ਹੁਣ Bhagwant Mann ਬਚਾਓਣਗੇ ਇਸ ਤਰੀਕੇ ਨਾਲ ਆਮ ਆਦਮੀ ਪਾਰਟੀ | Surkhab TV

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਹੁਣ ਬਿਜਲੀ ਦੇ ਰੇਟ ਵਧੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਅਜਿਹਾ ਕਰਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਤੋਂ ਜ਼ਬਰਦਸਤ ਸੰਘਰਸ਼ ਵਿੱਢਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਲੋਕਾਂ ਦਾ ਹੁੰਗਾਰਾ ਮਿਲਿਆ ਸੀ ਅਤੇ ਹੁਣ ਮਾਨ ਨੇ ਫਿਰ ਤੋਂ ਕੈਪਟਨ ਨੂੰ ਚੇਤਾਵਨੀ ਦਿੱਤੀ ਹੈ।
ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਕਾਰਨ ਭਗਵੰਤ ਮਾਨ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਸੀ। ਸ਼ਨੀਵਾਰ ਸ਼ਾਮ ਨੂੰ ਗੜ੍ਹਸ਼ੰਕਰ ਵਿੱਚ ਸੱਦੀ ਗਈ ਇਸ ਬੈਠਕ ਵਿੱਚ ਪਾਰਟੀ ਦੇ ਅੱਧੀ ਦਰਜਨ ਵਿਧਾਇਕਾਂ ਨੇ ਹਿੱਸਾ ਲਿਆ।Image result for bhagwant mann ਇਸ ਮਗਰੋਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਇਹੋ ਸ਼ੇਰ (ਉਹ ਖ਼ੁਦ) ਬੋਲਦਾ ਹੈ, ਜਦਕਿ ਅਕਾਲੀ-ਭਾਜਪਾ ਆਪਸ ਵਿੱਚ ਹੀ ਲੜ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪਹੁੰਚ ਕੇ ਆਪਣੇ ਸਿਆਸੀ ਵਿਰੋਧੀ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਿੰਦੀ ਦੀ ਯਾਦ ਜ਼ਰੂਰ ਆਵੇਗੀ।Image result for bhagwant mann

ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪੰਜਾਬ ਦੇ ਮੁੱਦਿਆਂ ਦੀ ਗੱਲ ਨਹੀਂ ਕਰਦਾ। ਮਾਨ ਨੇ ਕਿਹਾ ਕਿ ਅਕਾਲੀ ਤੇ ਭਾਜਪਾ ਪੰਜਾਬ ਵਿੱਚ ਸਿਰਫ ਦੋ-ਦੋ ਸੀਟਾਂ ‘ਤੇ ਤਾਂ ਆ ਗਏ ਹਨ, ਹੁਣ ਦੇਖਣਾ ਹੋਵੇਗਾ ਕਿ ਦੋਵਾਂ ਵਿੱਚੋਂ ਪਹਿਲਾਂ ਸਿਫਰ ‘ਤੇ ਕਿਹੜਾ ਆਉਂਦਾ ਹੈ। ਮਾਨ ਨੇ ਇੱਥੇ ਫਿਰ ਦੁਹਰਾਇਆ ਕਿ ਸਾਲ 2022 ਵਿੱਚ ਸਰਕਾਰ ਬਣਾਉਣਾ ਉਨ੍ਹਾਂ ਦਾ ਪਹਿਲਾ ਟੀਚਾ ਹੈ, ਜਿਸ ਦਾ ਭੂਮੀ ਪੂਜਨ ਉਨ੍ਹਾਂ ਨੇ ਕਰ ਦਿੱਤਾ ਹੈ ਅਤੇ ਹੁਣ ਪਾਰਟੀ ਨੂੰ ਮਜ਼ਬੂਤ ਕਰਨਾ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.