Vote ਪਾਉਣ ਦੀ ਫੋਟੋ ਸੋਸ਼ਲ ਮੀਡੀਆ ”ਤੇ ਪਾਈ, ਲਿਆ ਗਿਆ ਸਖਤ ਐਕਸ਼ਨ …

ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਦੇ ਧਿਆਨ ‘ਚ ਕੁਝ ਮੀਡੀਆ ਰਿਪੋਰਟਾਂ ਰਾਹੀਂ ਇਕ ਅਜਿਹਾ ਮਾਮਲਾ ਆਇਆ ਸੀ, ਜਿਸ ‘ਚ ਲੁਧਿਆਣਾ ਵਿਖੇ ਕੁਝ ਵਿਅਕਤੀਆਂ ਵੱਲੋਂ ਵੋਟ ਪਾਉਣ ਸਮੇਂ ਦੀ ਈ. ਵੀ. ਐੱਮ. ਨਾਲ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਪਾਈ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀ. ਈ. ਓ. ਪੰਜਾਬ ਨੇ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ।Image result for evm photo
ਇਸ ਮੁੱਦੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਵੋਟਰ ਸੂਚੀਆਂ ਅਤੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਂਚ ਕੀਤੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ। ਇਸ ਉਪਰੰਤ ਸਾਰੀ ਜਾਣਕਾਰੀ ਕਮਿਸ਼ਨਰ ਪੁਲਸ ਲੁਧਿਆਣਾ ਦੇ ਧਿਆਨ ‘ਚ ਲਿਆਂਦੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਨੂੰ ਪੁਲਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ। ਅਗਰਵਾਲ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ ਕਿ ਫੋਟੋ ਹਿਰਾਸਤ ‘ਚ ਲਏ ਵਿਅਕਤੀ ਵੱਲੋਂ ਆਪ ਖਿੱਚੀ ਗਈ ਸੀ ਜਾਂ ਕਿਸੇ ਦੂਜੇ ਵਿਅਕਤੀ ਦੁਆਰਾ ਖਿਚਵਾਈ ਗਈ ਸੀ।Image result for punjab election
ਜ਼ਿਲਾ ਚੋਣ ਅਧਿਕਾਰੀ ਲੁਧਿਆਣਾ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੋਈ ਵੀ ਵਿਅਕਤੀ ਵੋਟ ਪਾਉਣ ਸਮੇਂ ਈ. ਵੀ. ਐੱਮ. ਨਾਲ ਫੋਟੋ ਖਿੱਚਦਾ ਹੈ ਤਾਂ ਇਹ ਗੈਰ-ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.