Rajoana ਨੇ ਇਸ ਕਰਕੇ ਕੀਤੀ ਸ਼੍ਰੋਮਣੀ ਅਕਾਲੀ ਦਲ-BJP ਦੀ ਹਮਾਇਤ

ਲੋਕ ਸਭਾ ਚੋਣਾਂ ਵਿੱਚ ਇੱਕ ਪਾਸੇ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਡਟੀਆਂ ਹੋਈਆਂ ਹਨ, ਉੱਥੇ ਦੂਜੇ ਪਾਸੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਕਾਲੀ-ਬੀਜੇਪੀ ਗੱਠਜੋੜ ਦੇ ਹੱਕ ਵਿੱਚ ਨਿੱਤਰੇ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ ਰਾਜੋਆਣਾ ਨੇ ਆਪਣੀ ਭੈਣ ਦੇ ਹੱਥ ਚਿੱਠੀ ਭੇਜ ਕੇ ਸਿੱਖਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਯਾਦ ਰਹੇ ਰਾਜੋਆਣਾ ਦੀ ਚਿੱਠ ਉਸ ਵੇਲੇ ਆਈ ਹੈ ਜਦੋਂ ਪੰਥਕ ਧਿਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਦਾ ਨਾਅਰਾ ਲਾਉਂਦਿਆਂ ਬਰਗਾੜੀ ਤੋਂ ਲੰਬੀ ਤੱਕ ਰੋਸ ਮਾਰਚ ਸ਼ੁਰੂ ਕੀਤਾ ਹੈ। ਇਸ ਮਾਰਚ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਤਿਹਾੜ ਜੇਲ੍ਹ ‘ਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਵੀ ਹਮਾਇਤ ਦਿੱਤੀ ਜਾ ਰਹੀ ਹੈ। ਇਹ ਮਾਰਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ।
Image result for rajoana
ਉਧਰ, ਰਾਜੋਆਣਾ ਨੇ ਚਿੱਠੀ ਰਾਹੀਂ ਸਮੁੱਚੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣੀ ਇੱਕ-ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾਉਣ। ਆਪਣੀ ਭੈਣ ਕਮਲਦੀਪ ਕੌਰ ਰਾਹੀਂ ਭੇਜੇ ਲਿਖਤੀ ਸੰਦੇਸ਼ ਵਿੱਚ ਰਾਜੋਆਣਾ ਨੇ ਕਿਹਾ ਕਿ ਬੰਦ ਕਮਰੇ ਵਿੱਚ ਵੋਟ ਪਾਉਣ ਦੇ ਮਿਲੇ ਅਧਿਕਾਰ ਨੂੰ ਹਥਿਆਰ ਬਣਾ ਕੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਿਰਦੋਸ਼ ਲੋਕਾਂ ਦੇ ਖ਼ੂਨ ਨਾਲ ਰੰਗਣ ਵਾਲੀ ਤੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਇਆ ਜਾਵੇ।
Image result for rajoana
ਰਾਜੋਆਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 34 ਸਾਲ ਤੋਂ ਸ਼ਰੇਆਮ ਘੁੰਮ ਰਹੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਜੇਲ੍ਹ ਭੇਜਿਆ ਹੈ। ਇਸ ਲਈ ਸਮੂਹ ਸਿੱਖ ਸੰਗਤ ਨੂੰ ਅਪੀਲ ਹੈ ਕਿ ਉਹ ਅਕਾਲੀ-ਭਾਜਪਾ ਦੇ ਹੱਕ ਵਿੱਚ ਹੀ ਵੋਟ ਪਾਉਣ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.