ਜਦੋਂ Pakistan Army ਨੇ ਕਿਹਾ “ਅਸੀਂ Amritsar ਤੇ ਹਮਲਾ ਨਹੀਂ ਕਰਨਾ,ਓਥੇ Sri Darbar Sahib ਹੈ”
ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।
ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਹੋਰ ਵੀ ਗੁਰਦੁਆਰੇ ਹਨ ਜਿਵੇਂ ਕਿ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਤੰਬੂ ਸਾਹਿਬ।
Check Also
ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ
ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …