ਸਿੰਘਾਂ ਤੇ ਪੁਲਿਸ ਵਿਚਕਾਰ ਪੈ ਗਿਆ ਪੰਗਾ !! ਹਮੇਸ਼ਾਂ ਸਿੱਖਾਂ ਨਾਲ ਹੀ ਅਜਿਹਾ ਕਿਓਂ ਹੁੰਦਾ ..

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪਟਿਆਲਾ ਰਾਜਪੁਰਾ ਰੋਡ ਤੋਂ ਜਿਥੇ ਸਿੱਖ ਸੰਗਤ ਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਥੇ ਨੇੜੇ ਇੱਕ ਪਿੰਡ ਨਰੂੜ ਵਿਚ ਇੱਕ ਬੰਦੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਕਮੇਟੀ ਵਲੋਂ ਗੁਰੂ ਗਰੰਥ ਸਾਹਿਬ ਦਾ ਸਰੂਪ ਦੇਣ ਤੋਂ ਪਾਬੰਦੀ ਲਗਾਈ ਗਈ ਸੀ ਇਸਦੇ ਚਲਦੇ ਇਹ ਧਰਨਾ ਚਲ ਰਿਹਾ ਸੀ ਤੇ ਇਸੇ ਵਿਚਕਾਰ ਇਹ ਧਰਨਾ ਇਸ ਝੜਪ ਦਾ ਰੂਪ ਲੈ ਗਿਆ। ਇਸ ਝੜਪ ਵਿਚ ਸਿੱਖਾਂ ਦੀਆਂ ਦਸਤਾਰਾਂ ਵੀ ਉਤਾਰ ਦਿੱਤੀਆਂ ਗਈਆਂ। ਇੱਥੋਂ ਦੇ ਪਿੰਡ ਨਰੜੂ ਦੇ ਗੁਰਦੁਆਰਾ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇਣ ਤੋਂ ਇਨਕਾਰ ਕਰਨ ਤੇ ਗ੍ਰੰਥੀ ਸਿੰਘ ਨੂੰ ਕੱਢਣ ਦੇ ਰੋਸ ਵਿੱਚ ਸਿੱਖ ਸੰਸਥਾ ਤੇ ਪਿੰਡ ਵਾਸੀਆਂ ਨੇ ਰਲ ਕੇ ਪਟਿਆਲਾ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ। ਯੂਨਾਈਟਿਡ ਸਿੱਖ ਐਸੋਸੀਏਸ਼ਨ ਤੇ ਪਿੰਡ ਨਰੜੂ ਦੇ ਲੋਕਾਂ ਦਾ ਕਹਿਣਾ ਹੈ ਕਿ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰੇ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪਿੰਡ ਵਾਸੀਆਂ ਨੂੰ ਇੱਥੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਘਰ ਨਹੀਂ ਲਿਜਾਣ ਦਿੱਤਾ ਜਾਂਦਾ ਤੇ ਸਰਪੰਚ ਨੂੰ ਵੀ ਸਿਫਾਰਸ਼ਾਂ ਤੋਂ ਬਾਅਦ ਪਾਠ ਕਰਵਾਉਣ ਲਈ ਬੀੜ ਲਿਜਾਣ ਦਿੱਤੀ ਗਈ ਸੀ।ਸ਼੍ਰੋਮਣੀ ਕਮੇਟੀ ਖ਼ਿਲਾਫ਼ ਡਟੀਆਂ ਸਿੱਖ ਸੰਗਤਾਂ ਦਾ ਪੁਲਿਸ ਨਾਲ ਟਕਰਾਅ, ਕਈ ਜ਼ਖ਼ਮੀ
ਸੜਕ ਜਾਮ ਕਰਨ ਦੇ ਨਾਲ-ਨਾਲ ਲੋਕਾਂ ਨੇ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਲੌਂਗੋਵਾਲ ਖ਼ਿਲਾਫ਼ ਖੂਬ ਭੜਾਸ ਕੱਢੀ।
ਯੂਨਾਈਟਿਡ ਸਿੱਖ ਸੰਸਥਾ ਦੇ ਆਗੂ ਜਸਵਿੰਦਰ ਸਿੰਘ ਤੇ ਸਤਿਕਾਰ ਕਮੇਟੀ ਦੇ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗ੍ਰੰਥੀ ਸਿੰਘ ਨਾਲ ਬਦਸਲੂਕੀ ਕੀਤੀ ਤੇ ਗ੍ਰੰਥੀ ਨੂੰ ਸਿਰਫ 1300 ਰੁਪਏ ਮਹੀਨੇ ਦੀ ਤਨਖਾਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਕਮੇਟੀ ਨੇ ਗ੍ਰੰਥੀ ਸਿੰਘ ਨੂੰ ਬਿਨਾਂ ਗਲਤੀ ਤੋਂ ਸੇਵਾ ਮੁਕਤ ਕਰਕੇ ਗੁਰਦੁਆਰਾ ਸਾਹਿਬ ਤੋਂ ਕੱਢ ਦਿੱਤਾ।
ਇਸ ਦੇ ਵਿਰੋਧ ਵਿੱਚ ਸਿੱਖ ਸੰਸਥਾ ਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਮੇਨ ਰੋਡ ਜਾਮ ਕਰ ਦਿੱਤੀ।
ਇਸ ਦੌਰਾਨ ਪੁਲਿਸ ਨੇ ਧਰਨਾ ਦੇ ਰਹੇ ਲੋਕਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤੇ ਦੋਹਾਂ ਧਿਰਾਂ ਵਿੱਚ ਤਕਰਾਰ ਹੋ ਗਿਆ ਇਸ ਦੌਰਾਨ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਉੱਥੇ ਹੀ ਪ੍ਰਦਰਸ਼ਨਕਾਰੀ ਦੋਸ਼ ਲਾ ਰਹੇ ਹਨ ਕਿ ਪੁਲਿਸ ਨੇ ਲਾਠੀਚਾਰਜ ਕੀਤਾ ਉੱਥੇ ਹੀ ਪੁਲਿਸ ਨੇ ਇਸ ਗੱਲ ਤੋਂ ਖੰਡਨ ਕੀਤਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.