ਕੱਲ ਦੀਆਂ ਖਬਰਾਂ ਚਲ ਰਹੀਆਂ ਹਨ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਵਲੋਂ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਗ੍ਰਿਫਤਾਰ 2 ਅੱਤਵਾਦੀਆਂ ਨੂੰ ਸ਼ੁੱਕਰਵਾਰ ਅੰਮ੍ਰਿਤਸਰ ਦੀ ਮਾਣਯੋਗ ਜੱਜ ਸਿਮਰਜੀਤ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਅੱਤਵਾਦੀਆਂ ਨੂੰ 8 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਖਬਰ ਅਨੁਸਾਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਲਈ ਕੰਮ ਕਰ ਰਹੇ ਦੋਵਾਂ ਅੱਤਵਾਦੀਆਂ ਨੂੰ ਪੰਜਾਬ ਪੁਲਸ ਦੇ ਇੰਟੈਲੀਜੈਂਸ ਵਿੰਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਗ੍ਰਿਫਤਾਰ ਕੀਤਾ ਸੀ। ਦੋਵਾਂ ਅੱਤਵਾਦੀਆਂ ਨੇ ਪੰਜਾਬ ‘ਚ ਘੱਲੂਘਾਰਾ ਹਫ਼ਤੇ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚੀ ਸੀ। ਜਗਦੇਵ ਸਿੰਘ ਪਿੰਡ ਤਲਾਨੀਆ ਜ਼ਿਲਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ,
ਜਦੋਂ ਕਿ ਰਵਿੰਦਰਪਾਲ ਸਿੰਘ ਮੋਗਾ ਜ਼ਿਲੇ ਦੇ ਪਿੰਡ ਮਹਿਣਾ ਦਾ ਰਹਿਣ ਵਾਲਾ ਹੈ। ਇਹ ਹੈ ਖਬਰ ਜੋ ਕਿ ਮੀਡੀਆ ਵਲੋਂ ਦੱਸੀ ਜਾ ਰਹੀ ਹੈ ਪਰ ਦੂਜੇ ਪਾਸੇ ਪੁਲਿਸ ਵਲੋਂ ਗਿਰਫ਼ਤਾਰ ਇਹਨਾਂ ਨੌਜਵਾਨਾਂ ਦੇ ਮਾਪਿਆਂ ਨੇ ਇਹਨਾਂ ਦੋਵਾਂ ਸਿੰਘਾਂ ਦੀ ਗਿਰਫਤਾਰੀ ਦੀ ਜੋ ਜਾਣਕਾਰੀ ਦਿੱਤੀ ਉਹ ਤੁਸੀਂ ਖੁਦ ਦੇਖ ਲਓ।
Check Also
ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ
ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …