ਪੰਜਾਬੀਆਂ ਨੂੰ ਖੁਸ਼ਖਬਰੀ ਦਿੰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡੀ ਘੋਸ਼ਣਾ ਕੀਤੀ ਗਈ ਹੈ, ਹੁਣ ਹਰ ਪਰਿਵਾਰ 5 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਅਸੀਂ ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੇ ਹਾਂ।
ਇਸ ਯੋਜਨਾ ਅਧੀਨ ਹਰ ਇੱਕ ਪਰਿਵਾਰ ਨੂੰ ਸਾਲਾਨਾ 5 ਲੱਖ ਰੁਪਏ ਸਿਹਤ ਕਵਰ ਦਿੱਤਾ ਜਾਵੇਗਾ। ਇਸ ਯੋਜਨਾ ਦਾ ਫਾਇਦਾ 43.18 ਲੱਖ ਲੋਕਾਂ ਨੂੰ ਮਿਲੇਗਾ। ਇਸ ਵਿਚ ਸਰਜਰੀ ਅਤੇ ਵੱਡੇ ਅਪਰੇਸ਼ਨਾਂ ਲਈ ਸਰਕਾਰੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ ਨਾਲ ਹੀ ਇਸ ਯੋਜਨਾ ਵਿਚ 364 ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਵੇਗੀ।
ਇਹ ਯੋਜਨਾ ਲਾਗੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਕੁੱਲ 43.18 ਲੱਖ ਪਰਿਵਾਰਾਂ ’ਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ, ਨੀਲੇ ਕਾਰਡ ਧਾਰਕ 20.48 ਲੱਖ ਗਰੀਬ ਪਰਿਵਾਰ ਅਤੇ 7.84 ਲੱਖ ਪਰਿਵਾਰ ਹੋਰ ਵਿਭਾਗਾਂ ਨਾਲ ਸਬੰਧਤ ਹਨ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਪੰਜਾਬੀਆਂ ਨੂੰ ਜੋ ਵਾਅਦੇ ਕੀਤੇ ਸੀ, ਉਨ੍ਹਾਂ ਨਾਲ ਪੂਰੀ ਤਰ੍ਹਾਂ ਵਫ਼ਾ ਕਰ ਰਹੇ ਹਾਂ।
Check Also
ਲਾਪਤਾ ਹੋਏ ਪਰਿਵਾਰ ਦੇ ਮਾਮਲੇ ਚ’ ਹੋਇਆ ਰੂਹ ਕੰਬਾ ਦੇਣ ਵਾਲਾ ਵੱਡਾ ਖੁਲਾਸਾ,ਇਸ ਸ਼ਖ਼ਸ ਨੇ ਕੀਤੇ ਹਨ ਕਤਲ
ਪਿਛਲੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਤੇੜਾ ਖ਼ੁਰਦ ਵਿਖੇ ਇੱਕ ਪਰਿਵਾਰ ਦੀ ਗੁੰਮਸ਼ੁਦਗੀ ਦੇ ਮਾਮਲੇ …