UK ਦੀ ਸਰਕਾਰ ਨੇ ਸਿੱਖਾਂ ਨੂੰ ਦਿੱਤੀ ਵੱਡੀ ਰਾਹਤ, ਭਾਈਚਾਰੇ ‘ਚ ਖੁਸ਼ੀ ਦੀ ਲਹਿਰ

ਹਥਿਆਰਾਂ ਸਬੰਧੀ ਨਵਾਂ ਬਿੱਲ ਬਰਤਾਨੀਆ ਦੇ ਹੇਠਲੇ ਸਦਨ (ਹਾਊਸ ਆਫ਼ ਕਾਮਨਜ਼) ਅਤੇ ਉੱਪਰਲੇ ਸਦਨ (ਹਾਊਸ ਆਫ਼ ਲਾਰਡ) ‘ਚ ਪਾਸ ਹੋਣ ਤੋਂ ਬਾਅਦ ਇਸ ਨੂੰ ਕਾਨੂੰਨੀ ਮਾਨਤਾ ਮਿਲ ਗਈ ਹੈ। ਇਸ ਬਿੱਲ ਵਿਚ ਸਿੱਖਾਂ ਨੂੰ ਵੱਡੀ ਅਤੇ ਛੋਟੀ ਕਿਰਪਾਨ ਲਈ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਇਸ ਬਿੱਲ ‘ਤੇ ਸੰਸਦ ‘ਚ ਬਹਿਸ ਦੌਰਾਨ ਐੱਮ. ਪੀ. ਪ੍ਰੀਤ ਕੌਰ ਗਿੱਲ, ਐੱਮ. ਪੀ. ਤਨਮਨਜੀਤ ਸਿੰਘ ਢੇਸੀ, ਐੱਮ. ਪੀ. ਪੈਟ ਫੈਬੀਅਨ, ਐੱਮ. ਪੀ. ਜਿੰਮ ਕਨਿੰਘਮ ਆਦਿ ਨੇ ਕਿਹਾ ਸੀ ਕਿ ਸਿੱਖਾਂ ਦਾ ਕਿਰਪਾਨ ਨਾਲ ਵੱਡਾ ਨਾਤਾ ਹੈ, ਜਿਸ ਦੀ ਵੱਖ-ਵੱਖ ਮੌਕਿਆਂ ‘ਤੇ ਵਰਤੋਂ ਕੀਤੀ ਜਾਂਦੀ ਹੈ।Image result for uk sikh
ਗ੍ਰਹਿ ਵਿਭਾਗ ਬਾਰੇ ਮੰਤਰੀ ਵਿਕਟੋਰੀਆ ਐਟਕਿਨਜ਼ ਦਾ ਧੰਨਵਾਦ ਕਰਦਿਆਂ ਸਿੱਖ ਫੈਡਰੇਸ਼ਨ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਿੱਖ ਹਿੰਸਾ ਰੋਕਣ ਲਈ ਵੀ ਹਥਿਆਰਾਂ ‘ਤੇ ਪਾਬੰਦੀ ਲਗਾਉਣ ਦੇ ਹਾਮੀ ਹਨ ਪਰ ਸਿੱਖਾਂ ਦਾ ਕਿਰਪਾਨ ਨਾਲ ਗਹਿਰਾ ਨਾਤਾ ਹੈ।Image result for uk sikh
ਸਿੱਖਾਂ ਵਲੋਂ ਵੱਖ-ਵੱਖ ਮੌਕਿਆਂ ‘ਤੇ ਵੱਡੀ ਕਿਰਪਾਨ ਦੀ ਵਰਤੋਂ ਕੀਤੀ ਜਾਂਦੀ ਹੈ। ਖ਼ੁਸ਼ੀ ਹੈ ਕਿ ਸਬੰਧਿਤ ਮਹਿਕਮੇ ਨੇ ਸਿੱਖਾਂ ਦੀ ਇਸ ਭਾਵਨਾ ਨੂੰ ਸਮਝਦਿਆਂ ਬਿੱਲ ‘ਚ ਸੋਧ ਕੀਤੀ ਹੈ । ਇਸ ਮਾਮਲੇ ਨੂੰ ਉਜਾਗਰ ਕਰਨ ਲਈ ਸਿੱਖਾਂ ਨੇ ਪੁਲਸ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। ਮੰਤਰੀ ਵਿਕਟੋਰੀਆ ਐਟਕਿਨਜ਼ ਨੇ ਵੀ ਇਸ ਮੌਕੇ ਕਿਰਪਾਨ ਨੂੰ ਪਾਬੰਦ ਹਥਿਆਰਾਂ ਦੀ ਸੂਚੀ ‘ਚੋਂ ਬਾਹਰ ਰੱਖਣ ਦੀ ਹਮਾਇਤ ਕੀਤੀ । ਹਥਿਆਰਾਂ ਸੰਬੰਧੀ ਇਸ ਬਿੱਲ ‘ਤੇ ਕੱਲ ਮਹਾਰਾਣੀ ਵਲੋਂ ਦਸਤਖ਼ਤ ਕਰਨ ਤੋਂ ਬਾਅਦ ਇਸ ਨੂੰ ਕਾਨੂੰਨੀ ਦਰਜਾ ਮਿਲ ਗਿਆ ਅਤੇ ਸਿੱਖਾਂ ਨੂੰ ਵੱਡੀ ਅਤੇ ਛੋਟੀ ਕਿਰਪਾਨ ਰੱਖਣ ਦੀ ਮੁਕੰਮਲ ਆਜ਼ਾਦੀ ਹੈ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.