ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਸ ਨੂੰ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ
ਉਸ ਵੇਲੇ ਦਿੱਲੀ ਦੀ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਬਰਬਾਦੀ ਦੇ ਨਾਲ ਅਨੇਕਾਂ ਹੋਰ ਗੁਰਧਾਮਾਂ ਨੂੰ ਪਲੀਤ ਕਰ ਮਾਰਿਆ। ਵੱਡੀ ਪੱਧਰ ‘ਤੇ ਸਿੱਖਾਂ ਦੀ ਨਸਲਕੁਸ਼ੀ ਆਰੰਭ ਹੋ ਗਈ। ਤਸੀਹਾ ਕੇਂਦਰ ਥਾਂ-ਥਾਂ ਹੋਂਦ ਵਿਚ ਆ ਗਏ। ਸਿੱਖਾਂ ਦੀ ਅਣਖ ਰੋਲੀ ਗਈ। ਸ. ਖਾਲੜਾ ਇਨ੍ਹਾਂ ਦੇ ਤਾਂਡਵ ਨਾਚ ਨੂੰ ਦੇਖਦਾ ਵੀ ਸੀ, ਪਛਾਣਦਾ ਵੀ ਸੀ ਅਤੇ ਅੰਤ ਵਿਚ ਆਪ ਵੀ ਉਸ ਨੇ ਇਹ ਹੰਢਾਇਆ।
ਕੁਝ ਇਸ ਕਿਸਮ ਦੀ ਪਿੱਠ ਭੂਮੀ ਵਿਚ ਜਦ ਖਾਲੜਾ ਜੀ ਦੇ ਇਕ ਮਿੱਤਰ, ਸੈਂਟਰਲ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ, ਗੁੰਮ ਹੋ ਗਏ ਤਾਂ ਸਾਧਾਰਨ ਢੰਗ ਨਾਲ ਉਸ ਦੀ ਭਾਲ ਕਰਨ ਤੋਂ ਬਾਅਦ ਉਸ ਦੇ ਪੁਲਿਸ ਮੁਕਾਬਲੇ ਦੀ ਗੱਲ ਕੰਨੀਂ ਪਈ। ਅੰਮ੍ਰਿਤਸਰ ਸ਼ਮਸ਼ਾਨਘਾਟ ਤੋਂ ਪਤਾ ਕਰਨ ‘ਤੇ ਇਹ ਦੁੱਖਦਾਈ ਕਹਾਣੀ ਸੱਚੀ ਸਾਬਤ ਹੋਈ। ਅੱਗੇ ਜਾ ਕੇ ਉਸ ਮ੍ਰਿਤਕ ਮਨੁੱਖ ਦੇ ਇਕ ਹੋਰ ਸਾਥੀ ਦੀ ਮੌਤ ਦੀ ਜਾਣਕਾਰੀ ਵੀ ਮਿਲੀ। ਇਸੇ ਲੜੀ ਵਿਚ ਅਨੇਕਾਂ ਹੋਰ ‘ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੀ ਗੱਲ ਧਿਆਨ ਵਿਚ ਆਈ। ਮਿਉਂਸਪਲ ਕਮੇਟੀ ‘ਚੋਂ ਕਿੰਨੀਆਂ ਲੱਕੜਾਂ ਆਈਆਂ, ਕਲਰਕਾਂ ਨੇ ਉਨ੍ਹਾਂ ਵਿੱਚੋਂ ਕਿੰਨੀ ਰਿਸ਼ਵਤ ਖਾਧੀ ਤੇ ਫਿਰ ਤਰਨਤਾਰਨ ਤੇ ਪੱਟੀ ਦੇ ਸ਼ਮਸ਼ਾਨਘਾਟਾਂ ਵਿਚ ਇਨ੍ਹਾਂ ਝੂਠੇ ਪੁਲਿਸ ਮੁਕਾਬਲਿਆਂ ਤੇ ਕਿੰਨੀਆਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਹੋਏ, ਕਿੰਨੇ ਅੱਧਸੜੇ ਮਨੁੱਖੀ ਅੰਗ ਕੁੱਤੇ ਵੀ ਖਾਂਦੇ ਰਹੇ, ਇਨ੍ਹਾਂ ਨਾਲ ਜੁੜੀਆਂ ਹੋਰ ਅਨੇਕ ਘਟਨਾਵਾਂ ਖਾਲੜਾ ਜੀ ਆਪਣੀ ਡਾਇਰੀ ਵਿਚ ਕਲਮਬੰਦ ਕਰਦੇ ਗਏ। ਸ਼ਮਸ਼ਾਨਘਾਟ ਦੇ ਰਜਿਸਟਰਾਂ ਦੀਆਂ ਨਕਲਾਂ ਅਤੇ ਟਾਵੇਂ-ਟਾਵੇਂ ਮ੍ਰਿਤਕਾਂ ਦੇ ਨਾਂ ਪਤੇ ਵੀ ਉਨ੍ਹਾਂ ਦੇ ਹੱਥ ਆ ਗਏ। ਖਾਲ਼ੜਾ ਜੀ ਨੇ ‘ਅਣਪਛਾਤੀਆਂ ਲਾਸ਼ਾਂ” ਦੀ ਕਹਾਣੀ ਜੱਗ ਜ਼ਾਹਰ ਕਰਦਿਆਂ ਅਮਰੀਕਾ, ਕਨੇਡਾ ਤੇ ਬਰਤਾਨੀਆ ਦੀਆਂ ਪਾਰਲੀਮੈਂਟਾਂ ਅਤੇ ਕੌਮਾਂਤਰੀ ਪੱਧਰ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵਿਚ ਸੈਂਕੜੇ ਦੀ ਗਿਣਤੀ ਵਿਚ ਸਿੱਖਾਂ ਮ੍ਰਿਤਕਾਂ ਦੀ ਲਿਸਟਾਂ ਉਨ੍ਹਾਂ ਨੂੰ ਦੇ ਦਿੱਤੀਆਂ ਸਨ। ਥੋੜ੍ਹੀ ਜਹੀ ਰਾਜਨੀਤੀ ਵਰਤਦਿਆਂ ਉਨ੍ਹਾਂ ਨੇ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਨੁੱਖੀ ਅਧਿਕਾਰ ਸੰਸਥਾ ਦਾ ਜਨਰਲ ਸਕੱਤਰ ਬਣਾਈ ਰੱਖਿਆ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …