Mukh Mantri ਅਤੇ Harman Cheema ਪੰਜਾਬੀ ਗਾਇਕੀ ਵਿੱਚ ਪੈਦਾ ਹੋਏ ਨਦੀਨ ..

ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ। ਇਸ ਦਾ ਸੰਗੀਤਕ ਮਾਹੌਲ ਧਾਰਮਿਕ, ਦੇਸ਼-ਭਗਤੀ ਅਤੇ ਆਪਸੀ ਭਾਈਚਾਰੇ ਦੀ ਰੰਗਤ ਵਿੱਚ ਰੰਗਿਆ ਹੋਇਆ ਸੀ। ਪਰ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਮਾਹੌਲ ਨੂੰ ਆਪਣੀ ਗਾਇਕੀ ਵਿਚਲੀ ਅਸ਼ਲੀਲਤਾਂ ਨਾਲ ਮਲੀਨ ਕਰ ਦਿਤਾ ਹੈ। ਅਸ਼ਲੀਲ ਗਾਇਕੀ ਦੀ ਨਾ ਰੁੱਕਣ ਵਾਲੀ ਹਨੇਰੀ ਪੰਜਾਬ ਵਿੱਚ ਨਿਰੰਤਰ ਵੱਗ ਰਹੀ ਹੈ। ਅਸ਼ਲੀਲ ਗਾਇਕੀ ਦੀ ਇਹ ਹਨੇਰੀ ਮੈਰਿਜ਼ ਪੈਲਸਾਂ ਵਿੱਚ ਡੀ. ਜੇ. `ਤੇ, ਪਿੰਡਾਂ ਵਿੱਚ ਟ੍ਰੈਕਟਰਾਂ `ਤੇ ਲੱਗੇ ਡੈੱਕਾਂ ਵਿੱਚ, ਨਿੱਜੀ ਬੱਸਾਂ ਵਿੱਚ, ਨੌਜਵਾਨਾਂ ਦੇ ਮੋਬਾਇਲਾਂ `ਤੇ ਅਤੇ ਨਿੱਜੀ ਟੀ. ਵੀ. ਚੈਨਲਾਂ `ਤੇ ਬੇਰੋਕ ਟੋਕ ਵੱਗ ਰਹੀ ਹੈ ਅਤੇ ਅਸ਼ਲੀਲਤਾ ਦਾ ਗੰਦ ਪਾ ਕੇ ਹਰ ਵਿਅਕਤੀ ਨੂੰ ਸ਼ਰਮਸ਼ਾਰ ਕਰ ਰਹੀ ਹੈ। ਪੰਜਾਬੀ ਦੇ ਕੁੱਝ ਨਿੱਜੀ ਟੀ. ਵੀ. ਚੈਂਨਲ ਸਵੇਰ-ਸ਼ਾਮ ਨੂੰ ਗੁਰਬਾਣੀ ਪ੍ਰਸਾਰਤ ਕਰਨ ਤੋਂ ਬਾਅਦ ਸਾਰਾ ਦਿਨ ਅਸ਼ਲੀਲ ਕੰਜਰਪੁਣਾ ਪੇਸ਼ ਕਰ ਰਹੇ ਹਨ ਅਤੇ ਖੂਬ ਪੈਸਾ ਕਮਾਅ ਰਹੇ ਹਨ। ਗਾਇਕੀ ਅੱਜ ਇੱਕ ਵਪਾਰਕ ਧੰਦਾ ਬਣ ਗਿਆ ਹੈ। ਇਹ ਸੱਚ ਹੈ ਜਿਨ੍ਹਾਂ ਗਾਇਕਾਂ ਕੋਲ ਕਦੀ ਸਾਈਕਲ/ਸਕੂਟਰ ਨਹੀਂ ਸੀ ਹੁੰਦਾ ਅੱਜ ਉਹੀ ਗਾਇਕ ਲਜ਼ਗਰੀ ਗੱਡੀਆਂ ਵਿੱਚ ਘੁੰਮ ਰਹੇ ਹਨ। ਵਿਦੇਸ਼ਾਂ ਦੇ ਟੂਰ ਲਗਾ ਕੇ ਪੌਂਡ ਅਤੇ ਡਾਲਰ ਕਮਾਅ ਰਹੇ ਹਨ। ਉਹਨਾ ਦਾ ਇਹ ਸ਼ਾਹੀ ਠਾਠ ਵਾਲਾ ਜੀਵਨ ਪੱਧਰ ਵੇਖ ਕੇ ਅੱਜ ਪੰਜਾਬ ਦਾ ਹਰ ਨੌਜਵਾਨ, ਗਾਇਕ ਬਣਨ ਦੀ ਦੌੜ ਵਿੱਚ ਸ਼ਾਮਲ ਹੈ। ਭਾਂਵੇਂ ਉਸ ਨੂੰ ਸੰਗੀਤ ਦੀ ਕੋਈ ਬਹੁਤੀ ਜਾਣਕਾਰੀ ਨਹੀਂ ਹੈ। ਫਿਰ ਵੀ ਉਹ ਰਾਤੋ-ਰਾਤ ‘ਸਿੰਗਰ ਸਟਾਰ’ ਬਨਣ ਲਈ ਸ਼ਰਮ ਹਯਾਅ ਦੀ ਲੋਈ ਨੂੰ ਲੀਰੋ-ਲੀਰ ਕਰਕੇ ਪੰਜਾਬੀ ਸਭਿਆਚਾਰਕ ਵਿਰਸੇ ਦੀ ਮਾਣ-ਮੱਤੀ ਥਾਲੀ ਵਿੱਚ ਅਸ਼ਲੀਲਤਾ ਪਰੋਸ ਰਿਹਾ ਹੈ।Image result for punjabi singer mukhmantri
ਅੱਜ ਦੇ ਜ਼ਿਆਦਾ ਤਰ ਗਾਇਕ ਵੱਧ ਤੋਂ ਵੱਧ ਪੈਸੇ ਕਮਾਉਣ ਲਈ ਕਾਮ ਉਕਸਾਊ ਗਾਇਕੀ ਪੇਸ਼ ਕਰ ਰਹੇ ਹਨ। ਅਜਿਹੀ ਗਾਇਕੀ ਨੂੰ ਪਰਿਵਾਰ ਸਮੇਤ ਬੈਠ ਕੇ ਟੀ. ਵੀ. ਚੈਨਲਾਂ ਉਤੇ ਨਾ ਸੁਣਿਆ ਜਾ ਸਕਦਾ ਹੈ ਤੇ ਨਾ ਹੀ ਵੇਖਿਆ ਜਾ ਸਕਦਾ ਹੈ। ਹਰ ਨੌਜਵਾਨ ਆਪਣੀ ਭੈਣ ਅਤੇ ਮਾਂ ਨੂੰ ਅਜੋਕੀ ਗਾਇਕੀ ਸੁਣਨ ਤੋਂ ਤਾਂ ਰੋਕ ਰਹੇ ਹਨ ਪਰ ਆਪ ਦੂਜੇ ਦੀਆਂ ਧੀਆਂ ਭੈਣਾਂ ਦੀਆਂ ਅਸ਼ਲੀਲ ਗਾਇਕੀ ਦੀਆਂ ਬਣੀਆਂ ਵੀਡੀਓ ਬੜੇ ਚਾਅ ਨਾਲ ਵੇਖ ਅਤੇ ਸੁਣ ਰਹੇ ਹਨ। ਸੰਗੀਤ ਮਨੁੱਖ ਦੀ ਰੂਹ ਵਿੱਚ ਖਿੜਾਓ ਪੈਦਾ ਕਰਦਾ ਹੈ। ਥੱਕੇ ਟੁੱਟੇ ਮਨੁੱਖ ਦੀ ਥਕਾਵਟ ਨੂੰ ਦੂਰ ਕਰਦਾ ਹੈ। ਪਰ ਅੱਜ ਨਾ ਤਾਂ ਦਿਲਾਂ ਨੂੰ ਟੁੰਬਣ ਵਾਲਾ ਸੰਗੀਤ ਹੀ ਹੈ ਤੇ ਨਾ ਹੀ ਦਿਲਾਂ ਨੂੰ ਧੂ ਪਾਉਣ ਵਾਲੀ ਗੀਤਕਾਰੀ ਅਤੇ ਗਾਇਕੀ …। ਪੂਰੀ ਦੀ ਪੂਰੀ ਅਜੋਕੀ ਗਾਇਕੀ ਔਰਤ, ਜੱਟ, ਹਥਿਆਰਾਂ, ਆਸ਼ਕੀ ਅਤੇ ਨਸ਼ਿਆਂ ਦੁਆਲੇ ਹੀ ਘੁੰਮ ਰਹੀ ਹੈ।Image result for punjabi singer mukhmantri ਪੰਜਾਬੀ ਗਾਇਕਾਂ ਵਲੋਂ ਗੀਤਾਂ ਵਿੱਚ ਲਗਾਤਾਰ ਹਥਿਆਰਾਂ ਦਾ ਪ੍ਰਦਰਸ਼ਨ ਹਿੰਸਾ ਅਤੇ ਕਤਲੇਆਮ ਨੌਜਵਾਨ ਪੀੜ੍ਹੀ ਨੂੰ ਨਾ ਕੇਵਲ ਗੁਮਰਾਹ ਕਰ ਰਿਹਾ ਹੈ ਬਲਕਿ ਨੌਜਵਾਨਾਂ ਲਈ ਘਾਤਕ ਵੀ ਹੋ ਰਿਹਾ ਹੈ। ਦੂਜਿਆਂ ਦਾ ਜਾਨ ਲੈਣ ਲਈ ਗਾਇਕ ਨੌਜਵਾਨਾਂ ਨੂੰ ਉਕਸਾ ਰਹੇ ਹਨ। 18 ਤੋ 20 ਸਾਲ ਦੇ ਨੌਜਵਾਨਾਂ `ਤੇ ਇਹ ਜ਼ਿਆਦਾ ਪ੍ਰਭਾਵ ਪੈ ਰਿਹਾ ਹੈ। ਅਜੋਕੀ ਗਾਇਕੀ ਨੌਜਵਾਨ ਪੀੜ੍ਹੀ ਨੂੰ ਗ਼ਲਤ ਰਸਤਿਆਂ ਉਪਰ ਚੱਲਣ ਲਈ ਉਕਸਾ ਰਹੀ ਹੈ। ਅੱਜ ਤਾਂ ਨੌਜਵਾਨ ਪੀੜ੍ਹੀ ਇਹ ਗਾਇਕੀ ਬੜੇ ਚਾਅ ਅਤੇ ਜੋਸ਼ ਨਾਲ ਸੁਣ ਰਹੀ ਹੈ ਪਰ ਜਦੋਂ ਕੱਲ ਨੂੰ ਉਹਨਾਂ ਦੇ ਘਰ ਧੀ ਜੰਮ ਪਵੇਗੀ ਫਿਰ ਇਹ ਗਾਇਕੀ ਉਹਨਾਂ ਦੇ ਕੰਨਾਂ ਵਿੱਚ ਕੁੜੱਤਣ ਮਹਿਸੂਸ ਹੋਵੇਗੀ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੋਵੇਗੀ। ਫਿਰ ਸਿਰਫ ਪਛਤਾਵਾ ਵੀ ਪੱਲੇ ਰਹਿ ਜਾਵੇਗਾ।Image result for punjabi singer
ਭਾਰਤ ਦੇ ਸੰਵਿਧਾਨ ਦੀ ਧਾਰਾ 19 ਅਨੁਸਾਰ ਭਾਰਤ ਦੇ ਹਰ ਨਾਗਰਿਕ ਨੂੰ ਭਾਸ਼ਣ ਦੇਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦੀ ਅਜ਼ਾਦੀ ਹੈ। ਪਰ ਇਹ ਅਜ਼ਾਦੀ ਅਸੀਮਤ ਨਹੀਂ ਹੈ ਕਿਉਂਕਿ ਅਜ਼ਾਦੀ ਉਪਰ ਸਰਕਾਰ ਹੇਠ ਲਿਖੇ ਅਧਾਰਾਂ `ਤੇ ਰੋਕ ਲਗਾ ਸਕਦੀ ਹੈ:- (ੳ) ਭਾਰਤ ਦੀ ਪ੍ਰਭੂਤਾ ਅਤੇ ਅਖੰਡਤਾ (ਅ) ਰਾਜ ਦੀ ਸੁਰੱਖਿਆ (ੲ) ਵਿਦੇਸ਼ਾਂ ਨਾਲ ਮਿੱਤਰਤਾ ਭਰੇ ਸਬੰਧ (ਸ) ਜਨਤਕ ਵਿਵਸਥਾ (ਹ) ਸਦਾਚਾਰ ਅਤੇ ਨੈਤਿਕਤਾ (ਕ) ਅਦਾਲਤਾਂ ਦਾ ਅਪਮਾਨ (ਖ) ਮਾਣਹਾਨੀ (ਗ) ਅਪਰਾਧਾਂ ਲਈ ਉਕਸਾਉਣਾ।
ਅਜੋਕੀ ਗਾਇਕੀ ਉਪਰੋਕਤ ਵਿੱਚੋਂ ਚਾਰ ਅਧਾਰਾਂ ਦੀ ਸ਼ਰੇਆਮ ਉਲੰਘਣਾ ਕਰਦੀ ਹੈ ਜਿਵੇਂ ਜਨਤਕ ਵਿਵਸਥਾ, ਸਦਾਚਾਰ ਅਤੇ ਨੈਤਿਕਤਾ, ਮਾਣਹਾਨੀ ਅਤੇ ਅਪਰਾਧਾਂ ਲਈ ਉਕਸਾਉਣਾ ਆਦਿ। ਪਰ ਹੈਰਾਨੀ ਵਾਲੀ ਗੱਲ ਹੈ ਕਿ ਇਹਨਾਂ ਅਧਾਰਾਂ `ਤੇ ਕਿਸੇ ਵੀ ਸਰਕਾਰ ਨੇ ਅਜੋਕੀ ਗਾਇਕੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.