ਮੈਂ ਤਖਤ ਅਕਾਲ ਦੀ ਰਾਖੀ ਲਈ ਜੂਝਿਆਂ ਕੋਈ ਜੁਝਾਰੂ ਹਾਂ .. ਮੈਂ ਬਿਧੀ ਚੰਦ.. ਮੈਂ ਜੱਸਾ ਸਿੰਘ ..

ਸਿੱਖ : ਇਹ ਸ਼ਬਦ ਸੰਸਕ੍ਰਿਤ ਦੇ ਸ਼ਿਸ਼ੑਯ ਸ਼ਬਦ ਦਾ ਤਦਭਵ ਰੂਪ ਹੈ ਜਿਸ ਦਾ ਅਰਥ ਹੈ ਜੋ ਸਿਖਿਆ ਦੇਣ ਯੋਗ ਹੋਵੇ , ਜੋ ਸਿਖਿਆ ਗ੍ਰਹਿਣ ਕਰੇ , ਸ਼ਾਗਿਰਦ । ਪੰਜਾਬੀ ਸਭਿਆਚਾਰ ਵਿਚ ‘ ਸਿੱਖ’ ਉਸ ਨੂੰ ਕਿਹਾ ਜਾਂਦਾ ਹੈ ਜੋ ਗੁਰੂ ਨਾਨਕ ਦੇਵ ਜੀ ਅਤੇ ਹੋਰ ਗੁਰੂ ਸਾਹਿਬਾਨ ਦੀ ਸਿਖਿਆ ਅਥਵਾ ਉਪਦੇਸ਼ ਅਨੁਸਾਰ ਆਪਣਾ ਜੀਵਨ ਬਤੀਤ ਕਰੇ — ਸਿਖੀ ਸਿਖਿਆ ਗੁਰ ਵੀਚਾਰੁ । ਇਸ ਤਰ੍ਹਾਂ ਹੁਣ ਇਹ ਸ਼ਬਦ ਗੁਰੂ ਨਾਨਕ ਦੇਵ ਜੀ ਦੁਆਰਾ ਚਲਾਏ ਧਰਮ ਵਿਚ ਵਿਸ਼ਵਾਸ ਰਖਣ ਵਾਲੇ ਵਿਅਕਤੀ ਲਈ ਰੂੜ੍ਹ ਹੋ ਗਿਆ ਹੈ— ਜਿਸ ਦੇ ਚਿੱਤ ਵਿਚ ਗੁਰੂ ਦੇ ਉਪਦੇਸ਼ ਦਾ ਅਸਰ ਹੈ ਅਤੇ ਜਿਸ ਦੀ ਸੁਰਤ ਗੁਰੂ – ਸ਼ਬਦ ਵਿਚ ਲੀਨ ਹੈ , ਉਹੀ ‘ ਸਿੱਖ ’ ਹੈ ।

‘ ਸਿੱਖ’ ਦਾ ਸਰੂਪ ਅਤੇ ਆਚਾਰ ਕਿਹੋ ਜਿਹਾ ਹੋਵੇ ? ਇਨ੍ਹਾਂ ਗੱਲਾਂ ਬਾਰੇ ਗੁਰੂ ਨਾਨਕ ਦੇਵ ਜੀ ਦੇ ਪਰਵਰਤੀ ਗੁਰੂ ਸਾਹਿਬਾਨ ਦੀ ਬਾਣੀ ਵਿਚ ਕੁਝ ਸੰਕੇਤ ਮਿਲਦੇ ਹਨ । ਇਹ ਆਚਾਰ ਉਨ੍ਹਾਂ ਨੇ ਆਪ ਹੰਢਾਇਆ ਹੈ ਕਿਉਂਕਿ ਗੁਰੂ-ਪਦ ਪ੍ਰਾਪਤ ਕਰਨ ਤੋਂ ਪਹਿਲਾਂ ਉਹ ਆਪ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੀ ਸਨ । ਗੁਰੂ ਅਮਰਦਾਸ ਜੀ ਨੇ ਸੋਰਠਿ ਰਾਗ ਵਿਚ ਕਿਹਾ ਹੈ — ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੈ ਵਿਚਿ ਆਵੈ । ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ । ( ਗੁ.ਗ੍ਰੰ.601-602 ) ।
Image result for ਸਿੱਖ
ਗੁਰੂ ਰਾਮਦਾਸ ਜੀ ਨੇ ਆਪਣੀ ਬਾਣੀ ਵਿਚ ਸਿੱਖ ਦੇ ਸਰੂਪ ਅਤੇ ਨਿੱਤ-ਕਰਮ ਉਤੇ ਵਿਸਤਾਰ ਨਾਲ ਝਾਤ ਪਾਈ ਹੈ । ‘ ਗਉੜੀ ਕੀ ਵਾਰ ’ ਵਿਚ ਆਪ ਕਹਿੰਦੇ ਹਨ : ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿਨਾਮੁ ਧਿਆਵੈ । ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ । ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ । ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਿਦਿਆ ਉਠਦਿਆ ਹਰਿਨਾਮੁ ਧਿਆਵੈ । ਜੋ ਸਾਸਿ ਗਿਰਾਸਿ ਧਿਆਇ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ । ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸ ਸੁਣਾਵੈ । ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹਿ ਨਾਮੁ ਜਪਾਵੈ । ( ਗੁ.ਗ੍ਰੰ.305-06 )
Related image
ਗੁਰੂ ਰਾਮਦਾਸ ਜੀ ਨੇ ‘ ਵਡਹੰਸ ਕੀ ਵਾਰ ’ ਵਿਚ ਉਨ੍ਹਾਂ ਗੁਰਸਿੱਖਾਂ ਨੂੰ ਧੰਨ ਧੰਨ ਕਿਹਾ ਹੈ ਜੋ ਸਤਿਗੁਰੂ ਦੀ ਚਰਣ-ਸ਼ਰਣ ਵਿਚ ਜਾਂਦੇ ਹਨ , ਜੋ ਹਰਿ-ਨਾਮ ਨੂੰ ਮੁਖ ਤੋਂ ਉਚਾਰਦੇ ਹਨ , ਜੋ ਹਰਿ-ਨਾਮ ਸੁਣ ਕੇ ਆਨੰਦਿਤ ਹੁੰਦੇ ਹਨ , ਜੋ ਗੁਰੂ ਦੀ ਸੇਵਾ ਕਰਕੇ ਹਰਿ-ਨਾਮ ਦੀ ਦਾਤ ਲੈਂਦੇ ਹਨ , ਜੋ ਗੁਰੂ ਦੇ ਭਾਣੇ ਵਿਚ ਚਲਦੇ ਹਨ— ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ । ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ । ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮ ਸੁਣਿਐ ਮਨ ਅਨਦੁ ਭਇਆ । ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਕਰਿ ਹਰਿ ਨਾਮੁ ਲਇਆ । ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰ ਸਿਖੁ ਚਲਿਆ । ( ਗੁ.ਗ੍ਰੰ.593 ) ।
Image result for ਸਿੱਖ
ਸਪੱਸ਼ਟ ਹੈ ਕਿ ‘ ਸਿੱਖ’ ਤੋਂ ਭਾਵ ਹੈ ਉਹ ਸਦਾਚਾਰੀ ਵਿਅਕਤੀ ਜੋ ਗੁਰੂ ਨਾਨਕ ਦੇਵ ਜੀ ਅਤੇ ਪਰਵਰਤੀ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੇ ਅਤੇ ਉਨ੍ਹਾਂ ਦੀ ਰਜ਼ਾ ਵਿਚ ਚਲੇ ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.