ਸ਼ਿਵ ਸੈਨਾ ਦਾ ਸਿੰਘਾਂ ਨਾਲ ਪੰਗਾ.. ਇਕ ਸਿੱਖ ਨੇ ਮਾਰੀ ਚਪੇੜ, ਜਲੰਧਰ ਚ ਮਾਹੌਲ ਹੋਇਆ ਤੱਤਾ…!

ਘੱਲੂਘਾਰਾ ਦਿਵਸ ਨੂੰ ਲੈ ਕੇ ਪੂਰੇ ਪੰਜਾਬ ‘ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਹੋਣ ਦੇ ਬਾਵਜੂਦ ਵੀ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ‘ਚ ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰ ਅਤੇ ਕੁਝ ਸਿੱਖਾਂ ਦੇ ਆਪਸ ‘ਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਦਾ ਵਰਕਰਾਂ ‘ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 
ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 35ਵੀਂ ਬਰਸੀ ਮੌਕੇ ਤਣਾਅ ਵਾਲਾ ਮਾਹੌਲ ਬਣ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ। ਨੰਗੀਆਂ ਤਲਵਾਰਾਂ ਲਹਿਰਾਈਆਂ ਗਈਆਂ। ਦਰਬਾਰ ਸਾਹਿਬ ਕੰਪਲੈਕਸ ਵਿੱਚ ਇੱਕ ਸਿੱਖ ਦੀ ਪਗੜੀ ਤੱਕ ਉੱਤਰ ਗਈ। ਸ਼੍ਰੋਮਣੀ ਕਮੇਟੀ ਤੇ ਗਰਮ ਖਿਆਲੀ ਇਸ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।Turbans tossed, swords brandished at Golden Temple, who is responsibleਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਟਾਸਕ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਨਾਲ ਹੀ ਸਿਵਲ ਕੱਪੜਿਆਂ ਵਿੱਚ ਪੰਜਾਬ ਪੁਲਿਸ ਵੀ ਮੌਜੂਦ ਸੀ। ਇਸ ਦਾ ਮਕਸਦ ਗਰਮ ਖਿਆਲੀਆਂ ‘ਤੇ ਸ਼ਿਕੰਜ਼ਾ ਕੱਸਣਾ ਸੀ ਕਿਉਂਕ ਸਰਬੱਤ ਖਾਲਸਾ ਵੱਲੋਂ ਥਾਪੇ ਮੁਤਵਾਜ਼ੀ ਜਥੇਦਾਰ ਵੀ ਪਹੁੰਚੇ ਹੋਏ ਸੀ। ਇਸ ਸਖਤੀ ਤੋਂ ਕੁਝ ਗਰਮ ਖਿਆਲੀ ਖਫਾ ਨਜ਼ਰ ਆਏ। ਇਸ ਦੌਰਾਨ ਕੁਝ ਲੋਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਨ੍ਹਾਂ ਖਿਲਾਫ ਟਾਸਕ ਫੋਰਸ ਨੇ ਸਖਤੀ ਕੀਤੀ। ਇਸ ਮਗਰੋਂ ਸੰਗਤਾਂ ਵਿੱਚ ਵੀ ਗੁੱਸਾ ਵੇਖਣ ਨੂੰ ਮਿਲਿਆ। ਇਸ ਮਗਰੋਂ ਕਈ ਵਾਰ ਧੱਕਾ ਮੁੱਕੀ ਹੁੰਦੀ ਰਹੀ। ਹਲਕੀ ਝੜਪ ਵੀ ਹੋਈ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲੱਗਦੇ ਰਹੇ। ਗੁੱਸੇ ਵਿੱਚ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਬਾਹਰ ਲੱਗੇ ਜੰਗਲੇ ਵੀ ਪੁੱਟ ਦਿੱਤੇ। ਸ੍ਰੀ ਅਕਾਲ ਤਖਤ ਸਾਹਿਬ ਵਿੱਚ ਅੱਜ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਬਹੁਤ ਹੀ ਸੰਖੇਪ ਸੰਦੇਸ਼ ਦਿੱਤਾ। ਇਸ ਦੀ ਅਗਾਊਂ ਅਨਾਊਂਸਮੈਂਟ ਵੀ ਨਹੀਂ ਕੀਤੀ ਤਾਂ ਕਿ ਕਿਸੇ ਨੂੰ ਇਸ ਬਾਰੇ ਭਿਣਕ ਵੀ ਨਾ ਲੱਗ ਸਕੇ। ਪਿਛਲੇ ਸਮੇਂ ਵਿੱਚ ਜਦੋਂ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੁੰਦੇ ਸੀ ਤਾਂ ਸੰਗਤ ਇਸ ਦਾ ਸ਼ਰੇਆਮ ਵਿਰੋਧ ਕਰਨ ਲੱਗ ਪੈਂਦੀ ਸੀ। ਅੱਜ ਸ਼੍ਰੋਮਣੀ ਕਮੇਟੀ ਨੇ ਇਸ ਦੀ ਪੂਰੀ ਰਣਨੀਤੀ ਘੜੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੰਦੇਸ਼ ਤੋਂ ਤੁਰੰਤ ਬਾਅਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਗਿਆ।

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.