1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇਸ ਦੰਗਾਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਜੋਜਿਤ ਕੀਤੀਆਂ ਗਏ ਸਨ।
ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, “ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤੱਦ ਧਰਤੀ ਵੀ ਹਿਲਦੀ ਹੈ।”
ਤੱਤਕਾਲੀਨ ਕਾਂਗਰਸ ਸਰਕਾਰ ਅਤੇ ਉਸ ਤੋਂ ਬਾਅਦ ਦੀਆਂ ਸਰਕਾਰਾਂ ਵੱਲੋਂ 11 ਕਮਿਸ਼ਨ ਤੇ ਕਮੇਟੀਆਂ ਬਿਠਾਏ ਜਾਣ ਦੇ ਬਾਵਜੂਦ ਪੀੜਤਾਂ ਨੂੰ ਸਾਲ 2018 ਤਕ ਨਿਆਂ ਦੀ ਉਡੀਕ ਕਰਨੀ ਪੈ ਰਹੀ ਹੈ। ਇਨ੍ਹਾਂ ਕਮਿਸ਼ਨਾਂ ਤੇ ਕਮੇਟੀਆਂ ਨੇ ਹੀ ਨਿਰਧਾਰਤ ਕੀਤਾ ਸੀ ਕਿ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਤੁਰੰਤ ਬਾਅਦ ਭੜਕੇ ‘‘ਫ਼ਸਾਦਾਂ’’ ਵਿੱਚ ‘‘3325 ਮੌਤਾਂ ਹੋਈਆਂ ਸਨ ਜਿਹਨਾਂ ਵਿੱਚੋਂ ਤਕਰੀਬਨ ਸਾਰੀਆਂ ਸਿੱਖਾਂ ਦੀਆਂ ਸਨ।
ਇਕੱਲੇ ਦਿੱਲੀ ਪ੍ਰਦੇਸ਼ ਵਿੱਚ 2733 ਸਿੱਖ ਮਾਰੇ ਗਏ।’’ ਹੁਣ ਵੀ ਨਿਆਂ ਦੇ ਅਮਲ ਦਾ ਇਹ ਹਾਲ ਹੈ ਕਿ ਸੁਪਰੀਮ ਕੋਰਟ ਨੇ ਸਾਲ 2018 ਦੇ ਜਨਵਰੀ ਮਹੀਨੇ 186 ਕੇਸਾਂ ਦੀ ਮੁੜ ਤਫ਼ਤੀਸ਼ ਲਈ ਨਵੀਂ ਵਿਸ਼ੇਸ਼ ਪੜਤਾਲੀਆ ਟੀਮ (ਐੱਸਆਈਟੀ) ਨਿਯੁਕਤ ਕੀਤੀ ਹੈ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …