ਸਿੱਖ ਸੰਗਤ ਹੁਣ ਨਹੀਂ ਕਰ ਸਕੇਗੀ Kartarpur Sahib ਦੇ ਦਰਸ਼ਨ | ਦੇਖੋ ਕਿਓਂ?

ਸ਼੍ਰੀ ਕਰਤਾਰਪੁਰ ਸਾਹਿਬ ਮਾਰਗ 6 ਮਈ ਤੋਂ ਸੰਗਤਾਂ ਲਈ ਬੰਦ ਕਰ ਦਿੱਤਾ ਜਾਵੇਗਾ। ਜਿਸ ਕਾਰਨ 6 ਮਈ ਤੋਂ ਬਾਅਦ ਸਿੱਖ ਸੰਗਤ ਦੂਰਬੀਨ ਦੇ ਨਾਲ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਦਸ ਦਈਏ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਨਿਰਮਾਣ ਕਾਰਜਾਂ ਦੇ ਕਾਰਨ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ।

ਨਿਰਮਾਣ ਖਾਤਿਰ ਸੜ੍ਹਕਾਂ ਨੂੰ ਤੋੜਣ ਦਰੱਖਤ ਵੱਢਣ ਤੇ ਸ਼੍ਰੀ ਕਰਤਾਰਪੁਰ ਦਰਸ਼ਨ ਸਥੱਲ ਸਮੇਤ ਕੰਟੀਨ ਆਦਿ ਨੂੰ ਤੋੜ ਦਿੱਤਾ ਜਾਵੇਗਾ ਸਿੱਖ ਸੰਗਤਾਂ ਦੀ ਸਹੂਲਤ ਦੇ ਕਾਰਨ ਹੀ ਇਸ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ
ਇਸ ਮਾਰਗ ਨੂੰ ਲਾਂਘਾ ਖੁਲ੍ਹਣ ਤੱਕ ਖੋਲਿਆ ਨਹੀਂ ਜਾਵੇਗਾ ਕਿਉਂਕਿ ਇਸ ਥਾਂ ਤੇ ਹੁਣ ਵੱਡੀਆਂ ਵੱਡੀਆਂ ਮਸ਼ਿਨਾਂ ਵੱਲੋਂ ਕੰਮ ਕੀਤਾ ਜਾਵੇਗਾ।
ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਉਹ 6 ਮਈ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਨਾ ਆਉਣ ਜੇਕਰ ਉਹ ਆ ਜਾਂਦੇ ਹਨ ਤਾਂ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.