AAP ਆਗੂ ਬਲਜਿੰਦਰ ਕੌਰ ਨਾਲ ਕੀ ਭਾਣਾ ਵਾਪਰਿਆ !!

ਬਠਿੰਡਾ ਲੋਕ ਸਭਾ ਸੀਟ ‘ਤੇ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ ਅਤੇ ਉਮੀਦਵਾਰ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਹੱਥਕੰਡਾ ਵਰਤਦੇ ਨਜ਼ਰ ਆ ਰਹੇ ਹਨ। ਬੀਤੀ ਰਾਤ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਕਾਫਲੇ ‘ਤੇ ਸ਼ਰਾਬ ਦੇ ਨਸ਼ੇ ‘ਚ ਇੱਕ ਗੁੰਡਿਆਂ ਦੀ ਭੀੜ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਬਲਜਿੰਦਰ ਕੌਰ ਨੇ ਰਾਤ ਕਰੀਬ 11 ਵਜੇ ਆਪਣੇ ਫੇਸਬੁੱਕ ਖਾਤੇ ਤੋਂ ਲਾਈਵ ਹੋ ਕੇ ਇਸ ਘਟਨਾ ਦੀ ਮੌਕੇ ਤੋਂ ਜਾਣਕਾਰੀ ਸਾਂਝੀ ਕੀਤੀ। ਬਲਜਿੰਦਰ ਕੌਰ ਨੇ ਦੱਸਿਆ ਕਿ ਸ਼ਰਾਬ ਦੇ ਨਸ਼ੇ ਵਿੱਚ ਗੁੰਡਿਆਂ ਦੀ ਇੱਕ ਭੀੜ ਨੇ ਮੋਟਰਸਾਈਕਲਾਂ ‘ਤੇ ਉਹਨਾਂ ਦੀਆਂ ਗੱਡੀਆਂ ਨੂੰ ਘੇਰਿਆ ਤੇ ਗੱਡੀਆਂ ਦੀ ਭੰਨ ਤੋੜ ਕੀਤੀ।
Image result for baljinder kaur aap ਇਸ ਮੌਕੇ ਬਲਜਿੰਦਰ ਕੌਰ ਨੂੰ ਮਿਲੇ ਹੋਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਵੀ ਕੁੱਟਮਾਰ ਕੀਤੀ ਗਈ ਤੇ ਉਹਨਾਂ ਦੀ ਵਰਦੀ ਪਾੜ ਦਿੱਤੀ ਗਈ। ਇਸ ਸਬੰਧੀ ਵੀਡੀਓ ਵਿੱਚ ਮੁਲਾਜ਼ਮ ਵੀ ਬਿਆਨ ਦੇ ਰਿਹਾ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਦੇ ਉੱਚ ਅਫਸਰਾਂ ਨਾਲ ਗੱਲ ਕਰਦਿਆਂ ਬਲਜਿੰਦਰ ਕੌਰ ਨੇ ਇਸ ਘਟਨਾ ਨੂੰ ਲੋਕਤੰਤਰ ਦਾ ਘਾਣ ਦੱਸਿਆ ਤੇ ਕਿਹਾ
Image result for baljinder kaur aap
ਕਿ ਜੇ ਇੱਕ ਕੁੜੀ ਵਿਧਾਇਕ ਹੋਣ ਦੇ ਬਾਵਜੂਦ ਸੁਰੱਖਿਅਤ ਨਹੀਂ ਤਾਂ ਹੋਰ ਕੁੜੀਆਂ ਦੀ ਸੁਰੱਖਿਆ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ। ਇਸ ਦੇ ਰੋਸ ਵਜੋਂ ਉਹ ਮੌਕੇ ‘ਤੇ ਹੀ ਸੜਕ ‘ਤੇ ਧਰਨਾ ਲਾ ਕੇ ਬੈਠ ਗਏ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.