ਜੇ ਨਾ ਮਿਲਿਆ #Fatehveer ਤਾਂ ਪੰਜਾਬ ਹੋ ਸਕਦਾ ਬੰਦ ..

ਸੰਗਰੂਰ: ਪਿੰਡ ਭਗਵਾਨਪੁਰਾ ਵਿੱਚ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ ਦੋ ਸਾਲ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਪੰਜ ਦਿਨ ਬਾਅਦ ਵੀ ਨਹੀਂ ਕੱਢਿਆ ਜਾ ਸਕਿਆ, ਇਸ ਲਈ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਦਾ ਗੁੱਸਾ ਅੱਜ ਉਬਾਲ ਖਾ ਗਿਆ।
ਲੋਕਾਂ ਨੇ ਪਹਿਲਾਂ ਘਟਨਾ ਸਥਾਨ ‘ਤੇ ਵੀ ਸਰਕਾਰ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ, ਪਰ ਉੱਥੇ ਫ਼ਤਹਿਵੀਰ ਦੇ ਦਾਦਾ ਵੱਲੋਂ ਪੁਲਿਸ ਨੇ ਅਪੀਲ ਕਰਵਾਈ ਤੇ ਲੋਕਾਂ ਨੂੰ ਸ਼ਾਂਤ ਕਰਵਾਇਆ। ਇੰਨੇ ਲੰਮੇਂ ਸਮੇਂ ਤੋਂ ਫ਼ਤਹਿਵੀਰ ਭੁੱਖਣ ਭਾਣਾ ਹੈ ਅਤੇ ਸਰਕਾਰ ਨੇ ਬਚਾਅ ਕਾਰਜਾਂ ਵਿੱਚ ਕਿਸੇ ਕਿਸਮ ਦੀ ਤੇਜ਼ੀ ਨਹੀਂ ਦਿਖਾਈ ਹੈ। ਅਜਿਹੇ ਵਿੱਚ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਤੇ ਉਨ੍ਹਾਂ ਬਠਿੰਡਾ ਪਟਿਆਲਾ ਮੁੱਖ ਮਾਰਗ ਜਾਮ ਕਰ ਦਿੱਤਾ। ਵੱਡੀ ਗਿਣਤੀ ਵਿੱਚ ਪੁੱਜੇ ਔਰਤਾਂ ਤੇ ਬੱਚਿਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਸੜਕ ‘ਤੇ ਹੀ ਡਟ ਗਏ ਹਨ। ਪੁਲਿਸ ਨੇ ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ ਹਨ। ਪਿਛਲੇ 96 ਘੰਟਿਆਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ ‘ਚ ਡਿੱਗੇ ਫਤਿਹਵੀਰ ਸਿੰਘ ਨੂੰ ਅਜੇ ਤਕ ਬਾਹਰ ਨਹੀਂ ਕੱਢਿਆ ਜਾ ਸਕਿਆ ਹੈ। ਆਖਿਰ ਹੁਣ ਪ੍ਰਸ਼ਾਸਨ ਵਲੋਂ ਫਤਿਹੀਵਰ ਨੂੰ ਸੁਰੱਖਿਅਤ ਬੋਰਵੈੱਲ ‘ਚੋਂ ਕੱਢਣ ਦੀ ਕਮਾਨ ਫੌਜ ਦੇ ਹਵਾਲੇ ਕਰ ਦਿੱਤੀ ਹੈ। ਲੰਘੇ ਵੀਰਵਾਰ ਲਗਭਗ 4 ਵਜੇ ਮਾਤਾ-ਪਿਤਾ ਨਾਲ ਖੇਡਦੇ ਸਮੇਂ ਬੋਰਵੈੱਲ ‘ਚ ਡਿੱਗੇ ਫਤਿਹਵੀਰ ਸਿੰਘ ਨੂੰ ਬਾਹਰ ਕੱਢਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ, ਡੇਰਾ ਸੱਚਾ ਸੌਦਾ ਦੇ ਵਾਲੰਟੀਅਰਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਰ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਹੁਣ ਫੌਜ ਨੂੰ ਪਿੰਡ ਭਗਵਾਨਪੁਰਾ ਬੁਲਾ ਲਿਆ ਗਿਆ ਹੈ ਅਤੇ ਫਤਿਹਵੀਰ ਨੂੰ ਬਚਾਉਣ ਦੀ ਕਮਾਨ ਹੁਣ ਫੌਜ ਨੇ ਆਪਣੇ ਹੱਥ ਵਿਚ ਲੈ ਲਈ ਹੈ। ਅੱਜ ਫਤਿਹਵੀਰ ਸਿੰਘ ਦਾ ਜਨਮ ਦਿਨ ਵੀ ਹੈ ਅਤੇ ਆਸ ਸੀ ਕਿ ਅੱਜ ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ ਪਰ ਅੱਧਾ ਦਿਨ ਬੀਤ ਜਾਣ ਦੇ ਬਾਵਜੂਦ ਵੀ ਫਤਿਹ ਦੀ ਲੋਕੇਸ਼ਨ ਦਾ ਪਤਾ ਨਹੀਂ ਲਗਾਇਆ ਜਾ ਸਕਿਆ।

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.