ਫਰੀਦਕੋਟ ਪੁਲਿਸ ਵੱਲੋਂ ਮਾਰੇ ਜਸਪਾਲ ਦੇ ਘਰ ਗਏ ਪ੍ਰਕਾਸ਼ ਸਿੰਘ ਬਾਦਲ ਨੇ ਦੇਖੋ ਕੀ ਕਿਹਾ ..

ਬੀਤੇ ਦਿਨੀ ਸ਼ਾਮ ਦੇ ਸਮੇਂ ਫਰੀਦਕੋਟ ਦੇ ਪਿੰਡ ਪੰਜਾਵਾਂ ਦੇ ਪੁਲਸ ਹਿਰਾਸਤ ‘ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਜਸਪਾਲ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਉਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਉਚ ਅਧਿਕਾਰੀਆਂ ਨਾਲ ਗੱਲ ਕਰਕੇ ਉਹਨਾਂ ਨੂੰ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸਿੱਟ (SIT) ਬਣਾਈ ਜਾਵੇ। ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਉਹਨਾਂ ਨੂੰ ਯਕੀਨ ਦਿਵਾਇਆ ਹੈ ਹੈ ਕਿ ਉਹ ਕਥਿਤ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰਨਗੇ।Image result for jaspal faridkot
ਇਸ ਸਮੇਂ ਕੈਪਟਨ ਸਰਕਾਰ ‘ਤੇ ਨਿਸ਼ਾਨਾ ਲਗਾਉਂਦੇ ਹੋਏ ਉਹਨਾਂ ਕਿਹਾ, ‘ਅੱਜ ਜੰਗਲ ਦਾ ਰਾਜ ਹੈ, ਜੋ ਮਰਜੀ ਕੋਈ ਕਰੀ ਜਾਵੇ, ਕੋਈ ਪੁੱਛਣ ਵਾਲਾ ਨਹੀਂ, ਇਹੀ ਕੁੱਝ ਅਤਿਵਾਦ ਦੇ ਸਮੇਂ ਹੁੰਦਾ ਸੀ’।
ਜਸਪਾਲ ਦੇ ਪਰਿਵਾਰਕ ਮੈਂਬਰ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਆਖਿਆ ਕਿ ਪੁਲਿਸ ਉਨ੍ਹਾਂ ਨੂੰ ਕੋਈ ਥਹੁ ਪਤਾ ਨਹੀਂ ਦੇ ਰਹੀ। 10 ਦਿਨਾਂ ਬਾਅਦ ਵੀ ਪੁਲਿਸ ਜਸਪਾਲ ਦੀ ਲਾਸ਼ ਨੂੰ ਲੱਭਣ ਵਿਚ ਨਾਕਾਮ ਸਾਬਤ ਹੋਈ ਹੈ।
ਦੱਸ ਦਈਏ ਕਿ 18 ਮਈ ਨੂੰ ਜਸਪਾਲ ਨੂੰ ਸੀਆਈਏ ਸਟਾਫ਼ ਵਲੋਂ ਉਠਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ। ਹਾਲਾਂਕਿ ਪੁਲਿਸ ਵਲੋਂ ਕੁੱਝ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਜਸਪਾਲ ਦੀ ਲਾਸ਼ ਦਾ ਹਾਲੇ ਤਕ ਕੋਈ ਪਤਾ ਨਹੀਂ ਚੱਲ ਸਕਿਆ। ਜਸਪਾਲ ਸਿੰਘ ਦੀ ਮੌਤ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਪੁਲਿਸ ਪ੍ਰਤੀ ਗੁੱਸਾ ਵਧ ਰਿਹਾ ਹੈ ਤਾਂ ਉਥੇ ਹੀ ਸਰਕਾਰ ਪ੍ਰਤੀ ਵੀ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.