Akali Dal-BJP ਖਿਲਾਫ਼ ਡਟੀਆਂ ਨਿਹੰਗ ਫੌਜਾਂ,ਕਿਹਾ ਇਹਨਾਂ ਨੂੰ ਮੂੰਹ ਨਾ ਲਾਓ…

“ਨਿਹੰਗ ਸਿੰਘ, ਸਿੰਘਾਂ ਦਾ ਇੱਕ ਫਿਰਕਾ ਹੈ, ਜੋ ਸੀਸ ਪੁਰ ਫਰਹਰੇ ਵਾਲਾ ਦੁਮਾਲਾ, ਚੱਕ੍ਰ, ਤੋੜਾ, ਕਿਰਪਾਨ, ਖੰਡਾ, ਗਜਗਾਹ, ਆਦਿ ਸ਼ਸਤਰ ਅਤੇ ਨੀਲਾ ਬਾਣਾ ਪਹਿਨਦਾ ਹੈ।”ਇੱਕ ਵਾਰ ਬਾਬਾ ਫਤਹ ਸਿੰਘ ਜੀ ਸੀਸ ਤੇ ਦੁਮਾਲਾ ਸਜਾ ਕੇ ਦਸਮੇਸ਼ ਜੀ ਦੇ ਹਜ਼ੂਰ ਆਏ, ਜਿਸ ਪੁਰ ਪਿਤਾ ਜੀ ਨੇ ਫ਼ਰਮਾਇਆ ਕਿ ਇਸ ਬਾਣੇ ਦਾ ਨਿਹੰਗ ਪੰਥ ਹੋਵੇਗਾ। ਇਹ ਵੀ ਆਖਿਆ ਜਾਂਦਾ ਹੈ ਕਿ ਜਦ ਉੱਚ ਦੇ ਪੀਰ ਵਾਲਾ ਨੀਲਾ ਬਾਣਾ ਕਲਗੀਧਰ ਨੇ ਅੱਗ ਵਿੱਚ ਸਾੜਿਆ ਤਾਂ ਉਸ ਵੇਲੇ ਇੱਕ ਲੀਰ ਕਟਾਰ ਨਾਲ ਬੰਨ੍ਹੀ, ਜਿਸ ਤੋਂ ਨੀਲਾਂਬਰ ਸੰਪ੍ਰਦਾਇ ਚੱਲੀ ਭਾਈ ਮਾਨ ਸਿੰਘ ਜੀ ਨਿਹੰਗ ਬਾਣਾ ਰੱਖਦੇ ਹੁੰਦੇ ਸਨ। ਭਾਈ ਕੌਲਾ ਜੋ ਪ੍ਰਿਥਵੀ ਚੰਦ ਦੀ ਔਲਾਦ ਵਿੱਚੋਂ ਸਨ, ਚਿੱਟੇ ਬਸਤਰ ਲੈ ਕੇ ਹਾਜ਼ਰ ਹੋਏ ਤਾਂ ਦਸਮੇਸ਼ ਜੀ ਨੇ ਨੀਲੇ ਬਸਤਰ ਲਾਹ ਕੇ ਸਾੜ ਦਿੱਤੇ। ਇੱਕ ਟਾਕੀ ਅੱਗ ਤੋਂ ਬਾਹਰ ਡਿੱਗ ਪਈ, ਗੁਰੂ ਜੀ ਦੀ ਆਗਿਆ ਨਾਲ ਭਾਈ ਮਾਨ ਸਿੰਘ ਨੇ ਆਪਣੀ ਪੱਗ ਉੱਪਰ ਟੰਗ ਲਈ। ਨੀਲੇ ਬਾਣੇ ਵਾਲਾ ਨਿਹੰਗਾਂ ਸਿੰਘਾਂ ਦਾ ਬਾਣਾ ਇਸ ਤਰ੍ਹਾਂ ਤੁਰਿਆ।
Image result for ਨਿਹੰਗ ਫੌਜਾਂ
ਬੰਦਾ ਸਿੰਘ ਬਹਾਦਰ ਦੇ ਸਮੇਂ ਤੋਂ ਲੈ ਕੇ ਸਿੱਖ ਮਿਸਲਾਂ ਦੇ ਰਾਜ ਤਕ, ਮੁਗ਼ਲ ਸਰਕਾਰ ਵੱਲੋਂ ਦਸਮੇਸ਼ ਜੀ ਦੇ ਸਿਰਜੇ ਹੋਏ ਖਾਲਸੇ ਨੂੰ ਖ਼ਤਮ ਕਰਨ ਲਈ ਬੜੇ ਜ਼ੁਲਮ ਕੀਤੇ ਗਏ। ਉਸ ਭਿਆਨਕ ਕਸ਼ਟਾਂ ਭਰੇ ਅਤੇ ਸੰਕਟਮਈ ਸਮੇਂ ਦਾ ਟਾਕਰਾ ਕਰਨ ਲਈ ਸਿੰਘਾਂ ਨੇ ਸਿੱਖੀ ਸਿਦਕ ਕੇਸਾਂ-ਸਵਾਸਾਂ ਨਾਲ ਨਿਭਾਉਣ ਲਈ ਧਰਮ ਯੁੱਧਾਂ ਵਿੱਚ ਲੜਨ ਮਰਨ ਦਾ ਪ੍ਰਣ ਕਰ ਲਿਆ। ਇਸ ਲਈ ਉਹਨਾਂ ਨੇ ਵੱਧ ਤੋਂ ਵੱਧ ਸ਼ਸਤਰ ਰੱਖਣੇ ਸ਼ੁਰੂ ਕਰ ਦਿੱਤੇ। ਸਿੰਘਾਂ ਨੇ ਆਪਣੀ ਫੌਜੀ ਵਰਦੀ (ਬਾਣਾ) ਵੱਖਰੇ ਰੂਪ ਵਿੱਚ ਧਾਰਨ ਕੀਤੀ।Image result for ਨਿਹੰਗ ਫੌਜਾਂ ਗਲ਼ ਨੀਲੇ ਰੰਗ ਦਾ ਲੰਮਾ ਚੋਲਾ, ਲੱਕ ਨੂੰ ਕਮਰਕੱਸਾ, ਤੇੜ ਗੋਡਿਆਂ ਤੀਕ ਕਛਹਿਰਾ, ਸਿਰ ਤੇ ਉੱਚੀ ਪਗੜੀ (ਦੁਮਾਲਾ) ਤੇ ਉਸ ਦੁਆਲੇ ਚੱਕਰ, ਇਸ ਤਰ੍ਹਾਂ ਨਿਹੰਗੀ ਬਾਣੇ ਵਿੱਚ ਖਾਲਸਾ ਅਕਾਲ ਪੁਰਖ ਦੀ ਫੌਜ ਦੇ ਰੂਪ ਚ ਮੈਦਾਨ ਵਿੱਚ ਨਿੱਤਰਿਆ। ਨਿਹੰਗ ਸਿੰਘਾਂ ਦੇ ਪੰਜ ਸ਼ਸਤਰ ਪ੍ਰਸਿੱਧ ਹਨ – ਜਿਵੇਂ ਕਿਰਪਾਨ, ਖੰਡਾ, ਬਾਘ ਨਖਾ, ਤੀਰ-ਕਮਾਨ ਅਤੇ ਚੱਕਰ; ਜੋ ਅਕਸਰ ਛੋਟੇ ਛੋਟੇ ਅਕਾਰ ਦੇ ਹੁੰਦੇ ਹਨ, ਜਿਹਨਾਂ ਨੂੰ ਨਿਹੰਗ ਸਿੰਘ ਦੁਮਾਲੇ ਵਿੱਚ ਰੱਖਦੇ ਹਨ। ਨਿਹੰਗ ਸਿੰਘਾਂ ਪਾਸ ਵੈਸੇ ਤਾਂ ਬਹੁਤ ਸਾਰੇ ਸ਼ਸਤਰ ਹੁੰਦੇ ਹਨ ਪਰ ਸਿੱਖ ਰਵਾਇਤਾਂ ਅਨੁਸਾਰ ਉਹਨਾਂ ਪਾਸ ਕਿਰਪਾਨ, ਖੰਡਾ, ਤੀਰ-ਕਮਾਨ, ਚੱਕਰ, ਪੇਸ਼ਕਬਜ਼, ਤਮਚਾ, ਕਟਾਰ ਅਤੇ ਬੰਦੂਕ ਆਦਿ ਪ੍ਰਮੁੱਖ ਹਨ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.