ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਮਾਣੋਚਾਹਲ ਕਲਾਂ ਵਿਖੇ ਗੁਰਦੁਆਰਾ ਜੋਗੀ ਪੀਰ ਦੇ ਸਥਾਨ ਤੇ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਰੂਪਾਂ ਵਿਚੋਂ 10 ਸਰੂਪ ਬਿਜਲੀ ਦੇ ਸ਼ਾਰਟ ਸਰਕਟ ਨਾਲ ਅਗਨ ਭੇਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਾਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਂਮਰੇ ਵਿਚ ਵੀ ਕੈਦ ਹੋ ਗਈ। ਇਸ ਘਟਨਾ ਬਾਰੇ ਜਦੋਂ ਪਿੰਡ ਵਾਲਿਆਂ ਤੇ ਗ੍ਰੰਥੀ ਸਿੰਘ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਿੰਨੇ ਚਿਰ ਨੂੰ ਅੱਗ ਤੇ ਕਾਬੂ ਪਾਇਆ ਜਾਂਦਾ ਓਹਨੇ ਚਿਰ ਤੱਕ 6 ਸਰੂਪ ਪੂਰੀ ਤਰਾਂ ਸੜ ਚੁੱਕੇ ਸਨ ਤੇ ਬਾਕੀ ਚਾਰਾਂ ਨੂੰ ਸੇਕ ਲੱਗਾ ਸੀ। ਪਿੰਡ ਵਾਸੀਆਂ ਅਤੇ ਗੁਰਦਵਾਰਾ ਕਮੇਟੀ ਵਲੋਂ ਇਸ ਬਾਰੇ ਥਾਣਾ ਸਦਰ ਦੀ ਪੁਲਿਸ ਨੂੰ ਸੁਚਿਤ ਕੀਤਾ ਗਿਆ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਦੱਸ ਦਈਏ ਕਿ ਸ਼੍ਰੋਮਣੀ ਗੁਰਦਵਾਰਾ ਕਮੇਟੀ ਵਲੋਂ ਸਮੂਹ ਗੁਰਦਵਾਰਾ ਕਮੇਟੀਆਂ ਨੂੰ ਇਹ ਹੁਕਮ ਜਾਰੀ ਕੀਤਾ ਹੋਇਆ ਹੈ
ਕਿ ਜਿਥੇ ਗੁਰੂ ਗਰੰਥ ਸਾਹਿਬ ਜੀ ਦਾ ਸੁਖਆਸਨ ਹੋਵੇ ਓਥੇ ਨੇੜੇ ਪੱਖਾਂ ਜਾਂ AC ਨਾ ਚਲਦਾ ਹੋਵੇ ਪਰ ਫਿਰ ਵੀ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …