ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ ਸਿਮਰਜੀਤ ਬੈਂਸ ਨੇ ਕਿਹਾ ਕਿ ਜੋ ਵਾਅਦੇ ਕਰਕੇ ਕੈਪਟਨ ਸੱਤਾ ਵਿੱਚ ਆਏ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਉਸ ਨੇ ਪੂਰਾ ਨਹੀਂ ਕੀਤਾ …
ਬੈਂਸ ਨੇ ਉਨ੍ਹਾਂ ਕਿਹਾ ਕਿ ਕੈਪਟਨ ਦਾ ਮਿਸ਼ਨ 13 ਫੇਲ੍ਹ ਹੋ ਗਿਆ ਜਿਸ ਦਾ ਠੀਕਰਾ ਉਹ ਸਿੱਧੂ ਦੇ ਸਿਰ ਭੰਨ ਰਹੇ ਨੇ ਸਿਮਰਜੀਤ ਬੈਂਸ ਨੇ ਇੱਕ ਵਾਰ ਮੁੜ ਤੋਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਰਲ ਸਕਦੇ ਨੇ ਕਿਉਂਕਿ ਉਨ੍ਹਾਂ ਦੀ ਸੋਚ ਵੀ ਇਮਾਨਦਾਰੀ ਨਾਲ ਕੰਮ ਕਰਨ ਵਾਲੀ ਹੈ, ਬੈਂਸ ਨੇ ਕਿਹਾ ਕਿ ਭਗਵੰਤ ਮਾਨ ਹੁਣ ਜੋ ਵੀ ਕਹਿ ਲੈਣ ਪਰ ਉਨ੍ਹਾਂ ਨੇ ਬੀਤੇ ਪੰਜ ਸਾਲਾਂ ਦੇ ਵਿੱਚ ਆਪਣੇ ਹਲਕੇ ਦੇ ਕੋਈ ਵੀ ਕੰਮ ਨਹੀਂ ਕਰਵਾਇਆ…
ਉਧਰ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨਾਲ ਭਗਵੰਤ ਮਾਨ ਦੀ ਹੋਈ ਗੱਲਬਾਤ ਤੇ ਵੀ ਉਨ੍ਹਾਂ ਨੇ ਕਿਹਾ ਕਿ ਅਗਰ ਪਾਰਟੀ ਦੇ ਵਿੱਚ ਵਾਪਸ ਜਾਂਦੇ ਨੇ ਤਾਂ ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹੈ …
ਉਧਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਮਨਜੀਤ ਸਿੰਘ ਜੀਕੇ ਪਾਰਟੀ ਚੋਂ ਬਰਖ਼ਾਸਤ ਕਰਨ ਨੂੰ ਲੈ ਕੇ ਵੀ ਬੈਂਸ ਨੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁਰੂ ਦੀਆਂ ਗੋਲਕਾਂ ਦੀ ਆਪਣੇ ਸਿਆਸੀ ਫਾਇਦੇ ਲਈ ਵਰਤੋਂ ਕਰ ਰਹੀ ਹੈ ਨਾਲ ਪੰਜਾਬ ਦੇ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਖ਼ਤਮ ਹੋਣ ਦੀ ਵੀ ਗੱਲ ਆਖੀ..
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …