ਬੁਰੀ ਖਬਰ !! ਪੰਜਾਬ ਚ ਝੋਨਾ ਲਾਉਣਾ ਹੋ ਜਾਵੇਗਾ ਅਸੰਭਵ | Punjab Water Level is at End

ਪੰਜਾਬ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੇ ਕੇਂਦਰੀ ਅੰਨ ਭੰਡਾਰ ਵਿਚ 21.5-59.7% ਚੌਲ ਅਤੇ 33.6-75.3% ਕਣਕ ਦਾ ਯੋਗਦਾਨ ਪਾ ਰਿਹਾ ਹੈ। ਇਸ ਯੋਗਦਾਨ ਸਦਕਾ ਪੰਜਾਬ ਨੂੰ ਰਾਸ਼ਟਰ ਦਾ ਅੰਨ ਦਾਤਾ ਹੋਣ ਦਾ ਮਾਣ ਹਾਸਿਲ ਹੋਇਆ। ਝੋਨਾ ਪੰਜਾਬ ਵਿਚ ਸਾਉਣੀ ਰੁੱਤ ਦੀ ਪ੍ਰਮੁੱਖ ਫਸਲ ਹੈ। ਇਹ ਫ਼ਸਲ ਵਧ ਤਾਪਮਾਨ, ਵਧੇਰੇ ਸਿੱਲ੍ਹ, ਲੰਮੇ ਸਮੇਂ ਲਈ ਸੂਰਜ ਦੀ ਰੋਸ਼ਨੀ ਤੇ ਯਕੀਨੀ ਪਾਣੀ ਪ੍ਰਬੰਧ ਵਾਲੇ ਇਲਾਕੇ ਲਈ ਬਹੁਤ ਢੁਕਵੀਂ ਹੈ। ਇਸ ਫ਼ਸਲ ਦੇ ਠੀਕ ਵਧਣ-ਫੁੱਲਣ ਲਈ 20 ਤੋਂ 37.5 ਡਿਗਰੀ ਸੈਂਟੀਗਰੇਡ ਤਾਪਮਾਨ ਬਹੁਤ ਚੰਗਾ ਹੈ । ਬੂਟੇ ਦੇ ਜਾੜ ਮਾਰਨ ਸਮੇਂ ਕੁਝ ਵਧੇਰੇ ਤਾਪਮਾਨ ਦੀ ਲੋੜ ਹੈ ਪਰ ਝੋਨੇ ਨੂੰ ਨਿਸਰਣ ਸਮੇਂ 26.5 ਤੋਂ 29.5 ਡਿਗਰੀ ਸੈਂਟੀਗਰੇਡ ਤਾਪਮਾਨ ਚਾਹੀਦਾ ਹੈ। ਨਿਰੰਤਰ ਪਾਣੀ ਵਿਚ ਰਹਿਣ ਕਰਕੇ ਇਸ ਫਸਲ ਵਿਚ ਨਦੀਨਾਂ ਦੀ ਸਮੱਸਿਆ ਘੱਟ ਹੁੰਦੀ ਹੈ ਅਤੇ ਕੁਝ ਖਾਸ ਪੌਸ਼ਟਿਕ ਤੱਤਾਂ ਦੀ ਉਪਲੱਬਧਤਾ ਜ਼ਿਆਦਾ ਹੁੰਦੀ ਹੈ। ਇਹ ਫਸਲ ਪਾਣੀ ਦੀ ਸਪਲਾਈ ਤੋਂ ਬਹੁਤ ਪ੍ਰਭਾਵਿਤ ਹੈ। ਝੋਨੇ ਨੂੰ ਰੋਜ਼ਾਨਾ 6-10 ਮਿਲੀਮੀਟਰ ਪਾਣੀ ਦੀ ਲੋੜ ਪੈਂਦੀ ਹੈ। ਝੋਨੇ ਨੂੰ ਪੂਰੇ ਸੀਜ਼ਨ ਵਿਚ ਕੁੱਲ 1200-1400 ਮਿਲੀਮੀਟਰ ਪਾਣੀ ਚਾਹੀਦਾ ਹੈ। ਇਕ ਕਿਲੋਗ੍ਰਾਮ ਚੌਲ ਪੈਦਾ ਕਰਨ ਲਈ 2000-3000 ਲੀਟਰ ਪਾਣੀ ਲੱਗਦਾ ਹੈ। Image result for PADDYਖਾਰਾ ਪਾਣੀ ਇਸ ਫਸਲ ਲਈ ਉੱਚਿਤ ਨਹੀਂ ਹੈ। ਪੰਜਾਬ ਵਿਚ ਸਾਲ 1973 ‘ਚ ਧਰਤੀ ਹੇਠਲੇ ਪਾਣੀ ਦੀ 10 ਮੀਟਰ ਤੋਂ ਵਧ ਡੂੰਘਾਈ ਵਾਲਾ ਕੁੱਲ ਰਕਬਾ 21% ਸੀ ਜੋ ਕਿ 1998 ਵਿਚ ਵਧ ਕੇ 30% ਅਤੇ 2013 ਵਿਚ 70% ਤਕ ਪਹੁੰਚ ਗਿਆ। ਜਿਸ ਦੇ ਨਤੀਜੇ ਵਜੋਂ ਆਮ ਮੋਟਰਾਂ (ਸੈਂਟਰੀਫਿਊਗਲ ਪੰਪ) ਪਾਣੀ ਕੱਢਣ ਦੇ ਅਸਮਰੱਥ ਹੋ ਗਈਆਂ, ਜਿਸ ਕਾਰਨ ਇਹਨਾਂ ਮੋਟਰਾਂ (ਸੈਂਟਰੀਫਿਊਗਲ ਪੰਪ) ਦੀ ਥਾਂ ਤੇ ਮੱਛੀ ਮੋਟਰਾਂ (ਸਬਮਰਸੀਬਲ ਪੰਪ) ਲਾਉਣੀਆਂ ਪਈਆਂ, ਜਿਨ੍ਹਾਂ ਉੱਤੇ ਬਹੁਤ ਵੱਡਾ ਖਰਚਾ ਕਰਨਾ ਪਿਆ ਅਤੇ ਨਾਲ ਦੀ ਨਾਲ ਬਿਜਲੀ (ਪਾਵਰ) ਦੀ ਲੋੜ ਵੀ ਬਹੁਤ ਜ਼ਿਆਦਾ ਵਧ ਗਈ। ਇਸ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਝੋਨੇ ਵਿਚ ਪਾਣੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇ ਤਾਂ ਜੋ ਪਾਣੀ ਦੀ ਵਧ ਤੋਂ ਵਧ ਬਚਤ ਹੋ ਸਕੇ।
ਝੋਨੇ ਵਿਚ ਉੱਚਿਤ ਪਾਣੀ ਪ੍ਰਬੰਧਨ ਦੀਆਂ ਸਿਫਾਰਸ਼ਾਂ ਵਹਾਈ: ਗਰਮੀ ਰੁੱਤੇ ਵਹਾਈ ਜ਼ਮੀਨ ਦੀ ਤਿਆਰੀ ਲਈ ਪਾਣੀ ਦੀ ਲੋੜ ਨੂੰ ਘਟਾਉਂਦੀ ਹੈ। ਲੇਜ਼ਰ ਕਰਾਹੇ ਦੀ ਵਰਤੋਂ ਅਤੇ ਖੇਤ ਦੀ ਤਿਆਰੀ: ਲੇਜ਼ਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਅਤੇ ਫਸਲ ਦਾ ਵਧੀਆ ਪੁੰਗਾਰ ਮਿਲਦਾ ਹੈ। ਖੇਤ ਨੂੰ ਤਿਆਰ ਕਰਨ ਲਈ ਦੋ ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰੀ ਹੱਲ ਫਿਰ ਕੇ ਸੁਹਾਗਾ ਫੇਰਨਾ ਚਾਹੀਦਾ ਹੈ। ਉਸ ਤੋਂ ਬਾਅਦ ਲੇਜ਼ਰ ਕਰਾਹੇ ਨਾਲ ਜ਼ਮੀਨ ਨੂੰ ਪੱਧਰਾ ਕਰਨਾ ਚਾਹੀਦਾ ਹੈ। ਲੇਜ਼ਰ ਕਰਾਹੇ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਪਾਣੀ ਲਗਾਉ ਅਤੇ ਇਕ ਵਾਰ ਹੱਲ ਨਾਲ ਵਾਹ ਕੇ ਸੁਹਾਗਾ ਫੇਰ ਦਿਉ। ਲੇਜ਼ਰ ਕਰਾਹੇ ਨਾਲ ਜ਼ਮੀਨ ਨੂੰ ਪੱਧਰ ਕਰਨ ਨਾਲ ਪਾਣੀ ਦੀ 25-30 ਪ੍ਰਤੀਸ਼ਤ ਬੱਚਤ ਹੁੰਦੀ ਹੈ। ਝੋਨੇ ਦੇ ਝਾੜ ਵਿੱਚ 5-10 ਪ੍ਰਤੀਸ਼ਤ ਵਾਧਾ ਹੁੰਦਾ ਹੈ ਅਤੇ ਖਾਦਾਂ ਤੇ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਹੁੰਦੀ ਹੈ। ਕੱਦੂ ਕਰਨ ਤੋਂ ਪਹਿਲਾਂ ਖੇਤ ਨੂੰ ਲੇਜ਼ਰ ਵਾਲੇ ਕਰਾਹੇ ਨਾਲ ਬਹੁਤ ਹੀ ਬਾਰੀਕੀ ਅਤੇ ਵਧੀਆ ਢੰਗ ਨਾਲ ਪੱਧਰਾ ਕਰ ਲਵੋ ਤਾਂ ਕਿ ਖੇਤ ਵਿਚ ਪਾਣੀ ਅਤੇ ਹੋਰ ਖਾਦ ਪਦਾਰਥਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ। ਸਾਰੇ ਖਾਲਿਆਂ ਅਤੇ ਕਿਆਰਿਆਂ ਦੀਆਂ ਵੱਟਾਂ ਠੀਕ ਕਰ ਲਉ। ਖੇਤ ਵਿਚ ਕੱਦੂ ਠੀਕ ਢੰਗ ਨਾਲ ਭਾਵ ਪੱਧਰਾ ਕਰੋ, ਇਸ ਤਰ੍ਹਾਂ ਕਰਨ ਨਾਲ ਤਾਂ ਕਿ ਛੋਟੇ ਪੌਦੇ ਚੰਗੀ ਤਰ੍ਹਾਂ ਉੱਗਣਗੇ ਅਤੇ ਨਦੀਨਾਂ ਦੀ ਵੀ ਉੱਚਿਤ ਰੋਕਥਾਮ ਹੋਵੇਗੀ। ਚੰਗੀ ਤਰ੍ਹਾਂ ਕੱਦੂ ਕਰਨ ਨਾਲ ਪਾਣੀ ਦੀ ਬੱਚਤ ਹੋਵੇਗੀ ਕਿਉਂਕਿ ਪਾਣੀ ਜ਼ਮੀਨ ਵਿਚ ਘੱਟ ਰਿਸੇਗਾ।
ਘੱਟ ਸਮਾਂ ਲੈਣ ਵਾਲੀਆ ਉੱਨਤ ਕਿਸਮਾਂ: ਪੀਏਯੂ ਨੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਆਰ 121, ਪੀ ਆਰ 122, ਪੀ ਆਰ 128 , ਪੀ ਆਰ 126 ਅਤੇ ਪੀ ਆਰ 127 ਵਿਕਸਿਤ ਕੀਤੀਆਂ ਹਨ। ਇਹ ਮੌਜੂਦਾ ਹਾਲਾਤ ਵਿਚ ਖੇਤੀ ਲਈ ਬੇਹੱਦ ਢੁਕਵੀਆਂ ਹਨ। ਇਹ ਘੱਟ ਸਮੇਂ ਵਿਚ ਅਤੇ ਘੱਟ ਪਾਣੀ ਦੀ ਖਪਤ ਨਾਲ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਹਨ। ਘੱਟ ਸਮੇਂ ਵਾਲੀਆਂ ਕਿਸਮਾਂ ਨੂੰ ਆਮ ਪੈਦਾਵਾਰ ਲਈ 100-120 ਸੈਂਟੀਮੀਟਰ ਪਾਣੀ ਦੀ ਲੋੜ ਹੁੰਦੀ ਹੈ। ਇਹਨਾਂ ਵਿਚੋਂ ਪੀ ਆਰ ਵਿਸ਼ੇਸ਼ ਤੌਰ ਤੇ ਉਭਰਵੇਂ ਗੁਣਾਂ ਕਰਕੇ ਪ੍ਰਭੁੱਲਿਤ ਹੈ। ਜੋ ਘੱਟ ਸਮੇਂ ਵਿਚ (ਪਨੀਰੀ ਦੀ ਲੁਆਈ ਤੋਂ ਦਿਨ ਦੇ ਅੰਦਰ) ਪੱਕਦੀ ਹੈ ਅਤੇ ਝਾੜ ਦੇ ਮਾਮਲੇ ਵਿਚ ਵਧੇਰੇ ਸਮਾਂ ਲੈਣ ਵਾਲੀਆਂ ਕਿਸਮਾਂ ਤੋਂ ਵੀ ਵਧੀਆ ਸਾਬਤ ਹੋਈ ਹੈ। ਘੱਟ ਸਮਾਂ ਲੈਣ ਕਰਕੇ ਇਹ ਕਿਸਮ ਹਨੇਰੀ, ਝੱਖੜ, ਸੋਕਾ, ਭਾਰੀ ਬਾਰਸ਼ਾਂ ਆਦਿ ਦੇ ਪ੍ਰਭਾਵ ਅਤੇ ਕੀੜੇ-ਮਕੌੜੇ ਬੀਮਾਰੀਆਂ ਦੇ ਹਮਲੇ ਤੋਂ ਬਚ ਜਾਂਦੀ ਹੈ। ਇਸ ਕਰਕੇ ਇਸ ਦੀ ਕਾਸ਼ਤ ਉੱਪਰ ਖਰਚੇ ਵੀ ਘੱਟ ਜਾਂਦੇ ਹਨ। ਇਸ ਤੋਂ ਇਲਾਵਾ ਪਰਾਲੀ ਦੀ ਸਾਂਭ-ਸੰਭਾਲ ਵੀ ਸੌਖੀ ਅਤੇ ਸੁਚੱਜੀ ਹੋ ਜਾਦੀਂ ਹੈ।Image result for PADDY ਘੱਟ ਸਮੇਂ ਵਿਚ ਪੱਕਣ ਕਰਕੇ ਫਸਲੀ ਚੱਕਰ ਵਿਚ ਤੀਜੀ ਫਸਲ ਵੀ ਬੀਜੀ ਜਾ ਸਕਦੀ ਹੈ ਜਿਸ ਨਾਲ ਕਿਸਾਨ ਦੀ ਆਮਦਨ ਵਿਚ ਵਾਧਾ ਹੁੰਦਾ ਹੈ। ਇਹਨ੍ਹਾਂ ਕਾਰਨਾਂ ਕਰਕੇ ਪਹਿਲੇ ਸਾਲ ਹੀ ਇਸ ਕਿਸਮ ਦੀ 18% ਰਕਬੇ ਵਿਚ ਕਾਸ਼ਤ ਕੀਤੀ ਗਈ।
 ਪਨੀਰੀ ਪੁੱਟ ਕੇ ਲਾਉਣ ਦਾ ਸਮਾਂ: ਝੋਨਾ ਜੂਨ ਦੇ ਸ਼ੁਰੂ ਵਿਚ ਲਗਾਉਣ ਨਾਲ ਜਿਆਦਾ ਗਰਮੀ ਹੋਣ ਕਰਕੇ ਅਤੇ ਹਵਾ ਵਿਚ ਨਮੀ ਦੀ ਮਾਤਰਾ ਘੱਟ ਹੋਣ ਕਰਕੇ ਵਾਸ਼ਪੀਕਰਨ ਬਹੁਤ ਜ਼ਿਆਦਾ ਹੁੰਦਾ ਹੈ। ਜਿਸ ਨਾਲ ਪਾਣੀ ਦੀ ਖਪਤ ਬਹੁਤ ਜ਼ਿਆਦਾ ਵੱਧ ਜਾਂਦੀ ਹੈ। ਜੇਕਰ ਝੋਨਾ 10 ਜੂਨ ਤੋਂ ਬਾਅਦ ਲਗਾਇਆ ਜਾਵੇ ਤਾਂ ਇਸ ਮਹੀਨੇ ਦੇ ਅਖੀਰ ਵਿਚ ਬਰਸਾਤ ਸ਼ੁਰੂ ਹੋਣ ਨਾਲ ਹਵਾ ਵਿਚ ਨਮੀਂ ਵਧਣ ਕਰਕੇ, ਪਾਣੀ ਦਾ ਵਾਸ਼ਪੀਕਰਨ ਘੱਟਦਾ ਹੈ। ਜਿਸ ਨਾਲ ਪਾਣੀ ਦੀ ਖਪਤ ਘੱਟ ਜਾਂਦੀ ਹੈ। ਇਸ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ “ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸੋਇਲ ਵਾਟਰ ਐਕਟ ਪਾਸ ਕੀਤਾ ਹੈ ਜਿਸ ਤਹਿਤ ਝੋਨਾ ਲਾਉਣ ਦਾ ਸਮਾਂ 20 ਜੂਨ ਮਿੱਥਿਆ ਗਿਆ ਹੈ।
 ਖਾਦ ਪ੍ਰਬੰਧਨ: ਰੂੜੀ ਦੀ ਖਾਦ ਜਾਂ ਗੰਡੋਇਆਂ ਦੀ ਖਾਦ ਜਾਂ ਹਰੀ ਖਾਦ ਦੀ ਵਰਤੋਂ ਨਾਲ ਝੋਨੇ ਦੀ ਫਸਲ ਵਿਚ ਪਾਣੀ ਦਾ ਵਾਸ਼ਪੀਕਰਨ ਘੱਟ ਹੋਵੇਗਾ ਅਤੇ ਜ਼ਮੀਨ ਵਿਚ ਵੀ ਪਾਣੀ ਘੱਟ ਰਿਸੇਗਾ। ਰੂੜੀ ਦੀ ਖਾਦ ਜਾਂ ਹਰੀ ਖਾਦ ਨੂੰ ਮਿੱਟੀ ਵਿਚ ਮਿਲਾਉਣ ਨਾਲ ਲੂਣ ਦੇ ਮਾੜੇ ਅਸਰ ਨੂੰ ਘੱਟ ਕਰ ਸਕਦੇ ਹਾਂ। ਰੂੜੀ ਦੀ ਖਾਦ ਜਾਂ ਗੰਡੋਇਆਂ ਦੀ ਖਾਦ ਜਾਂ ਹਰੀ ਖਾਦ ਨੂੰ ਮਿੱਟੀ ਵਿਚ ਰਲਾਉਣ ਨਾਲ ਹਲਕੀਆਂ ਜ਼ਮੀਨਾਂ ਵਿਚ ਪਾਣੀ ਦੀ ਸਮਰੱਥਾ ਵਧ ਜਾਂਦੀ ਹੈ ਅਤੇ ਇਸ ਤਰ੍ਹਾਂ ਪਾਣੀ ਦੀ ਬਚਤ ਹੁੰਦੀ ਹੈ।Image result for PADDY
 ਸਿੰਚਾਈ ਪ੍ਰਬੰਧਨ: ਝੋਨੇ ਦੀ ਲੁਆਈ ਤੋਂ ਪਹਿਲੇ ਦੋ ਹਫਤੇ ਤਕ ਖੇਤ ਵਿਚ ਪਾਣੀ ਖੜ੍ਹਾ ਰੱਖਣ ਦੀ ਜ਼ਰੂਰਤ ਹੁੰਦੀ ਹੈ ਅਤੇ ਉਸ ਤੋਂ ਬਾਅਦ ਪਾਣੀ ਪਹਿਲੇ ਪਾਣੀ ਦੇ ਜ਼ੀਰਨ ਤੋਂ ਦੋ ਦਿਨ ਵਕਫ਼ੇ ਤੇ ਲਾਉਣ ਨਾਲ ਪੂਰਾ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਅਜਿਹਾ ਕਰਨ ਨਾਲ ਕੀੜੇ ਅਤੇ ਬੀਮਾਰੀਆਂ ਦਾ ਹਮਲਾ ਵੀ ਘੱਟਦਾ ਹੈ।ਨਿਰੰਤਰ ਪਾਣੀ ਖੜ੍ਹਾ ਕਰਕੇ ਰੱਖਣ ਦੇ ਮੁਕਾਬਲੇ, ਪਾਣੀ ਦਾ ਪੱਧਰ 4 ਤੋ 5 ਸੈਂਟੀਮੀਟਰ ਰੱਖਣ ਨਾਲ 40 % ਤੱਕ ਪਾਣੀ ਦੀ ਬੱਚਤ ਕਰ ਸਕਦੇ ਹਾਂ ਅਤੇ ਅਜਿਹਾ ਕਰਨ ਨਾਲ ਝੋਨੇ ਦੇ ਝਾੜ ਵਿਚ ਵੀ ਕੋਈ ਗਿਰਾਵਟ ਨਹੀਂ ਆਉਦੀਂ ਹੈ।
ਟੈਂਸ਼ੀਓਮੀਟਰ ਅਨੁਸਾਰ ਝੋਨੇ ਦੀ ਸਿੰਚਾਈ: ਝੋਨੇ ਵਿਚ ਜ਼ਰੂਰਤ ਅਨੁਸਾਰ ਪਾਣੀ ਲਗਾਉਣ ਲਈ, ਟੈਂਸ਼ੀਓਮੀਟਰ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਫ਼ਸਲ ਦੀ ਸਿੰਚਾਈ ਲਈ ਢੁਕਵਾਂ ਸਮਾਂ ਪਤਾ ਕਰਨ ਲਈ ਇਹ ਵਿਧੀ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਾਸਤੇ ਫਾਇਦੇਵੰਦ ਹੈ। ਟੈਂਸ਼ੀਓਮੀਟਰ ਵਿਚ ਬਾਹਰਲੀ ਟਿਊਬ ਦੇ ਉਪਰਲੇ ਪਾਸੇ ਹਰੀ, ਪੀਲੀ ਅਤੇ ਲਾਲ ਰੰਗ ਦੀਆਂ ਪੱਟੀਆਂ ਲੱਗੀਆਂ ਹੁੰਦੀਆਂ ਹਨ। ਖੇਤ ਵਿਚ ਲਗਾਉਣ ਤੋਂ ਪਹਿਲਾਂ ਟੈਂਸ਼ੀਓਮੀਟਰ ਨੂੰ ਪਾਣੀ ਨਾਲ ਭਰਨ ਤੋਂ ਬਾਅਦ ਕਾਰਕ ਲਗਾ ਦਿੱਤਾ ਜਾਂਦਾ ਹੈ। ਖੇਤ ਵਿਚ ਝੋਨਾ ਲੱਗਣ ਤੋਂ ਦੋ ਹਫਤੇ ਤੱਕ ਪਾਣੀ ਖੜ੍ਹਾ ਰੱਖਣ ਤੋਂ ਬਾਅਦ ਕਿਸੇ ਪਾਈਪ ਨਾਲ ਟੈਂਸ਼ੀਓਮੀਟਰ ਦੇ ਅਕਾਰ ਦਾ ਇੰਚ ਡੂੰਘਾ ਸੁਰਾਖ ਕਰ ਲਵੋ। ਇਸ ਸੁਰਾਖ ਵਿਚ ਪਾਣੀ ਨਾਲ ਭਰੇ ਟੈਂਸ਼ੀਓਮੀਟਰ ਨੂੰ ਲਗਾ ਕੇ ਖਾਲੀ ਦਰਜਾਂ ਨੂੰ ਮਿੱਟੀ ਅਤੇ ਪਾਣੀ ਦੇ ਘੋਲ ਨਾਲ ਭਰ ਦਿਓ, ਤਾਂ ਜੋ ਟੈਂਸ਼ੀਓਮੀਟਰ ਕੱਪ ਦਾ ਜ਼ਮੀਨ ਨਾਲ ਵਧੀਆ ਸੰਬੰਧ ਬਣ ਜਾਵੇ। ਜਿਵੇਂ-ਜਿਵੇਂ ਖੇਤ ਵਿਚ ਪਾਣੀ ਘਟੇਗਾ, ਟੈਂਸ਼ੀਓਮੀਟਰ ਦੀ ਅੰਦਰਲੀ ਟਿਊਬ ਵਿੱਚ ਵੀ ਪਾਣੀ ਦਾ ਪੱਧਰ ਘੱਟਦਾ ਜਾਵੇਗਾ। ਜਦੋਂ ਟੈਂਸ਼ੀਓਮੀਟਰ ਵਿਚ ਪਾਣੀ ਦਾ ਪੱਧਰ ਹਰੀ ਪੱਟੀ ਤੋਂ ਪੀਲੀ ਪੱਟੀ ਵਿਚ ਦਾਖਲ ਹੁੰਦਾ ਹੈ ਤਾਂ ਝੋਨੇ ਨੂੰ ਪਾਣੀ ਲਗਾਉਣ ਦੀ ਲੋੜ ਹੁੰਦੀ ਹੈ। ਟੈਂਸ਼ੀਓਮੀਟਰ ਦੀ ਵਰਤੋਂ ਕਰਨ ਨਾਲ ਤਕਰੀਬਨ ਪਾਣੀ ਦੀ ਬੱਚਤ ਹੁੰਦੀ ਹੈ। ਇਹ ਟਂੈਸ਼ੀਓਮੀਟਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਵਿਚੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.