ ਕਸਦਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਨੱਕ ਡੋਬ ਕੇ ਮਰ ਜਾਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਚਾਰ ਸੀਟਾਂ ਜਿੱਤਣ ਵਾਲੀ ‘ਆਪ’ ਨੂੰ ਹੁਣ ਸਿਰਫ ਇੱਕ ਸੀਟ ਮਿਲੀ ਹੈ ਤੇ ਝਾੜੂ ਤੀਲ੍ਹਾ-ਤੀਲ੍ਹਾ ਹੋ ਗਿਆ ਹੈ ..

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.