Lakha Sidhana ਦਾ ਵੱਡਾ ਧਮਾਕਾ ਸ. ਮਾਨ ਦੇ ਵਿਰੋਧੀਆਂ ਦੇ ਮੂੰਹ ਹੋ ਗਏ ਬੰਦ

ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਕਰਨ ਲੱਖਾ ਸਿਧਾਣਾ ਵੀ ਪਹੁੰਚ ਗਿਆ ਹੈ। ਲੱਖਾ ਸਿਧਾਣਾ ਨੇ ਮਾਨ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।

ਗੈਂਗਸਟਰ ਤੋਂ ਆਮ ਜ਼ਿੰਦਗੀ ਵੱਲ ਪਰਤੇ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰਸ਼ੰਸਕ ਹਨ। ਲੱਖਾ ਸਿਧਾਣਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਗੱਡੀ ਵਿੱਚ ਬੈਠੀ ਪਾਠ ਕਰਨ ਦੇ ਡਰਾਮੇ ਰਹੀ ਹੈ ਤੇ ਕੋਈ ਗੱਡੀ ‘ਤੇ ਰੱਖ ਕੇ ਖਾਣਾ ਖਾ ਰਿਹਾ ਹੈ ਪਰ ਇਹ ਪੰਜਾਬ ਦੇ ਮੁੱਦੇ ਨਹੀਂ। ਲੱਖਾ ਸਿਧਾਣਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੇ ਪੰਜਾਬ ਦੇ ਅਸਲ ਮੁੱਦੇ, ਪਾਣੀਆਂ ਤੇ ਭਾਸ਼ਾ ਆਦਿ ਨੂੰ ਆਪਣੇ ਚੋਣ ਮੁੱਦੇ ਨਹੀਂ ਬਣਾਇਆ।
Image result for simranjit singh mann
ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਉਮੀਦਵਾਰਾਂ ਦਾ ਹੀ ਸਾਥ ਦੇ ਰਹੇ ਹਨ ਜੋ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੇ ਹਨ। ਲੱਖਾ ਨੇ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਪਰਮਜੀਤ ਕੌਰ ਖਾਲੜਾ ਤੇ ਫ਼ਤਹਿਗੜ੍ਹ ਸਾਹਿਬ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਲਈ ਪ੍ਰਚਾਰ ਕਰਕੇ ਆਏ ਹਨ। ਹੁਣ ਸੰਗਰੂਰ ਵਿੱਚ ਸਿਮਰਨਜੀਤ ਸਿੰਘ ਮਾਨ ਲਈ ਪ੍ਰਚਾਰ ਕਰ ਰਹੇ ਹਨ।Image result for simranjit singh mann

ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਕਿਹਾ ਕਿ ਮਾਨ ਸੱਚ ਦੀ ਲੜਾਈ ਲੜਨ ਵਾਲੇ ਵਿਅਕਤੀ ਹਨ। ਇਸ ਲਈ ਉਹ ਉਨ੍ਹਾਂ ਦਾ ਸਾਥ ਦੇ ਰਹੇ ਹਨ। ਲੱਖਾ ਸਿਧਾਣਾ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਰੋਧ ਬਾਰੇ ਕਿਹਾ ਕਿ ਸ਼ਾਇਦ ਪੰਜਾਬੀਆਂ ਨੂੰ ਕੇਜਰੀਵਾਲ ਦਾ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣਾ ਰਾਸ ਨਹੀਂ ਆਇਆ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.