ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਇਸ ਗੈਂਗਸਟਰ ਗਰੁੱਪ ਨੇ ਲਈ ਕਤਲ ਦੀ ਜ਼ਿੰਮੇਵਾਰੀ

ਨਾਭਾ ਜੇਲ ‘ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ‘ਚ ਇਕ ਨਵਾਂ ਮੋੜ ਆ ਗਿਆ ਹੈ। ਅਸਲ ‘ਚ ਫੇਸਬੁੱਕ ‘ਤੇ ਇਕ ਗੈਂਗਸਟਰ ਗਰੁੱਪ ਵਲੋਂ ਇਸ ਸਾਰੇ ਘਟਨਾਕ੍ਰਮ ਦੀ ਜ਼ਿੰਮੇਦਾਰੀ ਲਈ ਗਈ ਹੈ।
ਫੇਸਬੁੱਕ ‘ਤੇ ਦਵਿੰਦਰ ਬੰਬੀਹਾ ਤੇ ਸੁਖਪ੍ਰੀਤ ਬੁੱਡਾ ਕੁੱਸਾ ਗਰੁੱਪ ਵਲੋਂ ਕਿਹਾ ਗਿਆ ਹੈ ਇਹ ਸਜ਼ਾ ਬਰਗਾੜੀ ਬੇਅਦਬੀ ਕਰ ਕੇ ਦਿੱਤੀ ਗਈ ਹੈ। ਇਹ ਕਾਰਵਾਈ ਗੁਰਸੇਵਕ ਸਿੰਘ ਭੂਤ ਅਤੇ ਮਹਿੰਦਰ ਸਿੰਘ ਨੇ ਕੀਤੀ ਹੈ। ਇਸ ਪੋਸਟ ‘ਚ ਜੇਲ ਤੇ ਪੁਲਸ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਦੋਹਾਂ ਨਾਲ ਕੋਈ ਵਧੀਕੀ ਨਾ ਕਰਨ।
ਫੇਸ ਬੁੱਕ ਪੋਸਟ ਦਾ ਮੂਲ ਇਸ ਪ੍ਰਕਾਰ ਹੈ:

ਦੱਸ ਦੇਈਏ ਕਿ ਜੇਲ ਅਧਿਕਾਰੀ ਮੁਤਾਬਕ ਜੇਲ ਵਿਚ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਥੇ ਪਏ ਸਰੀਏ ਨਾਲ ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਮਹਿੰਦਰਪਾਲ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜੇਲ ਪ੍ਰਸ਼ਾਸਨ ਵਲੋਂ ਗੰਭੀਰ ਜ਼ਖਮੀ ਹਾਲਤ ਵਿਚ ਮਹਿੰਦਰਪਾਲ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਫਿਲਹਾਲ ਵਾਰਦਾਤ ‘ਚ ਸ਼ਾਮਲ ਕੈਦੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਵਿਰੁੱਧ ਅਦਾਲਤ   ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੇ ਦੋਸ਼ਾਂ ਦਾ ਵਿੱਚ ਕੇਸ ਚੱਲ ਰਿਹਾ ਹੈ । ਮ੍ਰਿਤਕ ਮਹਿੰਦਰ ਪਾਲ ਡੇਰਾ ਸੌਦਾ ਸਾਧ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਸਿੰਘ ਬਿੱਟੂ ਦੇ ਕਤਲ ਮਗਰੋਂ ਕੈਪਟਨ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਰੋਕਣ ਲਈ ਸੂਬੇ ‘ਚ ਬੀ.ਐੱਸ.ਐੱਫ. ਤੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।

Related posts

Leave a Comment