ਸੰਗਰੂਰ ਦੇ ਪਿੰਡ ਭਗਵਾਨਪੂਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੇ 2 ਸਾਲਾ ਬੱਚੇ ਫਤਿਹਵੀਰ ਨੂੰ ਅੱਜ 45 ਘੰਟੇ ਹੋ ਗਏ ਹਨ। ਫਤਿਹ ਨੂੰ ਬਚਾਉਣ ਲਈ ਪ੍ਰਸ਼ਾਸਨ ਤੇ ਲੋਕਾਂ ਵਲੋਂ ਪਿਛਲੇ ਲਗਾਤਾਰ 445 ਘੰਟਿਆਂ ਤੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿੰਡ ਵਾਸੀ ਅਤੇ ਰੈਸਕਿਊ ਟੀਮਾਂ ਵੱਲੋਂ ਜੱਦੋ ਜਹਿਦ ਜਾਰੀ ਹੈ। ਉਥੇ ਹੀ ਸੂਬੇ ਭਰ ‘ਚ ਲੋਕ ਫਤਹਿ ਨੂੰ ਬਚਾਉਣ ਲਈ ਵਾਹਿਗੁਰੂ ਅੱਗੇ ਅਰਦਾਸਾਂ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਡਿੱਗਦੇ ਸਮੇਂ ਬੱਚੇ ਦੀ ਮਾਂ ਗਗਨਦੀਪ ਕੌਰ ਨੇ ਉਸ ਨੂੰ ਫੜਨ ਦੀ ਕੌਸ਼ਿਸ਼ ਵੀ ਕੀਤੀ ਪਰ ਉਹ ਅਸਫਲ ਹੋ ਗਈ। ਉਸ ਦੀ ਸਥਿਤੀ ਨੂੰ ਕੈਮਰਿਆਂ ਰਾਹੀਂ ਲਗਾਤਾਰ ਦੇਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਬੱਚੇ ਦੀ ਜ਼ਿੰਦਗੀ ਪ੍ਰਤੀ ਪੂਰੀ ਆਸ ਲਗਾਈ ਬੈਠੀ ਹੈ। ਬੱਚੇ ਨੂੰ ਲਗਾਤਾਰ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਇਕ ਪਾਈਪ ਲਾਈਨ ਰਾਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ।
ਦੱਸਿਆ ਜਾ ਰਿਹਾ ਹੈ ਕਿ ਖੁਦਾਈ ਦਾ ਕੰਮ 110 ਫੁੱਟ ਤੱਕ ਪਹੁੰਚ ਚੁੱਕਾ ਹੈ। ਉਥੇ ਪਿੰਡ ਵਾਸੀ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਏ ਹਨ। ਫਿਲਹਾਲ ਬੱਚੇ ਨੂੰ ਬਾਹਰ ਕੱਢੇ ਜਾਣ ਉਪਰੰਤ ਉਸ ਦੇ ਇਲਾਜ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਬਚਾਅ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹੈ। ਜਦ ਵੀ ਬੱਚੇ ਨੂੰ ਬਾਹਰ ਕੱਢ ਲਿਆ ਜਾਵੇਗਾ ਤਾਂ ਬੱਚੇ ਨੂੰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਐੱਨ.ਡੀ.ਆਰ.ਐੱਫ. ਦੇ 26 ਜਵਾਨ ਵੀਰਵਾਰ ਸ਼ਾਮ ਤੋਂ ਪੂਰੀ ਮੁਸ਼ਕਤ ਕਰ ਰਹੇ ਹਨ |
Check Also
ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ
ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …