ਸਵਾ ਲੱਖ ਦੇ ਇੱਕ ਬਰਾਬਰ ‘ਕੱਲੇ-‘ਕੱਲੇ ਨੇ | Delhi Auto Driver

ਦਿੱਲੀ ਦੇ ਮੁਖਰਜੀ ਨਗਰ ‘ਚ ਸਿੱਖ ਆਟੋ ਡਰਾਈਵਰ ਅਤੇ ਇਕ ਨਾਬਾਲਿਗ ਨਾਲ ਕੁੱਟਮਾਰ ਕਰਨ ਦਾ ਦਿੱਲੀ ਪੁਲਸ ਦੀ ਗੁੰਡਾਗਰਦੀ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਆਟੋ ਡਰਾਈਵਰ ਅਤੇ ਉਸ ਦੇ ਨਾਲ ਨਾਬਾਲਿਗ ਲੜਕੇ ਨੂੰ ਬੇਹਰਿਹਮੀ ਨਾਲ ਕੁੱਟਮਾਰ ਕੀਤੀ। ਦੱਸ ਦੇਈਏ ਕਿ ਪੁਲਸ ਦੀ ਗੱਡੀ ਨਾਲ ਆਟੋ ਟਕਰਾ ਗਿਆ ਸੀ ਜਿਸ ਤੋਂ ਬਾਅਦ ਪੁਲਸ ਅਧਿਕਾਰੀ ਭੜਕ ਗਏ। ਪੁਲਸ ਨੇ ਪਿਸਤੌਲ ਕੱਢ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਮਿਲਣ ‘ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਅਤੇ ਕਮੇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਸਾਰੀ ਜਾਣਕਾਰੀ ਲਈ। ਦਿੱਲੀ ਗੁਰੂਦੁਆਰਾ ਸਿੱਖ ਪ੍ਰਬੰਧਕ ਕਮੇਟੀ ਹੁਣ ਕੁੱਟਮਾਰ ਕਰਨ ਵਾਲੇ ਪੁਲਸ ਅਫਸਰਾਂ ਦੀ ਸਸਪੈਂਸ਼ਨ ਦੀ ਮੰਗ ਕਰ ਰਹੀ ਹੈ। ਮਨਜਿੰਦਰ ਸਿਰਸਾ ਦਾ ਆਖਣਾ ਹੈ ਕਿ ਜਦ ਤੱਕ ਕੁੱਟਮਾਰ ਕਰਨ ਵਾਲੇ ਪੁਲਸ ਅਧਿਕਾਰੀ ਸਸਪੈਂਡ ਅਤੇ ਕਾਰਵਾਈ ਨਹੀਂ ਕਰਦੇ ਉਦੋਂ ਤੱਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।

About admin

Check Also

ਸਰਸੇ ਵਾਲੇ ਰਾਮ ਰਹੀਮ ਨੇ ਜੇਲ੍ਹ ਚੋਂ ਬਾਹਰ ਨਿਕਲਣ ਦਾ ਲਾ ਲਿਆ ਪੱਕਾ ਜੁਗਾੜ,ਦੇਖੋ ਪੂਰੀ ਖ਼ਬਰ

ਦੋ ਸਾਧਵੀਆਂ ਦਾ ਜਿਣਸੀ ਸ਼ੁਸ਼ਣ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਟਿਆ ਕਰਨ ਦੇ ਮਾਮਲਿਆਂ ‘ਚ …

Leave a Reply

Your email address will not be published.