ਸੁਖਪਾਲ ਖਹਿਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਤਾਇਆ – Bhagwant Maan

ਅੱਜ ਲੋਕ ਸਭਾ ਚੋਣਾਂ 2019 ਦੇ ਨਤੀਜੇ ਸਾਹਮਣੇ ਆ ਗਏ ਹਨ। ਇਸ ‘ਚ ਬੀਜੇਪੀ ਨੇ ਬਹੁਮਤ ਤੋਂ ਜ਼ਿਆਦਾ ਸੀਟਾਂ ਹਾਸਲ ਕੀਤੀਆਂ ਹਨ। ਇਸੇ ਦੌਰਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੰਗਰੂਰ ਸੀਟ ਤੋਂ ਉਮੀਦਵਾਰ ਭਗਵੰਤ ਮਾਨ ਨੇ ਚੰਗੀਆਂ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਮਾਨ ਨੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟਾਰਗੇਟ ਜਿੱਤ ਦਾ ਸੀ ਤੇ ਮੈਂ ਹੁਣ ਤੋਂ ਹੀ 2022 ਦੀ ਤਿਆਰੀ ਸ਼ੁਰੂ ਕਰ ਦਿਆਂਗਾ।
ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, “ਲੋਕ ਕਹਿ ਰਹੇ ਸੀ ਕਿ ਐਮਪੀ ਰਿਪੀਟ ਕਰਨਾ ਹੈ। ਲੋਕਾਂ ਨੇ ਮੈਨੂੰ ਜਿੱਤਵਾਇਆ ਹੈ ਤੇ ਮੈਂ ਹੁਣ ਇੱਕ ਵਾਰ ਫੇਰ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਜਸਬੀਰ ਜੱਸੀ, ਸੁਖਪਾਲ ਖਹਿਰਾ ਜਿਹੇ ਲੋਕ ਜੋ ਮੇਰੇ ਖਿਲਾਫ ਬੋਲਦੇ ਸੀ, ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਸਿਮਰਜੀਤ ਬੈਂਸ ਚੋਣ ਹਾਰ ਗਏ ਹਨ, ਮੈਂ ਇਨ੍ਹਾਂ ਨੂੰ ਕਹਿੰਦਾ ਹਾਂ ਕਿ ਮੇਰੀ ਆਲੋਚਨਾ ਨਾ ਕਰੋ ਤੇ ਮੈਨੂੰ ਕੰਮ ਕਰਨ ਦਿਓ।”lok-sabha-election-result-on-sangrur-seat-bhagwant-mann-wines
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਆਮ ਚੋਣ ਜਿੱਤ ਲਈ ਹੈ। ਬਾਦਲ ਨੇ ਸਾਬਕਾ ਅਕਾਲੀ ਤੇ ਮੌਜੂਦਾ ਕਾਂਗਰਸੀ ਉਮੀਦਵਾਰ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਤਕਰੀਬਨ ਦੋ ਲੱਖ (‭1,98,136‬) ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ।
ਸੁਖਬੀਰ ਸਿੰਘ ਬਾਦਲ ਨੇ ਕੁੱਲ 6,31,100 ਵੋਟ ਹਾਸਲ ਕੀਤੀ ਜਦਕਿ, ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 4,32,964 ਵੋਟਾਂ ਪਈਆਂ। ਦੇ ਫਰਕ ਨਾਲ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਨੂੰ 31,240 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ, ਜਦਕਿ ਪੀਡੀਏ ਦੇ ਉਮੀਦਵਾਰ ਹੰਸਰਾਜ ਗੋਲਡਨ 25,967 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ ਹਨ।sukhbir badal won with huge margin from ferozepur lok sabha seat
ਉੱਧਰ, ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਜਿੱਤ ਦਰਜ ਕਰ ਦਿੱਤੀ ਹੈ। ਹਰਸਿਮਰਤ ਬਾਦਲ, ਮੋਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਪਤੀ ਵੀ ਜਿੱਤ ਚੁੱਕੇ ਹਨ। ਅਜਿਹੇ ਵਿੱਚ ਇਹ ਸਵਾਲ ਉੱਠੇਗਾ ਕਿ ਹੁਣ ਆਉਣ ਵਾਲੀ ਮੋਦੀ ਸਰਕਾਰ ਵਿੱਚ ਕੌਣ ਮੰਤਰੀ ਬਣੇਗਾ।lok-sabha-election-result-on-sangrur-seat-bhagwant-mann-wines
ਹਰਸਿਮਰਤ ਤੇ ਸੁਖਬੀਰ ਦੀ ਜੋੜੀ ਨੇ ਤਿੰਨ-ਤਿੰਨ ਵਾਰ ਲੋਕ ਸਭਾ ਚੋਣ ਜਿੱਤੀ ਹੈ ਅਤੇ ਦੋਵੇਂ ਪੰਜ-ਪੰਜ ਸਾਲ ਲਈ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਹਾਲਾਂਕਿ, ਸੁਖਬੀਰ ਸੂਬੇ ਦੀ ਸਿਆਸਤ ਵਿੱਚ ਰਹਿਣ ਦੇ ਸਪੱਸ਼ਟ ਸੰਕੇਤ ਦੇ ਚੁੱਕੇ ਹਨ। ਅਜਿਹੇ ਵਿੱਚ ਵਧੇਰੇ ਸੰਭਵਾਨਾ ਹੈ ਕਿ ਹਰਸਿਮਰਤ ਬਾਦਲ ਹੀ ਮੋਦੀ ਦੀ ਵਜ਼ਾਰਤ ਵਿੱਚ ਸ਼ਾਮਲ ਹੋਵੇਗੀ, ਪਰ ਇਹ ਦੇਖਣਾ ਰੌਚਕ ਹੋਵੇਗਾ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.