Lakha Sidhana ਵੋਟਾਂ ਤੱਕ ਅੰਦਰ ਡੱਕਿਆ ਜਾਵੇਗਾ ??

ਸ੍ਰੀ ਮੁਕਤਸਰ ਦੇ ਪਿੰਡ ਬਾਦਲ ਵਿਚ ਬੀਤੇ ਦਿਨ 25 ਸਿੱਖ ਜਥੇਬੰਦੀਆਂ ਵੱਲੋਂ ਬਾਦਲ ਦੀ ਕੋਠੀ ਘੇਰਨ ਦੀ ਕੋਸ਼ਿਸ਼ ਦੌਰਾਨ ਹੋਈ ਹੱਥੋ ਪਾਈ ਤੋਂ ਬਾਅਦ ਪੁਲਿਸ ਨੇ ਡਿਊਟੀ ਵਿਚ ਵਿਘਨ ਪਾਉਣ ਕਰਕੇ ਲੱਖਾ ਸਿਧਾਣਾ ਸਮੇਤ 10 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਨ੍ਹਾਂ ਖ਼ਿਲਾਫ਼ ਲਾਈਆਂ ਧਾਰਾਵਾਂ ਵਿਚ ਇਰਾਦਾ ਕਤਲ ਦੀ ਧਾਰਾ 307 ਵੀ ਜੋੜੀ ਗਈ ਹੈ। ਦੱਸ ਦਈਏ ਕਿ ਕੱਲ੍ਹ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਨੇ ਬਾਦਲ ਦੀ ਕੋਠੀ ਘੇਰਨ ਲਈ ਚਾਲੇ ਪਾਏ ਸਨ ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਬਥੇਰੀ ਕੋਸ਼ਿਸ਼ ਕੀਤੀ ਪਰ ਸੰਗਤਾਂ ਨੇ ਬੈਰੀਕੇਡ ਭੰਨ ਦਿੱਤੇ। ਥਾਣਾ ਪੁਲਿਸ ਲੰਬੀ ਨੇ ਗੈਂਗਸਟਰ ਰਹੇ ਲੱਖਾ ਸਿਧਾਣਾ ਤੇ 8-10 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ 307, 188, 353, 186, 323, 148, 149 ਤੇ 25, 54, 59 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Image result for lakha sidhana
ਪੁਲਿਸ ਦਾ ਇਲਜ਼ਾਮ ਹੈ ਕਿ ਇਨ੍ਹਾਂ ਨੇ ਪਿੰਡ ਬਾਦਲ ਵਿੱਚ ਨਾਕੇਬੰਦੀ ਦੌਰਾਨ ਪੁਲਿਸ ਦੀ ਗੱਡੀ ਵਿੱਚ ਗੱਡੀ ਵੀ ਠੋਕੀ ਸੀ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.